ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ

ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ

ਸ੍ਰੀ ਗੁਰੂ ਅਮਰਦਾਸ ਜੀ ਨੇ ਧੁਰ ਕੀ ਬਾਣੀ ਦਾ ਅਮੁੱਲ ਅਤੇ ਵੱਡਾ ਭੰਡਾਰ ਮਨੁੱਖਤਾ ਦੀ ਝੋਲੀ ਵਿਚ ਪਾਇਆ: ਭਾਈ ਜਤਿੰਦਰ ਸਿੰਘ ਹੈਂਡ ਗ੍ਰੰਥੀ

ਕਪੂਰਥਲਾ ਚੰਦਰ ਸ਼ੇਖਰ ਕਾਲੀਆ: ਤੀਸਰੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਨੌਜਵਾਨ ਸੇਵਕ ਸਭਾ ਦੇ ਉਪਰਾਲਿਆਂ, ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ  ਸਟੇਟ ਗੁਰਦੁਆਰਾ ਸਾਹਿਬ ਵਿਖੇ ਮਹਾਨ ਕੀਰਤਨ ਦਰਬਾਰ ਅਤੇ ਕਥਾ ਸਮਾਗਮ ਕਰਵਾਇਆ ਗਿਆ। ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ  ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸਟੇਟ ਗੁਰਦੁਆਰਾ ਸਾਹਿਬ, ਭਾਈ ਵਰਿਆਮ ਸਿੰਘ ਕਪੂਰ, ਨਿਸ਼ਕਾਮ ਕੀਰਤਨੀ ਜਥਾ , ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ ਵਾਲਿਆ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਦੇ ਜਥੇ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।। ਸਟੇਟ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਤਿੰਦਰ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਦੱਸਿਆ ਕਿ ਗੁਰੂ ਪਾਤਸ਼ਾਹ ਦੀ ਬਾਣੀ ਮਨੁੱਖ ਮਾਤਰ ਲਈ ਧਰਮ ਨੂੰ ਧਾਰਨ ਕਰਾਉਣ ਦਾ ਵਸੀਲਾ, ਪ੍ਰੇਮ ਵਿਚ ਲੀਨ ਕਰਨ ਦਾ ਸਾਧਨ ,ਸੁੱਖਾਂ ਦੀ ਦਾਤੀ,  ਗਿਆਨ ਪੈਦਾ ਕਰ ਕੇ ਆਤਮਿਕ ਅਨੰਦ ਪ੍ਰਦਾਨ ਕਰਦੀ ਹੈ ‌। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਧਾਰਮਿਕ ਆਗੂ ਜਥੇਦਾਰ ਜਸਵਿੰਦਰ ਸਿੰਘ ਬੱਤਰਾ ਨੇ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਨੇ ਧੁਰ ਕੀ ਬਾਣੀ ਦਾ ਅਮੁੱਲ ਭੰਡਾਰ ਮਨੁੱਖਤਾ ਦੀ ਝੋਲੀ ਪਾਇਆ ਹੈ,ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ। ਹਾਜਰ ਸੰਗਤਾਂ ਦਾ ਧੰਨਵਾਦ ਕਰਦਿਆਂ ਸਟੇਜ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੇ ਉਪਦੇਸ਼ ਜੀਵਨ ਨੂੰ ਅੰਮ੍ਰਿਤਮਈ ਬਣਾਉਣ ਵਾਲੇ ਹਨ , ਉਹਨਾਂ ਦੀਆਂ ਸਿੱਖਿਆਵਾਂ ਸਾਰਥਿਕ ਜੀਵਨ ਦਾ ਆਧਾਰ ਹਨ।  ਸਮਾਗਮ ਪ੍ਰਬੰਧਕਾਂ ਵੱਲੋਂ ਰਾਗੀ ਸਿੰਘਾਂ, ਕਥਾਵਾਚਕ ਅਤੇ ਸਹਿਯੋਗੀ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਗੁਰਪ੍ਰੀਤ ਕੌਰ ਰੂਹੀ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇੰਜੀਨੀਅਰ ਸਵਰਨ ਸਿੰਘ, ਆਗਿਆਪਾਲ ਸਿੰਘ, ਭਾਈ ਦਲਜੀਤ ਸਿੰਘ ਮੈਨੇਜਰ ਸਟੇਟ ਗੁਰਦੁਆਰਾ ਸਾਹਿਬ, ਜਸਵਿੰਦਰ ਸਿੰਘ, ਮਨਮੋਹਨ ਸਿੰਘ, ਸੁਖਰਾਜ ਸਿੰਘ, ਜਸਬੀਰ ਸਿੰਘ, ਪਰਮਿੰਦਰ ਸਿੰਘ, ਮਨਪ੍ਰੀਤ ਸਿੰਘ ਮਨੀ, ਸਵਰਨ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ,  , ਜਸਪਾਲ ਸਿੰਘ ਖੁਰਾਣਾ, ਅਮਰਜੀਤ ਸਿੰਘ ਸਡਾਨਾ, ਜਸਪ੍ਰੀਤ ਸਿੰਘ ਸਚਦੇਵਾ, ਲਖਬੀਰ ਸਿੰਘ ਸ਼ਾਹੀ,ਜੋਧ ਸਿੰਘ, ਸੁਰਜੀਤ ਸਿੰਘ ਵਿੱਕੀ, ਗੁਰਪ੍ਰੀਤ ਸਿੰਘ ਬੱਬਲੂ, ਜਥੇਦਾਰ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਦਵਿੰਦਰ ਸਿੰਘ ਦੇਵ, ਸੰਤੋਖ ਸਿੰਘ, ਨਰਿੰਦਰ ਸਿੰਘ, ਹਰਜਿੰਦਰ ਸਿੰਘ ਖਾਲਸਾ, ਜਗਜੀਤ ਸਿੰਘ, ਮਲਕੀਤ ਸਿੰਘ, ਤਰਵਿੰਦਰ ਮੋਹਨ ਸਿੰਘ ਭਾਟੀਆ, ਵਿਕਰਮ, ਸਾਹਿਬਦੀਪ ਸਿੰਘ, ਬੋਹੜ ਸਿੰਘ, ਸਿਮਰਨਜੀਤ ਸਿੰਘ,  ਨਰਿੰਦਰ ਸਿੰਘ, ਅਰਜਿੰਦਰ ਸਿੰਘ ਭਾਟੀਆ, ਪਰਮਜੀਤ ਸਿੰਘ ਸੇਖੂਪੁਰ, ਗੁਰਸ਼ਰਨ ਸਿੰਘ , ਨਵਜੀਤ ਸਿੰਘ ਰਾਜੂ, ਪਰਮਜੀਤ ਸਿੰਘ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ।