ਪਨਬਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਨੇ ਡਿੱਪੂਆਂ ਦੇ ਗੇਟਾਂ ਤੇ ਸਰਕਾਰ ਵਿਰੁੱਧ ਰੋਸ ਪ੍ਰਗਟ: ਗਰਪ੍ਰੀਤ ਸਿੰਘ ਪੰਨੂੰ

ਪਨਬਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਨੇ ਡਿੱਪੂਆਂ ਦੇ ਗੇਟਾਂ ਤੇ ਸਰਕਾਰ ਵਿਰੁੱਧ ਰੋਸ ਪ੍ਰਗਟ: ਗਰਪ੍ਰੀਤ ਸਿੰਘ ਪੰਨੂੰ

ਕਪੂਰਥਲਾ/ਚੰਦਰ ਸ਼ੇਖਰ ਕਾਲੀਆ: ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਕਪੂਰਥਲਾ ਡਿੱਪੂ ਦੇ ਗੇਟ ਤੇ ਭਰਵੀਂ ਗੇਟ ਰੈਲੀ ਕੀਤੀ ਗਈ ਗੇਟ ਤੇ ਬੋਲਦਿਆਂ ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਵਰਗ ਨਾਲ ਵਾਅਦੇ ਕੀਤੇ ਸਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਮੌਜੂਦਾ ਟਰਾਂਸਪੋਰਟ ਮੰਤਰੀ ਪੰਜਾਬ ਨੇ ਧਰਨੇ ਵਿੱਚ ਸ਼ਾਮਿਲ ਹੋ ਕੇ ਕੀਤਾ ਸੀ ਪ੍ਰੰਤੂ ਅੱਜ ਜਦੋਂ ਸਰਕਾਰ ਸੱਤਾ ਵਿੱਚ ਆਈ ਹੈ ਅਤੇ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਬਣੇ ਹਨ ਤਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਵਿੱਚ ਆਨਾ ਕਾਨੀ ਕੀਤੀ ਜਾ ਰਹੀ ਹੈ।

ਮੋਜੂਦਾ ਸਰਕਾਰ ਸਮੇਂ ਪਿਛਲੇ ਦਿਨੀਂ ਰੱਖੀ ਹੜਤਾਲ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਮੁੱਖ ਮੰਤਰੀ ਪੰਜਾਬ ਦੀ ਮੀਟਿੰਗ ਇੱਕ ਹਫ਼ਤੇ ਵਿੱਚ ਕਰਾਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਭਰੋਸੇ ਤੇ ਪੋਸਟਪੋਨ ਕੀਤਾ ਗਿਆ ਸੀ ਪ੍ਰੰਤੂ ਇੱਕ ਮਹੀਨਾ ਬੀਤ ਜਾਣ ਤੇ ਵੀ ਮੀਟਿੰਗ ਨਹੀਂ ਹੋਈ ਦੂਜੇ ਪਾਸੇ ਮੌਜੂਦਾ ਸਰਕਾਰ ਵਲੋਂ ਜਾਰੀ ਬਿਆਨ ਦੇ ਉਲਟ ਪਨਬੱਸ ਵਿੱਚ ਆਊਟਸੋਰਸਿੰਗ ਭਰਤੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੀ ਆਰ ਟੀ ਸੀ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਬੱਸਾ ਨੂੰ ਕਿਲੋਮੀਟਰ ਸਕੀਮ ਤਹਿਤ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਦਾ ਯੂਨੀਅਨ ਵਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਨੂੰ ਪ੍ਰਵਾਨ ਕਰਨ ਦੀ ਥਾਂ ਤੇ ਮੌਜੂਦਾ ਆਪ ਸਰਕਾਰ ਵਲੋਂ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਨੂੰ ਹਰ ਮਹੀਨੇ ਤਨਖਾਹ ਲਈ ਵੀ ਸੰਘਰਸ਼ ਕਰਨਾ ਪੈਂਦਾ ਹੈ 12-14 ਘੰਟੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਮਹੀਨਾ ਮਹੀਨਾ ਲੇਟ ਅਤੇ ਸੰਘਰਸ਼ ਕਰਕੇ ਤਨਖ਼ਾਹ ਲੈਣੀ ਪੈਂਦੀ ਹੈ ਇਸ ਮਹੀਨੇ ਵੀ ਅੱਜ 11 ਤਰੀਕ ਹੋ ਗਈ ਹੈ ਪਰ ਤਨਖਾਹ ਦਾ ਬਜਟ ਅਜੇ ਤੱਕ ਨਹੀਂ ਆਇਆ ਤੇ ਹੁਣ ਵੀ ਜੇਕਰ ਤਨਖਾਹ ਨਹੀਂ ਆਉਂਦੀ ਤਾਂ 13 ਜੁਲਾਈ ਨੂੰ ਬੱਸ ਸਟੈਂਡ ਬੰਦ ਕਰਕੇ ਤਿੱਖੇ ਸੰਘਰਸ ਕਰਨੇ ਪੈਣਗੇ ਅਤੇ ਜੇਕਰ ਫੇਰ ਵੀ ਤਨਖਾਹਾਂ ਨਹੀਂ ਆਉਂਦੀ ਤਾਂ ਰੋਡ ਬਲੋਕ ਕਰਨ ਸਮੇਤ ਤਿੱਖੇ ਸੰਘਰਸ਼ ਕਰਨ ਤੋਂ ਯੂਨੀਅਨ ਪਿੱਛੇ ਨਹੀਂ ਹਟੇਗੀ ।

ਸੁਖਬੀਰ ਸਿੰਘ ਗਿੱਲ, ਕਮਲਜੀਤ ਵਰਕਸ਼ਾਪ,ਗੁਰਸੇਵਕ ਸਿੰਘ, ਗੁਰਭੇਜ ਸਿੰਘ ਨੇ ਕਿਹਾ ਕਿ ਪਨਬੱਸ ਅਤੇ PRTC ਦੇ ਮੁਲਾਜ਼ਮਾਂ ਵਲੋਂ ਮੌਜੂਦਾ ਸਮੇਂ ਵਿੱਚ ਟਰਾਂਸਪੋਰਟ ਦੀਆਂ ਸਹੂਲਤਾਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਅਤੇ ਇਹਨਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਸਰਕਾਰੀ ਖਜ਼ਾਨੇ ਤੇ ਕੋਈ ਵਿੱਤੀ ਬੋਝ ਨਹੀਂ ਪੈਣਾ ਉਲਟਾ ਆਊਟ ਸੋਰਸਿੰਗ ਠੇਕੇਦਾਰ ਕਾਰਨ GST ਦਾ 20 ਕਰੋੜ ਰੁਪਏ ਸਾਲਾਨਾ ਮਹਿਕਮੇ ਦੀ ਹੁੰਦੀ ਲੁੱਟ ਰੁਕਦੀ ਹੈ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪੰਜਾਬ ਰੋਡਵੇਜ਼ ਨੂੰ ਘਾਟੇ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਇਹ ਕੱਚੇ ਮੁਲਾਜ਼ਮਾਂ ਦੀ ਮੰਗ ਹੈ ਕਿ ਸਾਨੂੰ ਪਨਬੱਸ ਵਿੱਚ ਹੀ ਸਰਵਿਸ ਰੂਲ ਲਾਗੂ ਕਰਕੇ ਪੱਕੇ ਕੀਤਾ ਜਾਵੇ ਅਤੇ  ਪੀ ਆਰ ਟੀ ਸੀ ਦੇ ਮੁਲਾਜ਼ਮਾਂ ਨੂੰ ਪੀ ਆਰ ਟੀ ਸੀ ਵਿੱਚ ਹੀ ਪੱਕਾ ਕਰਨਾ ਹੈ ਇਸ ਨਾਲ ਸਰਕਾਰੀ ਖਜ਼ਾਨੇ ਨੂੰ ਕੋਈ ਵਿੱਤੀ ਨੁਕਸਾਨ ਨਹੀਂ ਹੈ ਪ੍ਰੰਤੂ ਸਰਕਾਰ ਇਹਨਾਂ ਮੁਲਾਜ਼ਮਾਂ ਦੀ ਇਸ ਮੰਗ ਨੂੰ ਵੀ ਪੂਰਾ ਕਰਨ ਤੋ ਭੱਜ ਰਹੀ ਹੈ।

ਕੈਸ਼ੀਅਰ ਗੁਰਵਿੰਦਰ ਸਿੰਘ, ਸੁਖਬੀਰ ਸਿੰਘ , ਦਲੇਰ ਸਿੰਘ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸਰਕਾਰੀ ਵਿਭਾਗਾਂ ਨੂੰ ਬਚਾਉਣ ਟਰਾਸਪੋਰਟ ਮਾਫੀਆ ਖਤਮ ਕਰਨ ਘਰ ਘਰ ਪੱਕਾ ਰੋਜ਼ਗਾਰ ਦੇਣ ਦੇ ਵਾਅਦੇ ਕੀਤੇ ਗਏ ਸਨ ਪ੍ਰੰਤੂ ਸਰਕਾਰ ਦੇ ਇਹਨਾਂ ਦਾਅਵਿਆਂ ਦੀ ਫੂਕ 3 ਮਹੀਨਿਆਂ ਵਿੱਚ ਹੀ ਨਿਕਲਦੀ ਨਜ਼ਰ ਆਉਂਦੀ ਹੈ ਕਿਉਂਕਿ ਪਨਬੱਸ ਵਿੱਚ ਨਵੀਂ ਭਰਤੀ ਆਊਟਸੋਰਸਿੰਗ ਤੇ ਕਰਨ ਦੀ ਤਿਆਰੀ ਤੋਂ ਸਾਬਿਤ ਹੁੰਦਾ ਹੈ ਕਿ ਪੰਜਾਬ ਦੇ ਨੋਜੁਆਨਾਂ ਨੂੰ ਪੱਕਾ ਰੋਜ਼ਗਾਰ ਦੇਣ ਦਾ ਵਾਅਦਾ ਕੇਵਲ ਚੋਣਾਵੀ ਸਟੰਟ ਸਨ ਦੂਸਰੇ ਪਾਸੇ ਪ੍ਰਾਈਵੇਟ ਨਜਾਇਜ਼ ਬੱਸਾ ਬੰਦ ਕਰਨ ਜਾ ਸਰਕਾਰੀ ਟਰਾਂਸਪੋਰਟ ਨੂੰ ਵਧਾਉਣ ਦੀ ਥਾਂ ਤੇ ਪੀ ਆਰ ਟੀ ਸੀ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਕਿਲੋਮੀਟਰ ਸਕੀਮ ਤਹਿਤ ਪਾਈਆਂ ਜਾ ਰਹੀਆਂ ਹਨ ਜਿਸ ਦਾ ਮਹਿਕਮੇ ਨੂੰ ਲੱਗਭੱਗ ਪੰਜ ਸਾਲਾਂ ਵਿੱਚ 60-65 ਲੱਖ ਰੁਪਏ ਦਾ ਨੁਕਸਾਨ ਹੈ ਅਤੇ ਬੱਸ ਫੇਰ ਪ੍ਰਾਈਵੇਟ ਮਾਲਕ ਦੀ ਹੈ ਜ਼ੋ ਕਿ ਸਰਕਾਰੀ ਪਰਮਿਟ ਤੇ ਵਿਭਾਗ ਦੀ ਨਜਾਇਜ਼ ਲੁੱਟ ਹੈ।

ਇਨ੍ਹਾਂ ਬੱਸਾਂ ਦੇ ਵਿਰੋਧ ਕਰਦਿਆਂ ਜਥੇਬਦੀ ਦੇ ਆਗੂ ਮੀਤ ਪ੍ਰਧਾਨ ਕਮਲਜੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਜਾਂ ਮੈਨੇਜਮੈਂਟ ਇਹ ਟੈਂਡਰ ਰੱਦ ਨਹੀਂ ਕਰਦੇ ਤਾਂ ਮਜਬੂਰਨ ਸਾਨੂੰ ਕੋਈ ਤਿੱਖਾ ਸੰਘਰਸ ਕਰਨਾ ਪਵੇਗਾ ਇਸ ਲਈ ਯੂਨੀਅਨ ਵਲੋਂ ਸਮੇਂ ਸਮੇਂ ਤੇ ਵਿਭਾਗ ਨੂੰ ਬਚਾਉਣ ਲਈ ਅਤੇ ਹੱਕੀ ਮੰਗਾਂ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਰਿਪੋਰਟਾਂ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨ, ਸੰਘਰਸ਼ਾਂ ਦੋਰਾਨ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨਾ,ਅਤੇ ਬਿਨਾਂ ਸ਼ਰਤ ਡਿਊਟੀ ਪਾਇਆ ਜਾਵੇ, ਤਨਖ਼ਾਹ ਵਾਧਾ ਸਾਰੇ ਮੁਲਾਜ਼ਮਾਂ ਨੂੰ ਬਰਾਬਰ ਦੇਣ, ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨ, ਠੇਕੇਦਾਰੀ ਸਿਸਟਮ ਤੇ ਭਰਤੀ ਬੰਦ ਕਰਨ   ਅਤੇ ਅਡਵਾਂਸ ਬੁੱਕਰ ਤੇ ਤਨਖਾਹ ਦਾ ਵਾਧਾ ਲਾਗੂ ਕਰਨਾ ਅਤੇ ਵਰਕਸ਼ਾਪ ਦੀ ਮੰਗ ਸਕਿਲੱਡ ਤੋਂ ਹਾਈ ਸਕਿਲੱਡ ਲਾਗੂ ਕਰਨਾ ਆਦਿ ਮੰਗਾਂ ਤੇ ਮੌਜੂਦਾ ਸਰਕਾਰ ਅਤੇ ਅਫਸਰਾਂ ਦੇ ਰਵਈਏ ਨੂੰ ਦੇਖਦਿਆਂ ਹੋਈਆਂ  ਤਿੱਖੇ ਐਕਸ਼ਨ ਕਰਨੇ ਪੈਣਗੇ।

ਗੇਟ ਰੈਲੀ ਤੇ ਪਹੁੰਚੇ ਆਜ਼ਾਦ ਯੂਨੀਅਨ ਰਿ:31 ਦੇ ਆਗੂ ਰਣਜੀਤ ਸਿੰਘ, ਜੀਵਨ ਸਿੰਘ, ਭੁਪਿੰਦਰ ਸਿੰਘ, ਨਿਸ਼ਾਨ ਸਿੰਘ ਬਿੱਲਾ,ਨੀਤਨ,ਮਗਤ ਰਾਮ,ਨੇ ਸੰਘਰਸ਼ ਦੋਰਾਨ ਡੀਉਟੀ ਤੋ ਬਾਹਰ ਕਿਤੇ ਮੁਲਾਜ਼ਮਾਂ ਨੇ ਮੈਨੇਜ਼ਮੈਂਟ ਵੱਲੋਂ  ਨਜਾਇਜ਼ ਕੰਡੀਸ਼ਨਾ ਲਗਾ ਕੇ ਕੱਢੇ ਮੁਲਾਜ਼ਮਾਂ ਨੇ ਕਿਹਾ ਕਿ ਨਜਾਇਜ਼ ਕੰਡੀਸ਼ਨਾ ਤਰੁੰਤ ਰੱਦ ਕੀਤੀਆਂ ਜਾਣ ਅਤੇ ਸੰਘਰਸ਼ਾਂ ਵਾਲੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਬਹਾਲ ਕੀਤਾ ਜਾਵੇ। ਰਿਪੋਰਟ ਵਾਲੇ ਸਾਥੀਆਂ ਤੋਂ ਬਣਦਾ ਜੁਰਮਾਨਾ ਲੈਕੇ ਡੀਉਟੀ ਪਾਇਆਂ ਜਾਵੇ ਜਿਸ ਨਾਲ ਜੁਰਮਾਨੇ ਦੇ ਰੂਪ ਵਿੱਚ ਲੱਖਾਂ ਰੁਪਏ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਹੋਵੇਗਾ ਅਤੇ ਪੁਰਾਣੇ ਮੁਲਾਜ਼ਮਾਂ ਨੂੰ ਰੋਜ਼ਗਾਰ ਮਿਲੇਗਾ ਪੰਜਾਬ ਰੋਡਵੇਜ਼ ਤੇ ਪੀ ਆਰ ਟੀ ਸੀ ਦੇ ਵਰਕਰਾਂ ਨਾਲ ਮਿਲ ਕੇ ਮੋਢੇ ਨਾਲ ਮੋਢਾ ਲਾ ਕੇ ਉਲੀਕੇ ਪ੍ਰੋਗਰਾਮ ਵਿੱਚ ਬਰਾਬਰ ਸਾਥ ਦੇ ਕੇ ਸੰਘਰਸ਼ ਕਰਨ ਦਾ ਭਰੋਸਾ ਦਿੱਤਾਂ।