‘ਮਿਸ਼ਨ ਖਾਕੀ’ ਕਰ ਹਰ ਮੈਦਾਨ ਫਤਹਿ ਤਹਿਤ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਸ਼ੁਰੂ

‘ਮਿਸ਼ਨ ਖਾਕੀ’ ਕਰ ਹਰ ਮੈਦਾਨ ਫਤਹਿ ਤਹਿਤ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਸ਼ੁਰੂ

ਜਾਗਰੂਕਤਾ ਤਹਿਤ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਹੋਰਡਿੰਗ ਲਗਾਏ

ਕਪੂਰਥਲਾ/ਚੰਦਰ ਸ਼ੇਖਰ ਕਾਲੀਆ: ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿੱਚ 10 ਹਜ਼ਾਰ ਤੋਂ ਵੱਧ ਵੱਖ-ਵੱਖ ਅਸਾਮੀਆਂ ਲਈ ਸ਼ੁਰੂ ਕੀਤੀ  ਭਰਤੀ ਪ੍ਰਕਿਰਿਆ ਵਾਸਤੇ ਨੌਜਵਾਨਾਂ ਨੂੰ ਸਰੀਰਕ ਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਵਾਸਤੇ ‘ਮਿਸ਼ਨ ਖਾਕੀ’ ਕਰ ਹਰ ਮੈਦਾਨ ਫਤਹਿ ਤਹਿਤ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। 

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਤੇ ਐਸ.ਐਸ.ਪੀ. ਕਪੂਰਥਲਾ ਸ਼੍ਰੀ ਰਾਜਬਚਨ ਸਿੰਘ ਸੰਧੂ ਵਲੋਂ ਬੀਤੇ ਦਿਨੀਂ ਸ਼ੁਰੂ ਕੀਤੇ ਇਸ ਮਿਸ਼ਨ ਤਹਿਤ ਨੌਜਵਾਨਾਂ ਨੂੰ ਪੇਸ਼ੇਵਾਰ ਲੀਹਾਂ ’ਤੇ ਸਿਖਲਾਈ ਦੇ ਕੇ ਭਰਤੀ ਵਿਚ ਸਹਾਇਤਾ ਕਰਨਾ ਹੈ। ਇਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਹੋਰਡਿੰਗ ਵੀ ਲਗਾਏ ਗਏ ਹਨ। 

ਇਸ ਸਿਖਲਾਈ ਕੋਰਸ ਦਾ ਲਾਭ ਉਠਾਉਣ ਲਈ ਪ੍ਰਾਰਥੀਆਂ ਨੂੰ ਟ੍ਰੇਨਿੰਗ ਦੇ ਲਿੰਕ  https://tinyurl.com/mission-khaki ਤੇ ਮਿਤੀ 31 ਮਈ ਤੱਕ ਰਜਿਸਟਰ ਕਰਨਾ ਹੋਵੇਗਾ। ਰਜਿਸਟਰ ਪ੍ਰਾਰਥੀਆਂ ਨੂੰ ਓਲੰਪੀਅਨ ਐਸ.ਪੀ. ਮਨਜੀਤ ਕੌਰ ਦੀ ਅਗਵਾਈ ਹੇਠ ਯੋਗ ਕੋਚਾਂ ਦੁਆਰਾ ਸੀ-ਪਾਈਟ ਸੈਂਟਰ ਥੇਹ ਕਾਂਜਲਾ ਅਤੇ ਜਿਲ੍ਹੇ ਵਿੱਚ ਹੋਰ ਪ੍ਰਮੁੱਖ ਸਥਾਨਾਂ ’ਤੇ ਸਰੀਰਕ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ। 

ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਇਸ ਸਿਖਲਾਈ ਕੋਰਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਮਿਤੀ 31 ਮਈ ਤੱਕ ਦਿੱਤੇ ਗਏ ਲਿੰਕ ਉੱਪਰ ਰਜਿਸਟਰ ਹੋਣ ਲਈ ਕਿਹਾ ਹੈ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਦੇ ਹੈਲਪਲਾਈਨ ਨੰਬਰ 98882-19247 ’ਤੇ ਸੰਪਰਕ ਕੀਤਾ ਜਾ ਸਕਦਾ ਹੈ।