ਰੋਜ਼ਾਨਾ ਸਵੇਰੇ 11.15 ਵਜੇ ਸਥਾਨਕ ਬੱਸ ਅੱਡੇ ਤੋਂ ਚੱਲੇਗੀ ਬੱਸ
ਕਪੂਰਥਲਾ/ਚੰਦਰ ਸ਼ੇਖਰ ਕਾਲੀਆ: ਪੰਜਾਬ ਸਰਕਾਰ ਵਲੋਂ ਲੋਕਾਂ ਤੇ ਵਿਸ਼ੇਸ਼ ਕਰਕੇ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਪੰਜਾਬ ਭਰ ਵਿਚੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ,ਨਵੀਂ ਦਿੱਲੀ ਲਈ ਸ਼ੁਰੂ ਕੀਤੀ ਲਗਜ਼ਰੀ ਬੱਸ ਸੇਵਾ ਤਹਿਤ ਅੱਜ ਕਪੂਰਥਲਾ ਬੱਸ ਅੱਡੇ ਤੋਂ ਵੀ ਇਸ ਸੇਵਾ ਦੀ ਸ਼ੁਰੂਆਤ ਹੋਈ ਹੈ।
ਰੋਜ਼ਾਨਾ ਸਵੇਰੇ 11.15 ’ਤੇ ਕਪੂਰਥਲਾ ਬੱਸ ਅੱਡੇ ਤੋਂ ਚੱਲਣ ਵਾਲੀ ਬੱਸ ਸੇਵਾ ਨੂੰ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਮੰਜੂ ਰਾਣਾ ਤੇ ਪੀ.ਆਰ.ਟੀ.ਸੀ. ਦੇ ਕਪੂਰਥਲਾ ਡੀਪੂ ਦੇ ਮੈਨੇਜ਼ਰ ਪ੍ਰਵੀਨ ਕੁਮਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਉਨ੍ਹਾਂ ਕਿਹਾ ਕਿ ਇਹ ਬੱਸ ਸੇਵਾ ਸ਼ੁਰੂ ਹੋਣ ਦੇ ਨਾਲ ਕਪੂਰਥਲਾ ਤੋਂ ਹਵਾਈ ਅੱਡੇ ’ਤੇ ਜਾਣ ਤੇ ਆਉਣ ਵਾਲੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ । ਬੱਸ ਦਾ ਇਕ ਪਾਸੇ ਦਾ ਕਿਰਾਇਆ ਕੇਵਲ 1235 ਰੁਪੈ ਹਨ ਜਦਕਿ ਪਹਿਲਾਂ ਸਵਾਰੀਆਂ ਨੂੰ ਪ੍ਰਾਈਵੇਟ ਬੱਸਾਂ ਵਿਚ 3000 ਤੋਂ 3500 ਰੁਪੈ ਕਿਰਾਇਆ ਦੇ ਕੇ ਜਾਣਾ ਪੈਂਦਾ ਸੀ। ਬੱਸ ਦੀ ਸਮਾਂ ਸਾਰਣੀ ਅਨੁਸਾਰ ਰੋਜ਼ਾਨਾ ਸਵੇਰੇ 11.15 ’ਤੇ ਕਪੂਰਥਲਾ ਤੋਂ ਚੱਲਕੇ ਨਵੀਂ ਦਿੱਲੀ ਹਵਾਈ ਅੱਡੇ ਤੋਂ ਵਾਪਸੀ ਲਈ ਬੱਸ ਰਾਤ 11.10 ਵਜੇ ਚੱਲੇਗੀ।
ਮੈਨੇਜ਼ਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ਦੀ ਬੁਕਿੰਗ ਬਹੁਤ ਆਸਾਨ ਢੰਗ ਨਾਲ pepsuonline.com ਉੱਪਰ ਕੀਤੀ ਜਾ ਸਕਦੀ ਹੈ। ਇਸੇ ਵੈਬਸਾਇਟ ਉੱਪਰ ਬੱਸਾਂ ਦੇ ਆਉਣ-ਜਾਣ ਦੀ ਸਮਾਂ ਸਾਰਣੀ ਉਪਲਬਧ ਹੈ, ਜਿਸ ਲਈ ਵਿਦੇਸ਼ ਬੈਠੇ ਲੋਕ ਵੀ ਬੁਕਿੰਗ ਕਰਵਾ ਸਕਦੇ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਪਰਵਿੰਦਰ ਸਿੰਘ ਢੋਟ, ਵਰਕਸ਼ਾਪ ਮੈਨੇਜ਼ਰ ਹਰਮਨਪ੍ਰੀਤ ਸਿੰਘ ਬਾਠ, ਹਰਜਿੰਦਰ ਸਿੰਘ ਚੀਫ ਇੰਸਪੈਕਟਰ ਤੇ ਹੋਰ ਹਾਜ਼ਰ ਸਨ।