“ਹਰ ਘਰ ਤਿਰੰਗਾ” ਮੁਹਿੰਮ ਤਹਿਤ ਨੇੜਲੇ ਡਾਕ ਘਰ ਤੋਂ ਮਿਲੇਗਾ ਕੌਮੀ ਝੰਡਾ

“ਹਰ ਘਰ ਤਿਰੰਗਾ” ਮੁਹਿੰਮ ਤਹਿਤ ਨੇੜਲੇ ਡਾਕ ਘਰ ਤੋਂ ਮਿਲੇਗਾ ਕੌਮੀ ਝੰਡਾ

ਡਾਕ ਘਰ ਵਿਖੇ ਸਥਾਪਿਤ ਸੈਲਫ਼ੀ ਪੁਆਇੰਟ

ਕਪੂਰਥਲਾ/ਚੰਦਰ ਸ਼ੇਖਰ ਕਾਲਿਆਂ: ‘ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ’ ਤਹਿਤ 13 ਤੋਂ 15 ਅਗਸਤ ਤੱਕ “ਹਰ ਘਰ ਤਿਰੰਗਾ” ਮੁਹਿੰਮ ਚਲਾਈ ਜਾਣੀ ਹੈ, ਜਿਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਡਾਕ ਘਰ ਕਪੂਰਥਲਾ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਸੂਪਰਡੈਂਟ ਰਵੀ ਕੁਮਾਰ ਦੀ ਅਗਵਾਈ ਹੇਠ ਇਕ ਜਾਗਰੂਕਤਾ ਰੈਲੀ ਕੱਢੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵੀ ਕੁਮਾਰ ਨੇ ਦੱਸਿਆ ਕਿ “ਹਰ ਘਰ ਤਿਰੰਗਾ” ਮੁਹਿੰਮ ਤਹਿਤ ਕੌਮੀ ਝੰਡਾ ਨਜ਼ਦੀਕ ਦੇ ਡਾਕ ਘਰ ਤੋਂ ਕੇਵਲ 25 ਰੁਪਏ ਦਾ ਖਰੀਦਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡਾਕ ਘਰ ਵਿਖੇ ਇਕ ਸੈਲਫੀ ਪੁਆਇੰਟ ਵੀ ਸਥਾਪਿਤ ਕੀਤਾ ਗਿਆ ਹੈ, ਤਾਂ ਜੋ ਲੋਕ ਕੌਮੀ ਝੰਡੇ ਦੇ ਨਾਲ ਫ਼ੋਟੋ ਲੈ ਕੇ #indiapost4tiranga ਦਾ ਹੈਸ਼ਟੈਗ ਲਗਾ ਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਅਪਲੋਡ ਕਰ ਸਕਣ। ਉਨ੍ਵਾਂ ਦੱਸਿਆ ਕਿ ਝੰਡਾ ਲਹਿਰਾਉਣ ਸਬੰਧੀ ਫਲੈਗ ਕੋਡ ਵਿਚ ਵੀ ਢਿੱਲ ਦਿੱਤੀ ਜਾ ਚੁੱਕੀ ਹੈ, ਜਿਸ ਤਹਿਤ ਤਿਰੰਗਾ ਦਿਨ-ਰਾਤ ਵੀ ਲਹਿਰਾਇਆ ਰਹਿ ਸਕਦਾ ਹੈ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ “ਹਰ ਘਰ ਤਿਰੰਗਾ” ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੌਮੀ ਝੰਡਾ ਲਹਿਰਾ ਕੇ ਆਜ਼ਾਦੀ ਦਿਹਾੜੇ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਕੇ ਮਨਾਇਆ ਜਾਵੇ।