ਡਿਪਟੀ ਕਮਿਸ਼ਨਰ ਵਲੋਂ ਸਾਬਕਾ ਫੌਜ਼ੀਆਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਅੱਗੇ ਆਉਣ ਦਾ ਸੱਦਾ..

0
86

ਡੈਪੋ ਪ੍ਰੋਗਰਾਮ ਤਹਿਤ ਭੋਗਪੁਰ ਤੋਂ ਮੋਟਰਸਾਈਕਲ ਰੈਲੀ ਰਵਾਨਾ…
ਜਲੰਧਰ (ਵਰੂਣ)-ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਜੋ ਕਿ ਬਤੌਰ ਡਿਪਟੀ ਕਮਿਸ਼ਨਰ ਜਲੰਧਰ ਦੀ ਵਾਗਡੋਰ ਸੰਭਾਲ ਰਹੇ ਹਨ ਵਲੋਂ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਾਬਕਾ ਫੌਜ਼ੀਆਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ ਗਿਆ। ਐਕਸ ਸਰਵਿਸਮੈਨ ਵੈਲਫੇਅਰ ਐਸੋਸੀਏਸ਼ਨ ਵਲੋਂ ਡੈਪੋ ਪ੍ਰੋਗਰਾਮ ਤਹਿਤ ਨਸ਼ਾ ਵਿਰੋਧੀ ਮੋਟਰ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਉਪਰੰਤ ਦੇਸ਼ ਦੀ ਏਕਤਾ,ਅਖੰਡਤਾ ਤੇ ਪ੍ਰਭੂਸੱਤਾ ਨੂੰ ਬਣਾਈ ਰੱਖਣ ਵਿੱਚ ਹਥਿਆਰਬੰਦ ਸੈਨਾਵਾਂ ਦੀ ਸ਼ਾਨਦਾਰ ਭੂਮਿਕਾ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਵਲੋਂ ਦੇਸ਼ ਦੇ ਸੇਵਾ ਲਈ ਆਪਣੀ ਜਵਾਨੀ ਦਾ ਅਹਿਮ ਸਮਾਂ ਦੇਸ਼ ਸੇਵਾ ਲਈ ਲਗਾਇਆ ਹੈ। ਸਾਬਕਾ ਫੌਜੀਆਂ ਵਲੋਂ ਆਪਣੀ ਡਿਊਟੀ ਦੌਰਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਤੋਂ ਇਲਾਵਾ ਅੱਗੇ ਹੋ ਕੇ ਏਕਤਾ ਤੇ ਪ੍ਰਭੂਸੱਤਾ ਨੂੰ ਬਣਾਈ ਰੱਖਣ ਦੀ ਪੁਰਾਣੀ ਰਵਾਇਤ ਨੂੰ ਕਾਇਮ ਰੱਖਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਬਕਾ ਫੌਜੀਆਂ ਜਿਨਾਂ ਵਲੋਂ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਵਿੱਚ ਜਿਸ ਜੋਸ਼ ਤੇ ਉਤਸ਼ਾਹ ਨਾਲ ਦੇਸ਼ ਦੀ ਸੇਵਾ ਕੀਤੀ ਹੈ  ਉਹ ਜੋਸ਼ ਤੇ ਉਤਸ਼ਾਹ ਵੱਖ-ਵੱਖ ਸਮਾਜਿਕ ਬੁਰਾਈਆਂ ਜਿਵੇਂ ਕਿ ਨਸ਼ਿਆਂ ਦੀ ਲਾਹਨਤ ਨੂੰ ਸਮਾਜ ਵਿਚੋਂ ਖ਼ਤਮ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਦੀ ਗੱਲ ਹੈ ਕਿ ਸਾਬਕਾ ਫੌਜੀਆਂ ਵਲੋਂ ਇਸ ਮੋਟਰ ਸਾਈਕਲ ਰੈਲੀ ਵਿੱਚ ਭਾਗ ਲਿਆ ਜਾ ਰਿਹਾ ਹੈ ਜਿਸ ਦਾ ਇਕੋ ਇਕ ਮੰਤਵ ਜ਼ਿਲ੍ਹੇ ਨੂੰ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨਸ਼ਿਆਂ ਦੀ ਲਾਹਨਤ ਨੂੰ ਅਸਰਦਾਰ ਢੰਗ ਨਾਲ ਖਤਮ ਕਰਨ ਲਈ ਸਾਨੂੰ ਸਭ ਨੂੰ ਮਿਲ ਕੇ ਹੰਭਲਾ ਮਾਰਨਾ ਪਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੈਪੋ ਪ੍ਰੋਗਰਾਮ ਪੰਜਾਬ ਸਰਕਾਰ ਦਾ ਰਾਜ ਵਿਚੋਂ ਨਸ਼ਿਆਂ ਦੀ ਨਾ ਮੁਰਾਦ ਬਿਮਾਰੀ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜੜ੍ਹੋਂ ਖ਼ਤਮ ਕਰਨ ਲਈ ਅਹਿਮ ਪਹਿਲ ਕਦਮੀ ਹੈ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਸਦਕਾ ਜਨਤਕ ਮੁਹਿੰਮ ਰਾਹੀਂ ਨਸ਼ਿਆਂ ਦੀ ਮੰਗ ਨੂੰ ਰੋਕਣਾ ਹੈ।  ਨਸ਼ਿਆਂ ਦੀ ਲਾਹਨਤ ਨੂੰ ਮੁਕੰਮਲ ਤੌਰ ‘ਤੇ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।  ਇਸ ਤੋਂ ਪਹਿਲਾਂ ਸਹਾਇਕ ਨੋਡਲ ਅਫ਼ਸਰ ਡੈਪੋ ਸੁਰਜੀਤ ਲਾਲ ਅਤੇ ਪ੍ਰਧਾਨ ਐਸੋਸੀਏਸ਼ਨ ਕੈਪਟਨ ਗੁਰਮੇਲ ਸਿੰਘ ਵਲੋਂ ਡਿਪਟੀ ਕਮਿਸ਼ਨਰ ਦਾ ਸਵਾਗਤ ਕੀਤਾ ਗਿਆ।

LEAVE A REPLY

Please enter your comment!
Please enter your name here