ਆਬਜਰਵਰਾਂ, ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਚੋਣਾਂ ਤੋਂ 72 ਘੰਟੇ ਪਹਿਲਾਂ ਚੋਣ ਪ੍ਰਬੰਧਾਂ ਨੂੰ ਅੰਤਿਮ ਰੂਪ…

0
129

ਨਿਰਪੱਖ, ਸ਼ਾਂਤਮਈ ਤੇ ਪਾਰਦਰਸ਼ੀ ਚੋਣਾਂ ਲਈ ਏ.ਆਰ.ਓਜ਼ ਨਾਲ ਕੀਤੀ ਵਿਸਥਾਰਪੂਰਵਕ ਮੀਟਿੰਗ..

ਜਲੰਧਰ(ਵਰੂਣ)- ਜਲੰਧਰ ਲੋਕ ਸਭਾ ਹਲਕੇ ਲਈ 19 ਮਈ ਨੂੰ ਪੈਣ ਵਾਲੀਆਂ ਵੋਟਾਂ ਦੇ 72 ਘੰਟੇ ਪਹਿਲਾਂ ਆਬਜ਼ਰਵਰਾਂ ਨੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕਿਹਾ ਗਿਆ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਨਰਲ ਆਬਜਰਵਰ ਆਈ.ਸੈਮੂਅਲ ਆਨੰਦ ਕੁਮਾਰ, ਪੁਲਿਸ ਆਬਜ਼ਰਵਰ ਰਾਜੀਵ ਜੈਨ, ਖ਼ਰਚਾ ਆਬਜਰਵਰ ਪ੍ਰੀਤੀ ਚੌਧਰੀ ਅਤੇ  ਅੰਮਿਤ ਸ਼ੁਕਲਾ, ਜਿਨਾਂ ਦੇ ਨਾਲ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ ਨਵਜੋਤ ਸਿੰਘ ਮਾਹਲ ਮੌਜੂਦ ਸਨ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ ਨਿਰਪੱਖ, ਸ਼ਾਂਤਮਈ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਡਿਊਟੀ ਨੂੰ ਪੂਰੀ ਦ੍ਰਿੜਤਾ ਨਾਲ ਨਿਭਾਉਣਾ ਚਾਹੀਦਾ ਹੈ। ਸਹਾਇਕ ਰਿਟਰਨਿੰਗ ਅਫ਼ਸਰਾ ਨੂੰ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਸਮੁੱਚੇ ਚੋਣ ਪ੍ਰਬੰਧਾਂ ‘ਤੇ ਸ਼ਖਤ ਨਜ਼ਰ ਰੱਖਣੀ ਚਾਹੀਦੀ ਹੈ। ਚੋਣ ਅਮਲੇ ਨੂੰ ਈ.ਵੀ.ਐਮਜ਼ ਦੀ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਲਾਟ ਕੀਤੇ ਗਏ ਵਾਹਨਾਂ ਵਿੱਚ ਹੀ ਜਾਣ ਅਤੇ ਆਉਣ ਦੀਆਂ ਹਦਾਇਤਾਂ ਕੀਤੀਆਂ ਜਾਣ।


ਆਬਜ਼ਰਵਰਾਂ ਨੇ ਇਹ ਵੀ ਕਿਹਾ ਕਿ ਉਡਣ ਦਸਤਿਆਂ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ  ਨੂੰ ਯਕੀਨੀ ਬਣਾਉਣ ਲਈ ਸਮੁੱਚੀ ਪ੍ਰਕਿਰਿਆ ‘ਤੇ ਤਿੱਖੀ ਨਿਗ੍ਹਾ ਰੱਖਣੀ ਚਾਹੀਦੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਨਾਂ ਨੂੰ ਅਰਧ ਸੈਨਿਕ ਬਲਾਂ ਨਾਲ ਬਹਿਤਰ ਤਾਲਮੇਲ ਰੱਖਦੇ ਹੋਏ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਉਡਣ ਦਸਤਿਆਂ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਸੰਵੇਦਨਸ਼ੀਲ ਖੇਤਰਾਂ ਵਿੱਚ ਅਪਣੀ ਗਸ਼ਤ ਨੂੰ ਹੋਰ ਵਧਾ ਦੇਣਾ ਚਾਹੀਦਾ ਹੈ।  ਆਬਜਰਵਰਾਂ ਨੇ ਇਹ ਵੀ ਕਿਹਾ ਕਿ ਜਲੰਧਰ ਲੋਕ ਸਭਾ ਹਲਕਾ ਖ਼ਰਚੇ ਪਖੋਂ ਸੰਵੇਦਨਸ਼ੀਲ ਖੇਤਰ ਹੈ ਇਸ ਲਈ ਇਥੇ ਜ਼ਿਲ੍ਹੇ ਵਿੱਚ ਖ਼ਰਚੇ ‘ਤੇ ਵਿਸ਼ੇ ਨਿਗਰਾਨੀ ਰੱਖਣੀ ਚਾਹੀਦੀ ਹੈ। ਪੈਸੇ ਦੀ ਵਾਧੂ ਦੂਰਵਰਤੋਂ ਨੂੰ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਇਹ 72 ਘੰਟੇ ਬਹੁਤ ਹੀ ਨਾਜ਼ੁਕ ਹੁੰਦੇ ਹਨ ਇਸ ਲਈ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ।  ਆਬਜ਼ਰਵਰਾਂ ਨੇ ਇਹ ਵੀ ਕਿਹਾ ਕਿ ਚੋਣ ਅਮਲੇ ਨੂੰ ਜਰੂਰ ਸੂਚਿਤ ਕਰ ਦਿੱਤਾ ਜਾਵੇ ਕਿ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ‘ਤੇ ਮੋਬਾਇਲ ਫੋਨ ਦੀ ਵਰਤੋਂ ਕਰਨ ਦੀ ਆਗਿਆ ਨਹੀਂ ਹੋਵੇਗੀ।

 ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਪੋਲਿੰਗ ਬੂਥ ‘ਤੇ ਆਉਣ ਲਈ ਹਰ ਸਹੂਲਤ ਪ੍ਰਦਾਨ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਅਤੇ ਪੀ.ਬੀ.ਐਸ.ਪਰਮਾਰ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ.ਸੁਧਰਵਿਜ਼ੀ ਅਤੇ ਸਚਿਨ ਗੁਪਤਾ, ਉਪ ਮੰਡਲ ਮੈਜਿਸਟਰੇਟ ਪਰਮਵੀਰ ਸਿੰਘ, ਚਾਰੂਮਿਤਾ, ਰਾਜੇਸ਼ ਸ਼ਰਮਾ ਅਤੇ ਸੰਜੀਵ ਸ਼ਰਮਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ, ਜ਼ਿਲ੍ਹਾ ਇੰਨਫਰਮੇਸ਼ਨ ਅਫ਼ਸਰ ਏ.ਐਸ.ਕਲਸੀ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here