ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ

0
44

7 ਤੇ 8 ਨਵੰਬਰ ਨੂੰ ਪਿੰਡ ਇਸਮਾਇਲਪੁਰ ‘ਚ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਲਈ ਸਾਰੀਆਂ ਤਿਆਰੀਆਂ ਮੁਕੰਮਲ
ਜਲੰਧਰ (ਵਰੂਣ)। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ ਡਵੀਜ਼ਨ ਸ਼ਾਹਕੋਟ ਵਿੱਚ ਪੈਂਦੇ ਬਲਾਕ ਲੋਹੀਆਂ ਦੇ ਪਿੰਡ ਇਸਮਾਇਲਪੁਰ ਵਿਖੇ ਦਰਿਆ ਸਤਲੁਜ ਦੇ ਕੰਢੇ ‘ਤੇ 7 ਅਤੇ 8 ਨਵੰਬਰ ਨੂੰ ਕਰਵਾਏ ਜਾ ਰਹੇ ਫ਼ਲੋਟਿੰਗ ਲਾਈਟ ਅਤੇ ਸਾਊਂਡ ਸ਼ੋਅ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਉਪ ਮੰਡਲ ਮੈਜਿਸਟਰੇਟ ਸੰਜੀਵ ਸ਼ਰਮਾ ਨੇ ਦੱਸਿਆ ਕਿ ਇਸ ਦੋ ਦਿਨਾਂ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫੇ ਬਾਰੇ ਲੋਕਾਂ ਨੂੰ ਅਤਿ ਆਧੁਨਿਕ ਤਕਨੀਕ ਰਾਹੀਂ ਜਾਣੂੰ ਕਰਵਾਇਆ ਜਾਵੇਗਾ। ਸ਼ਰਮਾ ਨੇ ਦੱਸਿਆ ਕਿ ਇਸ ਦੋ ਦਿਨਾਂ ਪ੍ਰੋਗਰਾਮ ਦੌਰਾਨ ਇਕੋ ਪ੍ਰਮਾਤਮਾ ਅਤੇ ਇਕੋ ਨਾਮ ਨੂੰ ਸੰਜੀਵੀ ਰੂਪ ਵਿੱਚ ਰੂਪਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 7 ਨਵੰਬਰ ਨੂੰ ਪਹਿਲਾ ਸ਼ੋਅ ਸ਼ਾਮ 7 ਵਜੇ ਤੋਂ 7.45 ਵਜੇ ਤੱਕ ਅਤੇ ਦੂਜਾ ਸ਼ੋਅ ਸ਼ਾਮ 8.15 ਵਜੇ ਤੋਂ ਰਾਤ 9 ਵਜੇ ਤੱਕ ਕਰਵਾਇਆ ਜਾਵੇਗਾ ਅਤੇ ਇਸੇ ਤਰ੍ਹਾਂ 8 ਨਵਬੰਰ ਨੂੰ ਵੀ ਇਸੇ ਸਮੇਂ ਅਨੁਸਾਰ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਇਨਾਂ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨ।

LEAVE A REPLY

Please enter your comment!
Please enter your name here