ਡਿਪਟੀ ਕਮਿਸ਼ਨਰ ਪੁਲਿਸ ਵਲੋਂ ਹਥਿਆਰ ਚੁੱਕ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ ਜਾਰੀ..

0
107

ਜਲੰਧਰ(ਵਰੂਣ)- ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਪਰਮਬੀਰ ਸਿੰਘ ਪਰਮਾਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾਂ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਅਸਲਾ ਲਾਇਸੰਸ ਧਾਰਕਾਂ ਨੂੰ ਅਸਲਾ ਲੈ ਕੇ ਚੱਲਣ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਇਹ ਹੁਕਮ ਭਾਰਤੀ ਫੌਜ, ਪੈਰਾ ਮਿਲਟੀ ਫੋਰਸ, ਵਰਦੀ ਵਿੱਚ ਪੁਲਿਸ ਅਧਿਕਾਰੀਆਂ/ ਕਰਮਚਾਰੀਆਂ ਅਤੇ ਜਿਨਾਂ ਪਾਸ ਸਮਰੱਥ ਅਧਿਕਾਰੀ ਦੁਆਰਾ ਹਥਿਆਰ ਰੱਖਣ ਦੀ ਆਗਿਆ ਮਿਲੀ ਹੋਵੇ ‘ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਚੋਣ ਜਾਬਤਾ ਖ਼ਤਮ ਹੋਣ ਦੀ ਮਿਤੀ 27.05.2019 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here