ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਲੋਂ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਕੋਚਿੰਗ ਸੈਂਟਰ ਹੋਵੇਗਾ ਸ਼ੁਰੂ

0
59

ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਕੋਚਿੰਗ ਲਈ ਰਜਿਸਟਰ ਹੋਣ ਦਾ ਸੱਦਾ

ਜਲੰਧਰ (ਵਰੂਣ)। ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਘਰ-ਘਰ ਰੋਜਗਾਰ’ ਸਕੀਮ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਜਲੰਧਰ ਵਲੋਂ ਨੌਜਵਾਨਾ ਦੇ ਹੁਨਰ ਵਿਕਾਸ ਅਤੇ ਮਾਨਸਿਕ ਸਮਰੱਥਾ ਦੀ ਹੋਰ ਮਜਬੂਤੀ ਲਈ ਕੋਚਿੰਗ ਸੈਂਟਰ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਉਨਾਂ ਨੂੰ ਵੱਖ-ਵੱਖ ਰੋਜ਼ਗਾਰ ਪ੍ਰਾਪਤੀ ਲਈ ਦਿੱਤੇ ਜਾਣ ਵਾਲੇ ਇੰਟਰਵਿਊ ਲਈ ਸੁਚੱਜੇ ਢੰਗ ਨਾਲ ਤਿਆਰ ਕੀਤਾ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਨੌਜਵਾਨਾਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਲੋਂ ਪਲੇਸਮੈਂਟ ਕੈਂਪਾਂ ਅਤੇ ਨੌਕਰੀ ਮੇਲਿਆਂ ਰਾਹੀਂ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ । ਕਈ ਵਾਰ ਨੌਜਵਾਨ ਪੂਰੀ ਯੋਗਤਾ ਹੋਣ ਦੇ ਬਾਵਜੂਦ ਆਤਮ ਵਿਸ਼ਵਾਸ ਦੀ ਘਾਟ ਕਰਕੇ ਇੰਟਰਵਿਊ ਦੌਰਾਨ ਅਪਣੇ ਹੁਨਰ ਦੀ ਸਹੀ ਵਿਆਖਿਆ ਨਹੀਂ ਕਰ ਪਾਉਂਦੇ ਜਿਸ ਕਰਕੇ ਉਹ ਰੋਜ਼ਗਾਰ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਕੋਚਿੰਗ ਸੈਂਟਰ ਵਿੱਚ ਚਾਹਵਾਨ ਨੌਜਵਾਨਾਂ ਨੂੰ ਇੰਟਰਵਿਊ ਲਈ ਮੁਫ਼ਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਇਸ ਸੈਂਟਰ ਵਿੱਚ ਨੌਜਵਾਨਾਂ ਨੂੰ ਇੰਟਰਵਿਊ ਦੀ ਸਿਖਲਾਈ ਲਈ ਮਾਹਿਰਾਂ ਨੂੰ ਤਾਇਨਾਤ ਕੀਤਾ ਜਾਵੇਗਾ ਜਿਨਾਂ ਵਲੋਂ ਉਨਾਂ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਇਸ ਕੋਚਿੰਗ ਸੈਂਟਰ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਅਤੇ ਇਸ ਕੋਚਿੰਗ ਸੈਂਟਰ ਵਿੱਚ ਸਿਖਲਾਈ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ ਤੀਜੀ ਮੰਜ਼ਿਲ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ ਵਿਖੇ ਪਹੁੰਚ ਕਰਨ। ‘ਘਰ-ਘਰ ਰੋਜ਼ਗਾਰ’ ਪ੍ਰੋਗਰਾਮ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਕ ਅਹਿਮ ਪ੍ਰੋਗਰਾਮ ਹੈ ਜਿਸ ਦਾ ਮੁੱਖ ਮੰਤਵ ਹਰੇਕ ਨੌਜਵਾਨ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਡਿਪਟੀ ਡਾਇਰੈਕਟਰ ਸੁਨੀਤਾ ਕਲਿਆਣ ਨੇ ਕਿਹਾ ਕਿ ਇਸ ਕੋਚਿੰਗ ਸੈਂਟਰ ਤੋਂ ਇੰਟਰਵਿਊ ਸਬੰਧੀ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ ਜਾਂ ਟੈਲੀਫੋਨ ਨੰ : 0181-2225791 ਅਤੇ ਮੋਬਾਇਲ ਨੰਬਰ 88721-15120 ‘ਤੇ ਵਧੇਰੇ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here