ਲੋਕ ਸਭਾ ਚੋਣਾਂ ਦੌਰਾਨ ਐਗਜ਼ਿਟ ਪੋਲ ‘ਤੇ ਪਾਬੰਦੀ…

0
83

ਜਲੰਧਰ(ਵਰੂਣ)-  ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ-2019 ਦੌਰਾਨ 11 ਅਪ੍ਰੈਲ ਨੂੰ ਪਹਿਲੇ ਗੇੜ ਅਤੇ 19 ਮਈ ਨੂੰ ਅੰਤਿਮ ਗੇੜ ਦੀਆਂ ਵੋਟਾਂ ਦੌਰਾਨ ਚੋਣ ਸਰਵੇਖਣਾਂ (ਐਗਜ਼ਿਟ ਪੋਲ)’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126-ਏ ਤਹਿਤ ਕਿਸੇ ਵੀ ਇਲੈਕਟਰੋਨਿਕ ਤੇ ਪ੍ਰਿੰਟ ਮੀਡੀਆ ਵਿੱਚ ਲੋਕ ਸਭਾ ਚੋਣਾਂ ਦੌਰਾਨ 19 ਮਈ 2019 ਤੱਕ ਸ਼ਾਮ 6.30 ਵਜੇ ਤੱਕ ਚੋਣ ਸਰਵੇਖਣ (ਐਗਜਿਟ ਪੋਲ) ਨੂੰ ਪ੍ਰਸਾਰਿਤ ਤੇ ਪ੍ਰਕਾਸ਼ਿਤ ਨਹੀਂ ਕੀਤਾ ਜਾ ਸਕਦਾ।  ਉਨ੍ਹਾਂ ਅੱਗੇ ਸਪਸ਼ਟ ਕੀਤਾ ਕਿ  ਇਸ ਤੋਂ ਇਲਾਵਾ ਚੋਣਾਂ ਵਾਲੇ ਖੇਤਰਾਂ ਵਿੱਚ ਚੋਣ ਪ੍ਰਚਾਰ ਖ਼ਤਮ ਹੋਣ ਦੇ ਨਾਲ ਨਾਲ ਚੋਣਾਂ ਤੋਂ 48 ਘੰਟੇ ਪਹਿਲਾਂ ਕਿਸੇ ਵੀ ਇਲੈਕਟਰੋਨਿਕ ਮੀਡੀਆ ਵਲੋਂ ਚੋਣ ਸਰਵੇਖਣਾਂ ਅਤੇ ਚੋਣ ਨਤੀਜਿਆਂ ਨੂੰ ਪ੍ਰਸਾਰਿਤ ਕਰਨ ‘ਤੇ ਪਾਬੰਦੀ ਰਹੇਗੀ।

LEAVE A REPLY

Please enter your comment!
Please enter your name here