ਵਿਧਾਇਕ, ਡੀਸੀ ਅਤੇ ਸੀਪੀ ਵਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੀ ਵਧਾਈ

0
67

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ‘ਚ ਕੀਤੀ ਸ਼ਿਰਕਤ
ਜਲੰਧਰ (ਵਰੂਣ)। ਵਿਧਾਇਕ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਰਜਿੰਦਰ ਬੇਰੀ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਮਹਾਰਾਜ ਵਲੋਂ ਦਰਸਾਏ ਰਸਤੇ ‘ਤੇ ਚੱਲਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ ਗਿਆ।

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਨੂੰ ਸਮਰਪਿਤ ਕੀਤੀ ਗਈ ਸ਼ੋਭਾ ਯਾਤਰਾ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਦੁਨੀਆਂ ਦੇ ਪਹਿਲੇ ਅਦਿ ਕਵੀ ਸਨ ਜਿਨਾਂ ਨੂੰ ਬਦੀ ‘ਤੇ ਨੇਕੀ ਦੀ ਜਿੱਤ ਸਬੰਧੀ ਧਾਰਮਿਕ ਗ੍ਰੰਥ ‘ਰਮਾਇਣ’ ਦੀ ਰਚਨਾ ਲਈ ਜਾਣਿਆ ਜਾਂਦਾ ਹੈ।

ਭਗਵਾਨ ਵਾਲਮੀਕਿ ਜੀ ਮਹਾਰਾਜ ਦੀਆਂ ਸਿੱਖਿਆਵਾਂ ਸਦੀਆਂ ਤੋਂ ਮਨੁੱਖਤਾਂ ਲਈ ਕਦਰਾ-ਕੀਮਤਾਂ ਵਾਲਾ ਜੀਵਨ ਬਤੀਤ ਕਰਨ ਲਈ ਚਾਨਣ ਮੁਨਾਰਾ ਹਨ। ਬਹੁਤ ਸਾਰੀਆਂ ਸੰਸਥਾਵਾਂ ਵਲੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਭਾਈਚਾਰਕ ਸਾਂਝ ਨੂੰ ਹੋਰ ਮਜਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਭਗਵਾਨ ਵਾਲਮੀਕਿ ਜੀ ਮਹਾਰਾਜ ਵਲੋਂ ਦਰਸਾਈਆਂ ਗਈਆਂ ਕਦਰਾਂ-ਕੀਮਤਾਂ ਵਾਲਾ ਜੀਵਨ ਅਪਣਾਉਣ ਲਈ ਪ੍ਰੇਰਣਾ ਮਿਲੇਗੀ। ਇਸ ਮੌਕੇ ਵਿਧਾਇਕ ਸ਼ੁਸੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ ਅਤੇ ਪੁਲਿਸ ਕਮਿਸ਼ਨਰ ਵਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੀਆਂ ਵਧਾਈਆਂ ਦਿੱਤੀਆਂ ਗਈਆਂ। ਉਨ੍ਹਾਂ ਵਲੋਂ ਹਰ ਸਾਲ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਲਈ ਕੀਤੇ ਜਾਂਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ ਗਈ। ਉਨ੍ਹਾਂ ਪ੍ਰਬੰਧਕਾਂ ਨੂੰ ਭਗਵਾਨ ਵਾਲਮੀਕਿ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਨਿਰੰਤਰ ਸਥਾਪਤ ਰੱਖਣ ਲਈ ਹਰ ਸਾਲ ਇਸ ਮੈਗਾ ਇਵੇਂਟ ਕਰਵਾਉਣ ਲਈ ਵਧਾਈ ਦਿੱਤੀ ਗਈ। ਅੱਜ ਸਵੇਰੇ ਵਿਧਾਇਕ ਰਿੰਕੂ, ਡੀ.ਸੀ ਤੇ ਸੀ.ਪੀ ਨੇ ਪਿੰਡ ਰਹੀਮਪੁਰ ਵਿੱਚ ਸ਼ੋਭਾ ਯਾਤਰਾ ਦਾ ਹਿੱਸਾ ਬਣੇ ਸਨ ਅਤੇ ਸ਼ੋਭਾ ਯਾਤਰਾ ਦੌਰਾਨ ਜੋ ਕਿ ਪਿੰਡ ਰਹੀਮਪੁਰ ਵਾਲਮੀਕਿ ਆਸ਼ਰਮ ਤੋਂ ਆਰੰਭ ਹੋ ਕੇ ਵਾਲਮੀਕਿ ਤੀਰਥ ਅੰਮ੍ਰਿਤਸਰ ਤੱਕ ਗਈ ਸੀ। ਇਸ ਮੌਕੇ ਬਾਬਾ ਪ੍ਰਗਟ ਨਾਥ ਜੀ ਨੇ ਵਿਧਾਇਕ, ਡੀ.ਸੀ ਅਤੇ ਪੁਲਿਸ ਕਮਿਸ਼ਨਰ ਨੂੰ ਸ਼ਾਲ ਦੇ ਕੇ ਸਨਮਾਨਿਤ ਕੀਤਾ।

LEAVE A REPLY

Please enter your comment!
Please enter your name here