ਇੰਡੀਅਨ ਏਅਰ ਫੋਰਸ ਵਲੋਂ 12 ਜਿਲ੍ਹਿਆਂ ਦੇ ਨੌਜਵਾਨਾਂ ਦੀ ਭਰਤੀ ਰੈਲੀ 5 ਤੋਂ 10 ਅਗਸਤ ਤੱਕ- ਵਧੀਕ ਡਿਪਟੀ ਕਮਿਸ਼ਨਰ

0
235

ਜਲੰਧਰ- ਇੰਡੀਅਨ ਏਅਰ ਫੋਰਸ ਵਲੋਂ ਪੰਜਾਬ ਦੇ ਤਕਰੀਬਨ 12 ਜ਼ਿਲ੍ਹਿਆਂ ਦੇ ਨੌਜਵਾਨਾਂ ਦੀ 5 ਤੋਂ 10 ਅਗਸਤ 2019 ਤੱਕ ਪੀ.ਏ.ਪੀ.ਗਰਾਊਂਡ ਜਲੰਧਰ ਵਿਖੇ ਭਰਤੀ ਰੈਲੀ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ)  ਜਸਬੀਰ ਸਿੰਘ ਵਲੋਂ ਇੰਡੀਅਨ ਏਅਰ ਫੋਰਸ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਡੀਅਨ ਏਅਰ ਫੋਰਸ ਵਲੋਂ 5 ਅਗਸਤ ਨੂੰ ਜਲੰਧਰ, ਹੁਸ਼ਿਆਰਪੁਰ, ਪਠਾਨਕੋਟ, ਐਸ.ਬੀ.ਐਸ.ਨਗਰ, ਰੂਪ ਨਗਰ ਤੇ ਮੋਗਾ ਅਤੇ 5 ਅਗਸਤ ਨੂੰ ਲੁਧਿਆਣਾ, ਗੁਰਦਾਸਪੁਰ, ਤਰਨ ਤਾਰਨ, ਫਾਜ਼ਿਲਕਾ, ਬਠਿੰਡਾ ਅਤੇ ਕਪੂਰਥਲਾ ਜਿਲ੍ਹਿਆਂ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਭਰਤੀ ਰੈਲੀ ਵਿੱਚ ਭਾਗ ਲੈਣ ਲਈ ਉਮੀਦਵਾਰ ਦਾ ਜਨਮ 19 ਜੁਲਾਈ 1999 ਤੋਂ 01 ਜੁਲਾਈ 2003 ਦੇ ਦਰਮਿਆਨ ਅਤੇ ਉਹ 10+2 ਕਿਸੇ ਵੀ ਬ੍ਰਾਂਚ ਵਿੱਚ 50 ਪ੍ਰਤੀਸ਼ਤ ਅਤੇ ਅੰਗਰੇਜ਼ੀ ਵਿਸ਼ੇ ਵਿੱਚ 50 ਪ੍ਰਤੀਸ਼ਤ ਨੰਬਰ ਨਾਲ ਪਾਸ ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਭਰਤੀ ਰੈਲੀ ਸਬੰਧੀ ਵਧੇਰੇ ਜਾਣਕਾਰੀ ਇੰਡੀਅਨ ਏਅਰ ਫੋਰਸ ਦੀ ਵੈਬਸਾਈਟ www.airmenselection.cdac.in ‘ਤੇ ਲਈ ਜਾ ਸਕਦੀ ਹੈ।

ਇਸ ਰੈਲੀ ਵਿੱਚ 8 ਤੋਂ 10 ਹਜਾਰ ਨੌਜਵਾਨਾਂ/ਵਿਦਿਆਰਥੀਆਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ ਇਸ ਲਈ ਭਰਤੀ ਰੈਲੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਨੌਜਵਾਨਾਂ/ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਇੰਡੀਅਨ ਏਅਰ ਫੋਰਸ ਵਲੋਂ ਸ਼ੁਰੂ ਕੀਤੀ ਜਾ ਰਹੀ।  ਭਰਤੀ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here