ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ ‘ਚ 165 ਫੁੱਟ ਲੰਮਾ ਪਾੜ ਪੂਰਿਆ

0
106

ਜਲੰਧਰ (ਵਰੂਣ)। ਦੋ ਦਿਨਾਂ ਦੇ ਸੰਜੀਦਾ ਯਤਨਾਂ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫਿਲੌਰ ਸਬ ਡਵੀਜ਼ਨ ਵਿੱਚ ਪੈਂਦੇ ਮਓ ਸਾਹਿਬ ਵਿਖੇ ਧੁੱਸੀ ਬੰਨ੍ਹ ਵਿੱਚ ਪਏ 165 ਫੁੱਟ ਲੰਮੇ ਪਾੜ ਨੂੰ ਪੂਰ ਲਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵਲੋਂ ਮਓ ਸਾਹਿਬ ਵਿਖੇ ਹੜ੍ਹ ਕਾਰਨ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਦਾ ਕੰਮ ਸ਼ੁਰੂ ਕੀਤਾ ਗਿਆ ਸੀ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਮਗਨਰੇਗਾ ਵਰਕਰਾਂ ਅਤੇ ਬਾਬਾ ਕਸ਼ਮੀਰਾ ਸਿੰਘ, ਬਾਬਾ ਤਰਵਿੰਦਰ ਸਿੰਘ ਢੇਸੀਆਂ ਅਤੇ ਗੁਰੂਦੁਆਰਾ ਬਾਬਾ ਨਿਹਾਲ ਸਿੰਘ ਤੱਲ੍ਹਣ ਸਾਹਿਬ ਵਾਲਿਆਂ ਦੇ 600 ਦੇ ਕਰੀਬ ਸੇਵਾਦਾਰਾਂ ਵਲੋਂ ਰੇਤ ਦੀਆਂ ਬੋਰੀਆਂ ਨਾਲ ਬੰਨ ਨੂੰ ਪੂਰਨ ਲਈ ਲੱਗੇ ਹੋਏ ਸਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਓ ਸਾਹਿਬ ਅਤੇ ਮਿਓਂਵਾਲ ਵਿਖੇ ਹੜ੍ਹਾਂ ਕਾਰਨ ਚਾਰ ਥਾਵਾਂ ਤੋਂ ਬੰਨ੍ਹਾਂ ਵਿੱਚ ਪਾੜ ਪਏ ਸਨ ਜਿਨਾਂ ਵਿਚੋਂ ਇਹ ਸਭ ਤੋਂ ਵੱਡਾ ਸੀ। ਇਸ ਪਾੜ੍ਹ ਨੂੰ ਪੂਰਨ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਬਾਕੀ ਦੇ ਤਿੰਨ ਪਾੜ੍ਹ ਵੀ ਜਲਦੀ ਪੂਰੇ ਜਾ ਸਕਣ। ਇਸ ਔਖੀ ਘੜੀ ਵਿੱਚ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਚਾਅ ਸੈਂਟਰਾਂ ਵਿੱਚ ਮੁਫ਼ਤ ਖਾਣਾ, ਡਾਕਟਰੀ ਸਹਾਇਤਾ ਅਤੇ ਪਸ਼ੂਆਂ ਲਈ ਹਰੇ ਚਾਰੇ ਅਤੇ ਤੂੜੀ ਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

LEAVE A REPLY

Please enter your comment!
Please enter your name here