ਕੇਂਦਰੀ ਪੈਨਲ ਵਲੋਂ ਪਾਣੀ ਬਚਾਉਣ ਲਈ ‘ਜਲ ਸ਼ਕਤੀ ਅਭਿਆਨ’ ਨੂੰ ਲੋਕ ਲਹਿਰ ਬਣਾਉਣ ‘ਤੇ ਜ਼ੋਰ…

0
148

ਜਲ ਸਕਤੀ ਅਭਿਆਨ ਨੂੰ ਸਫ਼ਲ ਬਣਾਉਣ ਲਈ ਪ੍ਰਸ਼ਾਨਿਕ ਅਧਿਕਾਰੀਆਂ ਨਾਲ ਮੀਟਿੰਗ…
ਜਲੰਧਰ  (ਵਰੂਣ)- ਉੱਚ ਪੱਧਰੀ ਕੇਂਦਰੀ ਟੀਮ ਵਲੋਂ ਜ਼ਿਲ੍ਹੇ ਦੇ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ‘ਜਲ ਸ਼ਕਤੀ ਅਭਿਆਨ’ ਨੂੰ ਜਨਤਕ ਮੁਹਿੰਮ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ।  ਸੰਯੁਕਤ ਸਕੱਤਰ ਕਾਨੂੰਨ ਅਤੇ ਨਿਆਂ ਮੰਤਰਾਲੇ ਰਾਜਿੰਦਰ ਕੁਮਾਰ ਕਸ਼ਯਪ ਦੀ ਅਗਵਾਈ ਵਾਲੀ ਕੇਂਦਰੀ ਟੀਮ ਵਲੋਂ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਜੋ ਕਿ ਬਤੌਰ ਡਿਪਟੀ ਕਮਿਸ਼ਨਰ ਜਲੰਧਰ ਕੰਮ ਕਾਜ ਦੀ ਦੇਖ ਰਹੇ ਹਨ, ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਯੁਕਤ ਸਕੱਤਰ ਨੇ ਕਿਹਾ ਕਿ ਇਹ ਅਭਿਆਨ ਦੇਸ਼ ਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ 225 ਜਿਲ੍ਹਿਆਂ ਵਿੱਚ ਚਲਾਇਆ ਜਾ ਰਿਹਾ ਹੈ ਅਤੇ ਜਲੰਧਰ ਇਨਾਂ ਜਿਲ੍ਹਿਆਂ ਵਿਚੋਂ ਇਕ ਹੈ ਜਿਸ ਦੇ 11 ਬਲਾਕਾਂ ਵਿਚੋਂ 10 ਬਲਾਕਾਂ ਵਿੱਚ ਜ਼ਮੀਨੀ ਪਾਣੀ ਦੀ ਲੋੜ ਤੋਂ ਜਿਆਦਾ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦਾ ਪਹਿਲਾ ਫੇਜ 1 ਜੁਲਾਈ ਤੋਂ 15 ਜੁਲਾਈ ਤੱਕ ਕਰਵਾਇਆ ਜਾ ਰਿਹਾ ਹੈ।


ਸੰਯੁਕਤ ਸਕੱਤਰ ਨੇ ਕਿਹਾ ਕਿ ਉਨਾਂ ਦੀ ਅਗਵਾਈ ਵਿੱਚ ਟੀਮ ਵਲੋਂ ਦੋ ਦਿਨਾਂ ਦੌਰਾਨ ਵੱਖ ਵੱਖ ਖੇਤਰਾਂ ਦਾ ਦੌਰਾ ਕਰਕੇ ਅਸਲ ਸਥਿਤੀ ਦਾ ਪਤਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵੱਲ ਵੀ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟੀਮ ਵਲੋਂ ਪਾਣੀ ਨੂੰ ਬਚਾਉਣ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਵਧਾਉਣ ਲਈ ਕੀਤੇ ਜਾਣ ਵਾਲੇ ਯਤਨਾਂ ਰਾਹੀਂ ਨਵੇਂ ਸੁਝਾਅ ਵੀ ਦਿੱਤੇ ਜਾਣਗੇ ।

ਸੰਯੁਕਤ ਸਕੱਤਰ ਨੇ ਕਿਹਾ ਕਿ ਇਸ ਤੋਂ ਬਾਅਦ ਟੀਮ ਵਲੋਂ ਅਗਸਤ ਅਤੇ ਸਤੰਬਰ ਮਹੀਨਿਆਂ ਦੌਰਾਨ ਵੀ ਜਲੰਧਰ ਦਾ ਦੌਰਾ ਕੀਤਾ ਜਾਵੇਗਾ। ਸ੍ਰੀ ਕਸ਼ਯਪ ਨੇ ਦੱਸਿਆ ਕਿ ਟੀਮ ਵਲੋਂ ਪਾਣੀ ਨੂੰ ਬਚਾਉਣ ਲਈ ਪੰਜ ਮੁੱਖ ਤੌਰ ਯਤਨਾਂ ਜਿਨਾਂ ਵਿੱਚ ਪਾਣੀ ਬਚਾਉਣ ਦੇ ਤਰੀਕਿਆਂ ਵਿੱਚ ਬਦਲਾਅ, ਬਰਸਾਤੀ ਪਾਣੀ ਨੂੰ ਰੀਚਾਰਜ ਕਰਕੇ ਜ਼ਮੀਨ ਹੇਠ ਭੇਜਣ, ਪਾਣੀ ਇਕੱਤਰ ਕਰਨ ਦੇ ਪੁਰਾਤਨ ਸਾਧਨਾਂ ਅਤੇ ਟੈਂਕਾਂ ਦਾ ਪੁਨਰ ਨਿਰਮਾਣ, ਵਾਟਰ ਸ਼ੈਡ ਡਿਵੈਲਪਮੈਟ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।  ਹਰ ਵਿਭਾਗ ਨੂੰ ਪੂਰੇ ਉਤਸ਼ਾਹ ਨਾਲ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਭਾਗੀਦਾਰ ਬਣਨਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਸੁਥਰੇ ਪਾਣੀ ਨੂੰ ਯਕੀਨੀ ਬਣਾਇਆ ਜਾ ਸਕੇ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਟੀਮ ਨੂੰ ਇਸ ਨੇਕ ਕਾਰਜ ਵਿੱਚ ਪੂਰਨ ਸਹਿਯੋਗ ਤੇ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ।  ਸੂਬਾ ਸਰਕਾਰ ਦੇ ਹਰੇਕ ਵਿਭਾਗ ਵਲੋਂ ਲੋਕ ਭਲਾਈ ਲਈ ਬੇਹੱਦ ਜਰੂਰੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਤੇ ਸਹਾਇਤਾ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ।

ਇਸ ਮੌਕੇ ਟੀਮ ਦੇ ਹੋਰ ਮੈਂਬਰ ਜਿਨਾਂ ਵਿੱਚ ਡਾਇਰੈਕਟਰ ਰੱਖਿਆ  ਪੀ.ਸੀ.ਗੁਪਤਾ, ਡਾਇਰੈਕਟਰ ਖ਼ਪਤਕਾਰ ਮਾਮਲੇ ਪੀ.ਕੇ.ਭਟਨਾਗਰ, ਸਾਇੰਸਟਿਸਟ ਆਫ਼ ਵਾਟਰ ਰਿਸੋਰਸ ਮੰਤਰਾਲੇ ਰਵੀ ਅਗਰਵਾਲ ਅਤੇ  ਪੀ.ਐਸ.ਕੇ.ਮੂਰਥੀ, ਉਪ ਮੰਡਲ ਮੈਜਿਸਟਰੇਟ  ਰਾਜੇਸ਼ ਸ਼ਰਮਾ, ਚਾਰੂਮਿਤਾ ਅਤੇ ਸ਼ਾਇਰੀ ਮਲਹੋਰਤਾ, ਡਵੀਜ਼ਨਲ  ਵਣ ਅਫ਼ਸਰ ਰਾਜੇਸ਼ ਗੁਲਾਟੀ, ਡਵੀਜ਼ਨਲ ਰੇਂਜ ਵਣ ਅਫ਼ਸਰ ਦਵਿੰਦਰਪਾਲ ਸਿੰਘ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿਜੈ ਕੁਮਾਰ ਅਤੇ ਐਸ.ਐਸ.ਧਾਲੀਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਧਰਮ ਪਾਲ, ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਡਾ.ਕੁਲਦੀਪ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਰਾਮ ਲੁਭਾਇਆ, ਕਾਰਜਕਾਰੀ ਇੰਜੀਨੀਅਰ ਡਰੇਨਜ਼ ਅਜੀਤ ਸਿੰਘ, ਭੂਮੀ ਰੱਖਿਆ ਅਫ਼ਸਰ ਲੁਪਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here