ਆਨੰਦਪੁਰ ਸਾਹਿਬ/ਸੰਦੀਪ ਸ਼ਰਮਾ : ਪੂਰਵ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅੱਜ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਜਿਥੇ ਉਨ੍ਹਾਂ ਨੇ ਪ੍ਰੈਸ ਵਾਰਤਾ ਕਰਦੇ ਹੋਏ ਕਿਹਾ ਕਿ ਕੁਦਰਤੀ ਆਫਤ ਕਿਸਾਨਾਂ ਤੇ ਪਈ ਹੈ ਅਤੇ ਉਹ ਕਿਸਾਨਾਂ ਦੇ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਕੀਤੀ ਹੈ ਪਰ ਅਜੇ ਤਕ ਕਮੇਟੀ ਦਾ ਵੀ ਗਠਨ ਨਹੀਂ ਹੋ ਪਾਇਆ ਹੈ।
ਉਨ੍ਹਾਂ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਗਏ ਬਿਆਨ ਦੇ ਮੁਤਾਬਕ ਜੋ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੰਗ ਪੂਰੀ ਕੀਤੀ ਹੈ ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਪੰਜਾਬ ਦਾ ਮਾਹੌਲ ਅਸ਼ਾਂਤ ਹੈ ਅਗਰ ਅਮਿਤ ਸ਼ਾਹ ਨੂੰ ਪੰਜਾਬ ਦਾ ਦੁੱਖ ਹੈ ਤਾਂ ਉਹ ਪੰਜਾਬ ਦਾ ਪਾਣੀ ਸਹੀ ਢੰਗ ਨਾਲ ਵਰਤਣ ਜੌ ਪੰਜਾਬ ਤੋਂ ਖੋਹ ਲਿਆ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖੋਹੀ ਗਈ ਹੈ ਅਤੇ ਮਕਾਨ ਖਾਲੀ ਕਰਨ ਲਈ ਜਲਦਬਾਜੀ ਕੀਤੀ ਗਈ ਹੈ ਅਕਾਲੀ ਦਲ ਇਸਦਾ ਵਿਰੋਧ ਕਰਦਾ ਹੈ ਕਿਉਂਕਿ ਅਕਾਲੀ ਦਲ ਹਮੇਸ਼ਾ ਹੀ ਸੱਚ ਨਾਲ ਖੜ੍ਹੀਆ ਹੈ ਅਤੇ ਉਸਨੇ ਹਮੇਸ਼ਾ ਹੀ ਝੂਠ ਅਤੇ ਗਲਤ ਦੇ ਖਿਲਾਫ ਆਵਾਜ਼ ਬੁਲੰਦ ਕੀਤੀ ਹੈ। ਇਹ ਜਲਦਬਾਜ਼ੀ ਵਿੱਚ ਲਿਆ ਗਿਆ ਫੈਸਲਾ ਹੈ ਕਿ ਕਿਤੇ ਰਾਜਨੀਤੀ ਵੀ ਇਸ ਨੂੰ ਕਿਹਾ ਜਾ ਸਕਦਾ ਹੈ ਉਨ੍ਹਾਂ ਕਿਹਾ ਕਿ ਲੋਕ ਸਭਾ ਵਿੱਚ ਸੂਬਿਆਂ ਦੇ ਮਸਲੇ ਨਹੀਂ ਉਠਾਏ ਜਾ ਰਹੇ ਜਿਸ ਨਾਲ ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਦੇਸ਼ ਲਈ ਨੁਕਸਾਨਦਾਇਕ ਹਨ ।