Punjab Govt
HomeHimachalਫਿਰੋਜ਼ਪੁਰ : ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਹੋਈ ਮੌਤ, ਪਤਨੀ ਹੋਈ...

ਫਿਰੋਜ਼ਪੁਰ : ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਹੋਈ ਮੌਤ, ਪਤਨੀ ਹੋਈ ਗੰਭੀਰ ਜ਼ਖਮੀ, ਦੇਖੋ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ :  ਅੱਜ ਫਿਰੋਜ਼ਪੁਰ-ਮਮਦੋਟ ਰੋਡ ਤੇ ਇਕ ਭਿਆਨਕ ਸੜਕ ਹਾਸਦਾ ਵਾਪਰਿਆ ਜਿਸ ਦੌਰਾਨ ਇੱਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਅਤੇ ਉਸਦੀ ਪਤਨੀ ਗੰਭੀਰ ਜ਼ਖਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬਲਵੀਰ ਸਿੰਘ ਪਿੰਡ ਭਲੂਰ ਜਿਲ੍ਹਾ ਮੋਗਾ ਦਾ ਰਹਿਣ ਵਾਲਾ ਸੀ, ਜੋ ਆਪਣੀ ਪਤਨੀ ਸਮੇਤ ਕਿਸੇ ਕੰਮ ਲਈ ਆਪਣੀ ਰਿਸ਼ਤੇਦਾਰੀ ਵਿੱਚ ਮਮਦੋਟ ਵਿਖੇ ਆਇਆ ਹੋਇਆ ਸੀ ਅਤੇ ਅੱਜ ਜਦੋਂ ਉਹ ਵਾਪਿਸ ਜਾ ਰਿਹਾ ਸੀ ਤਾਂ ਫਿਰੋਜ਼ਪੁਰ ਮਮਦੋਟ ਰੋਡ ਤੇ ਸਾਹਮਣੇ ਤੋਂ ਆ ਰਹੀ ਇੱਕ ਕਾਰ ਨਾਲ ਉਸਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਜਿਸ ਦੌਰਾਨ ਬਲਵੀਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਸਦੀ ਪਤਨੀ ਗੰਭੀਰ ਜ਼ਖਮੀ ਹੋ ਗਈ। ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਦੂਸਰੇ ਪਾਸੇ ਮੌਕੇ ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿੱਚ ਲੈ ਕੇ ਲਾਸ਼ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤੀ ਹੈ। ਜਿਥੇ ਉਸਦਾ ਪੋਸਟਮਾਰਟਮ ਕੀਤਾ ਜਾਵੇਗਾ, ਉਥੇ ਹੀ ਪੁਲਿਸ ਨੇ ਮੌਕਾ ਦੇਖਦੇ ਹੋਏ ਮਾਮਲਾ ਦਰਜ ਕਰ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt

Latest News

- Advertisement -
- Advertisement -