ਫਿਰੋਜ਼ਪੁਰ : ਸ਼ਹਿਰ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਨਵਾਂ ਗੁਰਦਿਤੀ ਵਾਲਾ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਤੇਜਧਾਰ ਹਥਿਆਰਾਂ ਨਾਲ ਇਕ ਨੌਜਵਾਨ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ ਵਾਸੀ ਪਿੰਡ ਗੁਰਦਿਤੀ ਵਾਲਾ ਵਜੋਂ ਹੋਈ ਮ੍ਰਿਤਿਕ ਦੀ ਮਾਤਾ ਜੋਗਿੰਦਰ ਕੌਰ ਨੇ ਦੱਸਿਆ ਕਿ ਪਿੰਡ ਦੇ ਕੁੱਝ ਵਿਅਕਤੀਆਂ ਨਾਲ ਪੁਰਾਣਾ ਝਗੜਾ ਚੱਲ ਰਿਹਾ ਸੀ ਜਿਸਦੇ ਚਲਦਿਆਂ ਹਮਲਾਵਰਾਂ ਨੇ 15 ਤੋਂ 20 ਅਣਪਛਾਤੇ ਵਿਅਕਤੀ ਲੈਕੇ ਪਹਿਲਾਂ ਉਨ੍ਹਾਂ ਦੇ ਪੁਰਾਣੇ ਘਰ ਬੂੜੇਵਾਲਾ ਵਿਚ ਆਏ ਅਤੇ ਉੱਥੇ ਭੰਨਤੋੜ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਨਵੇਂ ਘਰ ਨਵਾਂ ਗੁਰਦਿਤੀ ਵਾਲਾ ਵਿਖੇ ਜਿੱਥੇ ਉਸਦਾ ਬੇਟਾ ਗੁਰਵਿੰਦਰ ਸਿੰਘ ਪੁੱਤਰ ਸੱਜਣ ਸਿੰਘ ਉਮਰ ਕਰੀਬ 27 ਸਾਲ ਕਮਰੇ ਅੰਦਰ ਬੈਠਾ ਸੀ, ਉਹਨਾਂ ਆਉਂਦਿਆਂ ਹੀ ਕਮਰੇ ਦਾ ਦਰਵਾਜਾ ਤੋੜ ਦਿੱਤਾ ਅਤੇ ਗੁਰਵਿੰਦਰ ਸਿੰਘ ਤੇ ਕਿਰਪਾਨਾਂ ਦਾਤਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।
ਜਿਸ ਤੋਂ ਬਾਅਦ ਜਖਮੀ ਗੁਰਵਿੰਦਰ ਸਿੰਘ ਨੂੰ ਇਲਾਜ ਲਈ ਜੀਰਾ ਦੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਜਿਥੇ ਉਸਦੀ ਹਾਲਤ ਗੰਭੀਰ ਹੋਣ ਕਰਕੇ ਉਸਨੁੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਕੋਲੋਂ ਮੰਗ ਕੀਤੀ ਜਾ ਰਹੀ ਹੈ। ਹਮਲਾਵਰਾਂ ਤੇ ਜਲਦ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇੰਨਸਾਨ ਦਿੱਤਾ ਜਾਵੇ ਦੂਸਰੇ ਪਾਸੇ ਜਦੋਂ ਇਸ ਘਟਨਾ ਨੂੰ ਲੈਕੇ ਥਾਣਾ ਮੱਲਾਵਾਲਾ ਦੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਿਵੇਂ ਪਰਿਵਾਰਕ ਮੈਂਬਰ ਆਪਣੇ ਬਿਆਨ ਦਰਜ ਕਰਾਉਣਗੇ ਉਸ ਦੇ ਹਿਸਾਬ ਨਾਲ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।