Loading...
Punjab Govt
HomeHimachalਪੰਜਾਬ : ਮੰਦਿਰ 'ਚ ਮੱਥਾ ਟੇਕਣ ਲਈ ਲਾਇਨ ਵਿੱਚ ਖੜੇ ਵਿਅਕਤੀ ਨੂੰ...

ਪੰਜਾਬ : ਮੰਦਿਰ ‘ਚ ਮੱਥਾ ਟੇਕਣ ਲਈ ਲਾਇਨ ਵਿੱਚ ਖੜੇ ਵਿਅਕਤੀ ਨੂੰ ਮਾਰੀ ਗੋਲੀ

WhatsApp Group Join Now
WhatsApp Channel Join Now

ਮੋਗਾ: ਸਾਧਾਂਵਾਲੀ ਬਸਤੀ ਮੋਗਾ ਵਿਚ ਸਥਿਤ ਇਕ ਮੰਦਿਰ ਵਿਚ ਬੀਤੀ ਰਾਤ ਗੋਲੀ ਲੱਗਣ ਨਾਲ ਰਾਕੇਸ਼ ਧਮੀਜਾ ਨਿਵਾਸੀ ਕੈਂਪ ਭੀਮ ਨਗਰ ਦੇ ਜ਼ਖਮੀ ਹੋ ਗਿਆ ਹੈ। ਜਿਸ ਨੂੰ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਰਾਕੇਸ਼ ਧਮੀਜਾ ਨੇ ਦੱਸਿਆ ਕਿ ਉਹ ਕਬਾੜੀਆ ਬਾਜ਼ਾਰ ਵਿਚ ਆਪਣਾ ਕੰਮ ਕਰਦਾ ਹੈ। ਬੀਤੀ ਰਾਤ 8 ਵਜੇ ਦੇ ਕਰੀਬ ਉਹ ਮੰਦਿਰ ਵਿਚ ਮੱਥਾ ਟੇਕਣ ਲਈ ਗਿਆ ਅਤੇ ਜਦੋਂ ਉਹ ਲਾਈਨ ਵਿਚ ਲੱਗਾ ਹੋਇਆ ਸੀ ਤਾਂ ਅਚਾਨਕ ਮੈਨੂੰ ਪਟਾਕੇ ਦੀ ਆਵਾਜ਼ ਸੁਣਾਈ ਦਿੱਤੀ। ਇਸ ਦੌਰਾਨ ਮੈਨੂੰ ਮਹਿਸੂਸ ਹੋਇਆ ਕਿ ਮੇਰੇ ਪੇਟ ਵਿਚੋਂ ਬਲੱਡ ਨਿਕਲ ਰਿਹਾ ਹੈ, ਜਿਸ ‘ਤੇ ਮੈਂ ਤੁਰੰਤ ਬਾਹਰ ਆਇਆ ਅਤੇ ਇਕ ਪ੍ਰਾਈਵੇਟ ਹਸਪਤਾਲ ਵਿਚ ਪੁੱਜਿਆ। ਜਿੱਥੇ ਡਾਕਟਰਾਂ ਨੇ ਉਸਦਾ ਇਲਾਜ ਸ਼ੁਰੂ ਕੀਤਾ ਅਤੇ ਉਸ ਦੇ ਪੇਟ ‘ਚੋਂ ਗੋਲੀ ਬਾਹਰ ਕੱਢੀ। ਰਾਕੇਸ਼ ਧਮੀਜਾ ਨੇ ਕਿਹਾ ਕਿ ਮੇਰੀ ਕਿਸੇ ਨਾਲ ਕੋਈ ਰੰਜਿਸ਼ ਜਾਂ ਦੁਸ਼ਮਣੀ ਨਹੀਂ ਹੈ।

ਮੈਨੂੰ ਨਹੀਂ ਪਤਾ ਕਿ ਗੋਲੀ ਕਿਸ ਨੇ ਚਲਾਈ ਹੈ। ਉਸ ਨੇ ਕਿਹਾ ਕਿ ਮੰਦਿਰ ਸੰਚਾਲਕਾਂ ਤੋਂ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਣ ਦੀ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੰਦਿਰ ਵਿਚ ਕੰਮ ਚੱਲ ਰਿਹਾ ਹੈ, ਇਸ ਲਈ ਕੈਮਰੇ ਬੰਦ ਹਨ। ਜਦੋਂ ਇਸ ਸਬੰਧ ਵਿਚ ਥਾਣਾ ਸਿਟੀ ਦੇ ਇੰਚਾਰਜ ਅਮਨਦੀਪ ਕੰਬੋਜ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲ ਰਹੇ ਹਨ ਤਾਂ ਕਿ ਗੋਲੀ ਚੱਲਣ ਦੀ ਘਟਨਾ ਦਾ ਸੁਰਾਗ ਮਿਲ ਸਕੇ। ਉਨ੍ਹਾਂ ਕਿਹਾ ਕਿ ਰਾਕੇਸ਼ ਧਮੀਜਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਕੋਈ ਸੁਰਾਗ ਮਿਲ ਜਾਣ ਦੀ ਸੰਭਾਵਨਾ ਹੈ ਪਰ ਅਜੇ ਤੱਕ ਇਹ ਪਤਾ ਨਹੀਂ ਚੱਲ ਸਕਿਆ ਕਿ ਗੋਲੀ ਕਿਸ ਨੇ ਚਲਾਈ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt

Latest News

- Advertisement -
- Advertisement -

You cannot copy content of this page