ਫਿਰੋਜ਼ਪੁਰ: ਅੱਜ ਫਿਰੋਜ਼ਪੁਰ ਦੇ ਐਸ.ਐਸ.ਪੀ. ਦਫਤਰ ਦੇ ਅੰਦਰ ਖੜ ਇੱਕ ਪੁਲਿਸ ਮੁਲਾਜ਼ਮ ਦੇ ਪਰਿਵਾਰ ਵੱਲੋਂ ਹੀ ਪੁਲਿਸ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਦੇ ਪੁੱਤਰ ਰਾਜਵਿੰਦਰ ਸਿੰਘ ਦੀ ਐਕਸੀਡੈਂਟ ਦੌਰਾਨ ਮੌਤ ਹੋਈ ਸੀ। ਜਿਸਨੂੰ ਲੈਕੇ ਉਹ ਪਿਛਲੇ ਕਈ ਦਿਨਾਂ ਤੋਂ ਥਾਣਾ ਕੁੱਲਗੜੀ ਦੇ ਚੱਕਰ ਲਗਾ ਰਹੇ ਹਨ, ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਕੋਈ ਇਨਸਾਫ਼ ਨਹੀਂ ਦਿੱਤਾ ਜਾ ਰਿਹਾ।
ਫਿਰੋਜ਼ਪੁਰ ਦੇ ਐਸ.ਐਸ.ਪੀ. ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਮੌਤ ਹੋਈ ਹੈ। ਪਰ ਪੁਲਿਸ ਦੁਆਰਾ ਉਨ੍ਹਾਂ ਨੂੰ ਕੋਈ ਇਨਸਾਫ਼ ਨਹੀਂ ਮਿਲ ਰਿਹਾ, ਜਦਕਿ ਪੁਲਿਸ ਨੂੰ ਐਕਸੀਡੈਂਟ ਕਰਨ ਵਾਲੇ ਵਿਅਕਤੀਆਂ ਬਾਰੇ ਸਾਫ ਤੌਰ ਤੇ ਦੱਸਿਆ ਹੋਇਆ ਹੈ। ਫਿਰ ਵੀ ਪੁਲਿਸ ਉਨ੍ਹਾਂ ਤੇ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਮ੍ਰਿਤਕ ਨੌਜਵਾਨ ਇੱਕ ਪੁਲਿਸ ਮੁਲਾਜ਼ਮ ਦਾ ਬੇਟਾ ਹੈ। ਪਰ ਫਿਰ ਉਸਦੀ ਆਪਣੀ ਹੀ ਪੁਲਿਸ ਵਿੱਚ ਕੋਈ ਸੁਣਵਾਈ ਨਹੀਂ ਹੋ ਰਹੀ। ਜਿਸਤੋਂ ਬਾਅਦ ਅੱਜ ਮਜਬੂਰਨ ਉਨ੍ਹਾਂ ਨੂੰ ਐਸ ਐਸ ਪੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਇੰਨਸਾਫ਼ ਦਿੱਤਾ ਜਾਵੇ।