ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਗੁੰਡਾਗਰਦੀ
ਫਿਰੋਜ਼ਪੁਰ : ਫਿਰੋਜ਼ਪੁਰ ਦੇ ਪਿੰਡ ਪੀਰਾਂ ਵਾਲ਼ੇ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਪੀੜਤ ਵਿਅਕਤੀ ਨੇ ਆਪਣੇ ਪਿੰਡ ਦੇ ਵਿਅਕਤੀਆਂ ਤੇ ਕੁੱਟਮਾਰ ਦੇ ਅਰੋਪ ਲਗਾਏ ਹਨ। ਪੀੜਤ ਵਿਅਕਤੀ ਦੇ ਪਰਿਵਾਰ ਨੇ ਦੱਸਿਆ ਕਿ ਇਹ ਸਾਡੇ ਘਰ ਦੀ ਜਗ੍ਹਾ ਤੇ ਕਬਜ਼ਾ ਕਰਨਾ ਚਾਹੁੰਦੇ ਹਨ ਅਤੇ ਇਹਨਾਂ ਨਾਲ ਲੈਣ-ਦੇਣ ਦਾ ਰਾਜ਼ੀਨਾਮਾ ਹੋ ਗਿਆ ਸੀ। ਅਤੇ ਬੀਤੀ ਰਾਤ ਜਦੋਂ ਅਸੀਂ ਸੁੱਤੇ ਪਏ ਸੀ ਪਿੰਡ ਦੇ ਵਿਅਕਤੀਆਂ ਵੱਲੋਂ ਸਾਡੇ ਘਰ ਦਾਖਲ ਹੋ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਰੋੜੇ ਵੀ ਚਲਾਏ ਤੇ ਹਵਾਈ ਫਾਇਰ ਵੀ ਕੀਤੇ ਗਏ।
ਪੀੜਤ ਪਰਿਵਾਰ ਨੇ ਦੱਸਿਆ ਕਿ ਸਾਡੇ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਮੈਂ ਤੇ ਮੇਰਾ ਲੜਕਾ ਜ਼ਖਮੀ ਹੋ ਗਏ। ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਅਰੋਪੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਪੁਲਿਸ ਨਾਲ ਗੱਲਬਾਤ ਕਰਨ ਦੌਰਾਨ ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ-ਪੜਤਾਲ ਕਰਕੇ ਕਾਰਵਾਈ ਕੀਤੀ ਜਾਵੇਗੀ।
