ਫਿਰੋਜ਼ਪੁਰ : ਜ਼ਿਲਾ ਫਿਰੋਜ਼ਪੁਰ ਛਾਉਣੀ ਖਟੀਕ ਮੰਡੀ ਵਿਚ ਇਕ ਵਿਅਕਤੀ ਨੇ ਆਪਣੇ ਗੁਆਂਢੀਆਂ ਤੇ ਕੁੱਟਮਾਰ ਦੇ ਆਰੋਪ ਲਗਾਏ ਹਨ। ਪੀੜਤ ਵਿਅਕਤੀ ਨੇ ਦੱਸਿਆ ਕਿ ਸਾਡੇ ਮੁਹਲੇ ਵਿੱਚ ਸ਼ਰੇਆਮ ਨਸ਼ਾ ਵਿਕਦਾ ਹੈ ਅਤੇ ਨਸ਼ੇੜੀ ਇਹ ਨਸ਼ਾ ਕਰਕੇ ਮੁਹਲੇ ਵਿੱਚ ਹੁਲੜਬਾਜ਼ੀ ਕਰਦੇ ਹਨ ਅਤੇ ਜਦੋਂ ਇਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਂਦਾ ਹੈ ਤਾਂ ਇਹ ਗਾਲੀ-ਗਲੋਚ ਕਰਨ ਲਗਦੇ ਹਨ।
ਪੀੜਤ ਵਿਅਕਤੀ ਨੇ ਦੱਸਿਆ ਕਿ ਰਸਤੇ ਵਿੱਚ ਔਰਤਾਂ ਦਾ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ, ਮੇਰੇ ਨਾਲ ਦੀ ਕੁੱਟਮਾਰ ਇਨ੍ਹਾਂ ਵਿਅਕਤੀਆਂ ਵੱਲੋਂ ਕੀਤੀ ਗਈ ਹੈ ਉਸ ਨੇ ਦੱਸਿਆ ਸਾਡੇ ਰਿਸ਼ਤੇਦਾਰਾਂ ਦੀ ਲੜਕੀ ਦਾ ਵਿਆਹ ਸੀ ਇਨ੍ਹਾਂ ਨੂੰ ਨਾ ਗਲੀ ਵਿਚ ਖੜਨ ਤੋਂ ਰੋਕਿਆ ਤਾਂ ਇਨ੍ਹਾਂ ਵਿਅਕਤੀਆਂ ਨੇ ਮੇਰੇ ਤੇਜ ਹਥਿਆਰ ਨਾਲ ਹਮਲਾ ਕਰ ਦਿੱਤਾ ਮੈਨੂੰ ਬੜੀ ਬੜੀ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਪੁਲਿਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਅਰੋਪੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।