ਗੁਰਦਾਸਪੁਰ: ਬੀਤੀ 29 ਜੁਲਾਈ ਨੂੰ ਬਟਾਲਾ ਦੇ ਨੇੜਲੇ ਪਿੰਡ ਲੌਂਗੋਵਾਲ ਦੇ ਰਹਿਣ ਵਾਲੇ ਇਕ 18 ਸਾਲਾਂ ਨੌਜਵਾਨ ਆਰਿਅਨ ਦਾ ਕੁਝ ਨੌਜਵਾਨਾਂ ਵੱਲੋਂ ਰੰਜਿਸ਼ ਦੇ ਚਲਦੇ ਰੇਲਵੇ ਟ੍ਰੈਕ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦਾ ਕਤਲ ਕੀਤਾ ਗਿਆ ਸੀ। ਇਸ ਵਾਰਦਾਤ ਨੂੰ ਲੈਕੇ ਰੇਲਵੇ ਪੁਲਸ ਵੱਲੋਂ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਹਮਲੇ ਦੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਡੀ ਐਸ ਪੀ ਬਿਕਰਮ ਸਿੰਘ ਰੇਲਵੇ ਪੁਲਸ ਨੇ ਦੱਸਿਆ ਕਿ ਇਸ ਮਾਮਲੇ ਚ 3 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਨ੍ਹਾਂ ਦੀ ਪਛਾਣ ਰਮਨ ਮਸੀਹ ਵਾਸੀ ਪਿੰਡ ਲੌਂਗੋਵਾਲ ਖੁਰਦ, ਗੁਰਪ੍ਰੀਤ ਸਿੰਘ ਗੋਪੀ ਅਤੇ ,ਅਮਿਤਬੀਰ ਖੋਖਰ ਵਜੋਂ ਹੋਈ ਹੈ। ਉਨਾਂ ਦੱਸਿਆ ਕਿ ਇਸ ਕੇਸ ਚ ਬਾਕੀ ਦੋਸ਼ੀਆਂ ਹਾਲੇ ਫਰਾਰ ਚੱਲ ਰਹੇ ਹਨ, ਜਿਨ੍ਹਾਂ ਨੂੰ ਫੜਣ ਲਈ ਛਾਪੇਮਾਰੀ ਜਾਰੀ ਹੈ ਅਤੇ ਜਲਦ ਉਨ੍ਹਾਂ ਨੂੰ ਵੀ ਕਾਬੂ ਕੀਤਾ ਜਾਵੇਗਾ।