ਸ਼੍ਰੀ ਅਨੰਦਪੁਰ ਸਾਹਿਬ। ਅੱਜ ਪੰਜਾਬ ਭਰ ਵਿੱਚ ਨਗਰ ਕੌਂਸਲ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਜਿੱਥੇ ਸੂਬਾ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਹੀ ਅੱਜ ਨੰਗਲ ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਵੀ ਨੰਗਲ ਨਗਰ ਕੌਂਸਲ ਦੇ ਮੁੱਖ ਦਫ਼ਤਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਕੌਂਸਲ ਨਯਨ ਨੰਗਲ ਦੇ ਖਿਲਾਫ ਜੰਮ ਕੇ ਨਾਰੇਬਾਜ਼ੀ ਕੀਤੀ ਤੇ ਪੁਤਲਾ ਵੀ ਫੂਕਿਆ।
ਇਸ ਮੌਕੇ ਯੂਨੀਅਨ ਆਗੂ ਕੌਸ਼ਲ ਕੁਮਾਰ ਅਤੇ ਅਸ਼ੀਸ਼ ਕਾਲੀਆ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਓਗਾ। ਇਨ੍ਹਾਂ ਆਗੂਆਂ ਨੇ ਕਿਹਾ ਕਿ 2 ਮਹੀਨੇ ਪਹਿਲਾਂ ਕੀਤੇ ਨੋਟੀਫਿਕੇਸ਼ਨ ਦੇ ਆਧਾਰ ‘ਤੇ ਨਗਰ ਕੌਾਸਲ ‘ਚ ਕੰਮ ਅਰਜ਼ੀ ਹੈ। ਡੀ ਕੈਟਾਗਰੀ ਦੇ ਮੁਲਾਜ਼ਮਾਂ ਨੂੰ ਤਨਖ਼ਾਹ ਜਾਰੀ ਕਰਨ ਤੋਂ ਇਲਾਵਾ ਰੂਪਨਗਰ ਨਗਰ ਕੌਂਸਲ ਵੱਲੋਂ ਆਪਣੇ ਮੁਲਾਜ਼ਮਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਜਾਰੀ ਕੀਤੀ ਜਾ ਰਹੀ ਹੈ ਜਦੋਂਕਿ ਨੰਗਲ ਨਗਰ ਕੌਂਸਲ ਦੇ ਮੁਲਾਜ਼ਮਾਂ ਨੂੰ ਸਿਰਫ਼ 9,000 ਰੁਪਏ ਹੀ ਦਿੱਤੇ ਜਾ ਰਹੇ ਹਨ। 2 ਮਹੀਨੇ ਪਹਿਲਾਂ ਸਫ਼ਾਈ ਸੇਵਕਾਂ ਨੂੰ ਲਾਇਆ ਗਿਆ ਸੀ।