ਕੋਟਕਪੁਰਾ। ਸੁਪਰੀਮ ਕੋਰਟ ਵਲੋਂ ਮੋਦੀ ਸਰਨੇਮ ਮਾਮਲੇ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸਜ਼ਾ ‘ਤੇ ਰੋਕ ਲਗਾਉਣ ਤੋਂ ਬਾਅਦ ਪੂਰੀ ਕਾਂਗਰਸ ਪਾਰਟੀ ‘ਚ ਖੁਸ਼ੀ ਦੀ ਲਹਿਰ ਦੇਖੀ ਜਾ ਮਕਦੀ ਹੈ। ਕੋਟਕਪੂਰਾ ਵਿਖੇ ਵੀ ਸੀਨੀਅਰ ਕਾਂਗਰਸੀ ਆਗੂ ਅਜੇ ਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ।
ਇਸ ਮੌਕੇ ਅਜੈਪਾਲ ਸੰਧੂ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਕੋਟਕਪੂਰਾ ਵਿੱਚ ਪੰਜ ਥਾਵਾਂ ’ਤੇ ਲੱਡੂ ਵੰਡੇ ਅਤੇ ਕਿਹਾ ਕਿ ਰਾਹੁਲ ਗਾਂਧੀ ਵਾਪਸ ਆ ਗਏ ਹਨ। ਦੇਸ਼ ਦੀ ਜਨਤਾ ਸਭ ਕੁਝ ਦੇਖ ਅਤੇ ਸਮਝ ਰਹੀ ਹੈ। ਇਸ ਦਾ ਅਸਰ ਆਉਣ ਵਾਲੀਆਂ 2024 ਦੀਆਂ ਚੋਣਾਂ ਵਿੱਚ ਦੇਖਣ ਨੂੰ ਮਿਲੇਗਾ। ਕਾਂਗਰਸ ਦੇ ਸਾਬਕਾ ਕੌਂਸਲਰ ਪ੍ਰਦੀਪ ਚੋਪੜਾ ਨੇ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ।
ਅਜੈ ਪਾਲ ਸੰਧੂ ਨੇ ਵੀ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਸੱਚਾਈ ਨੂੰ ਸਾਹਮਣੇ ਰੱਖ ਕੇ ਫੈਸਲਾ ਲਿਆ ਹੈ। ਇਸ ਕਾਰਨ ਸਮਾਜ ਦੇ ਹੇਠਲੇ ਪੱਧਰ ਦੇ ਲੋਕਾਂ ਨੂੰ ਵੀ ਇਹ ਸੰਦੇਸ਼ ਮਿਲਿਆ ਹੈ ਕਿ ਉਹ ਹਮੇਸ਼ਾ ਸੱਚ ‘ਤੇ ਡਟੇ ਰਹਿਣ। ਉਨ੍ਹਾਂ ਦੇਸ਼ ਦੀ ਜਨਤਾ ਦੇ ਨਾਲ-ਨਾਲ ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਵੀ ਵਧਾਈ ਦਿੱਤੀ।