ਨਕੋਦਰ: ਦੋਨਾਂ ਇਲਾਕੇ ਵਿੱਚ ਆਏ ਦਿਨ ਲੋਟਾ ਖੋਹਾਂ ਅਤੇ ਚੋਰੀਆਂ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਇਸੇ ਤਹਿਤ ਥਾਣਾ ਨਕੋਦਰ ਅਧੀਨ ਆਉਂਦੇ ਪਿੰਡ ਸਰਾਏ ਖ਼ਾਮ (ਕੱਚੀ ਸਰਾਂ) ਨੇੜੇ ਗਿੱਲ ਖਾਨਪੁਰ ਢੱਡਾ ਦੇ ਪਿੰਡ ਵਿੱਚ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ ’ਚ ਦਾਖ਼ਲ ਹੋ ਕੇ ਚੋਰਾਂ ਵੱਲੋਂ ਗੋਲਕ ’ਚੋਂ ਪੈਸੇ ਚੋਰੀਂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ ਕੈਮਰੇ ’ਚ ਕੈਦ ਹੋ ਗਈ। ਕੈਮਰੇ ’ਚ ਵਿਖਾਈ ਦੇ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋਣ ਲਈ ਉਸ ਨੌਜਵਾਨ ਨੇ ਇੱਕ ਖਿੜਕੀ ਦਾ ਸ਼ੀਸ਼ਾ ਤੋੜ ਕੇ ਅੰਦਰ ਦਾਖਲ ਹੋਇਆ ਪਹਿਲਾਂ ਗੋਲਕ ਵਿੱਚੋਂ ਪੈਸੇ ਕੱਢੇ ਅਤੇ ਫਿਰ ਗੁਰੂ ਸਾਹਿਬ ਜੀ ਅੱਗਿਓਂ ਸ਼ਸਤਰ ਚੁੱਕ ਲਏ। ਜੋ ਕਿਰਪਾਨ ਉਹਨਾਂ ਚੁੱਕੀ ਸੀ ਉਹ ਉੱਥੇ ਹੀ ਬਾਅਦ ਵਿੱਚ ਰੱਖ ਦਿੱਤੀ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਗ੍ਰੰਥੀ ਗੁਰਨਾਮ ਸਿੰਘ, ਬਲਵਿੰਦਰ ਸਿੰਘ ਧਾਲੀਵਾਲ, ਸਰਪੰਚ ਬਲਵਿੰਦਰ ਕੌਰ, ਸੁਰਜੀਤ ਸਿੰਘ ਆਦਿ ਨੇ ਦੱਸਿਆ ਕਿ ਬੀਤੀ ਰਾਤ ਇਹ ਘਟਨਾ ਵਾਪਰੀ ਜਿਸ ਦਾ ਸਾਨੂੰ ਪਤਾ ਲੱਗਣ ਤੇ ਅਸੀ ਇਸ ਦੀ ਸੂਚਨਾ ਤੁਰੰਤ ਥਾਣਾ ਨਕੋਦਰ ਦੇ ਐੱਸ ਐਂਚ ਓ ਨੂੰ ਫੋਨ ਕਰਕੇ ਦਿੱਤੀ। ਮੌਕੇ ਤੇ ਪਹੁੰਚੇ ਸਬ ਇੰਸਪੈਕਟਰ ਸੋਮ ਨਾਥ पंजाब में महिलाओं के लिए खुला ‘पहला’ शराब का ठेकाਦੀ ਟੀਮ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਸੀਸੀਟੀਵੀ ਫੁਟੇਜ ਲੈਂਣੇ ਸ਼ੁਰੂ ਕਰ ਦਿੱਤੇ ਹਨ ਅਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਲੰਧਰ: ਗੁਰਦੁਆਰਾ ਸਾਹਿਬ ’ਚ ਗੋਲਕ ‘ਚੋਂ ਪੈਸੇ ਲੇ ਚੋਰ ਫਰਾਰ, ਘਟਨਾ CCTV ’ਚ ਕੈਦ
Disclaimer
All news on Encounter India are computer generated and provided by third party sources, so read and verify carefully. Encounter India will not be responsible for any issues.
- Advertisement -
- Advertisement -
- Advertisement -