ਰੋਪੜ/ਸੰਦੀਪ ਸ਼ਰਮਾ : ਕਾਂਗਰਸ ਵਰਕਿੰਗ ਕਮੇਟੀ ਵਿੱਚ ਜਗ੍ਹਾ ਮਿਲਣ ਤੋਂ ਬਾਅਦ ਸ਼੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ। ਜਿਕਰਯੋਗ ਹੈ ਕਿ ਬੀਤੇ ਦਿਨੀ ਕਾਗਰਸ ਹਾਈਕਮਾਨ ਵਲੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ੍ਰੀ ਚਮਕੋਰ ਸਾਹਿਬ ਤੋ ਵਿਧਾਇਕ ਚਰਨਜੀਤ ਸਿੰਘ ਚੰਨੀ ਨੁੰ ਕਾਗਰਸ ਵਰਕਿੰਗ ਕਮੇਟੀ ਵਿਚ ਉਚ ਪੱਧਰੀ ਥਾ ਮਿਲੀ ਹੈ ਜਿਸ ਕਾਰਨ ਕਾਗਰਸੀ ਵਰਕਰਾ ਦੇ ਵਿਚ ਖੂਸੀ ਪਾਈ ਜਾ ਰਹੀ ਹੈ।
ਵਾਹਿਗੁਰੂ ਸਾਹਿਬ ਜੀ ਦੇ ਸੁਕਰਾਨੇ ਵਜੌ ਅੱਜ ਸ੍ਰੀ ਚਮਕੋਰ ਸਾਹਿਬ ਜੀ ਦੀ ਇਤਿਹਾਸਕ ਧਰਤੀ ਦੇ ਗੁਰਦੁਆਰਾ ਕਤਲਗੜ੍ ਸਾਹਿਬ ਵਿਚ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਸੁਕਰਾਨਾ ਕੀਤਾ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੋਕੇ ਉਹਨਾ ਨਾਲ ਜਿਥੇ ਕਾਗਰਸ ਪਾਰਟੀ ਦੇ ਕਾਰਜਕਾਰੀ ਮੈਬਰਾ ਦੇ ਨਾਲ ਵੱਡੀ ਗਿਣਤੀ ਵਿਚ ਵਰਕਰ ਹਾਜਰ ਸਨ।