Punjab Govt
HomeHimachalBaddiਪੰਜਾਬ : ਗਵਰਨਰ ਬਨਵਾਰੀ ਲਾਲ ਪੁਰੋਹਿਤ ਸ਼੍ਰੀ ਦਰਬਾਰ ਸਾਹਿਬ 'ਚ ਹੋਏ ਨਤਮਸਤਕ,...

ਪੰਜਾਬ : ਗਵਰਨਰ ਬਨਵਾਰੀ ਲਾਲ ਪੁਰੋਹਿਤ ਸ਼੍ਰੀ ਦਰਬਾਰ ਸਾਹਿਬ ‘ਚ ਹੋਏ ਨਤਮਸਤਕ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਮੱਥਾ ਟੇਕਣ ਪਹੁੰਚੇ। ਉਹਨਾਂ ਸ਼੍ਰੀ ਦਰਬਾਰ ਸਾਹਿਬ ਦੇ ਵਿੱਚੋਂ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਤੇ ਸ੍ਰੀ ਦਰਬਾਰ ਸਾਹਿਬ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਗਵਰਨਰ ਨੂੰ ਸਨਮਾਨਿਤ ਵੀ ਕੀਤਾ ਗਿਆ।

ਪ੍ਰੈੱਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਵੀ ਅੰਮ੍ਰਿਤਸਰ ਆਉਂਦੇ ਹਨ ਤਾਂ ਹਰਿਮੰਦਰ ਸਾਹਿਬ ਮੱਥਾ ਟੇਕਦੇ ਹਨ ਅਤੇ ਸੁਨਹਿਰੀ ਮੰਦਰ ਦਾ ਮਾਹੌਲ ਉਨ੍ਹਾਂ ਨੂੰ ਸ਼ਾਂਤੀ ਦਿੰਦਾ ਹੈ। ਉਨ੍ਹਾਂ ਕਿਹਾ, ਪੰਜਾਬ ਅਤੇ ਹਿੰਦੁਸਤਾਨ ਦੀ ਬਿਹਤਰੀ ਅਤੇ ਵੱਖ-ਵੱਖ ਧਰਮਾਂ ਦੀ ਭਾਈਚਾਰਕ ਸਾਂਝ ਲਈ ਵੀ ਅਰਦਾਸ ਕੀਤੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt

Latest News

- Advertisement -
- Advertisement -