ਲੁਧਿਆਣਾ : ਹਲਕਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਅੱਜ ਕਬੀਰ ਨਗਰ ਬਸਤੀ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਹਨ ਅਤੇ ਉਹਨਾਂ ਨੂੰ ਭਰੋਸਾ ਦਵਾਇਆ ਗਿਆ ਹੈ। ਕਿ ਉਹਨਾਂ ਦੇ ਸਿਰ ਤੋਂ ਛੱਤ ਨਹੀਂ ਉੱਠਣ ਦੇਣਗੇ।
ਜ਼ਿਕਰਯੋਗ ਹੈ ਕਿ ਰੇਲਵੇ ਵਿਭਾਗ ਵੱਲੋਂ ਏਰੀਏ ਵਿੱਚ ਰੇਲਵੇ ਲਾਈਨ ਨੂੰ ਡਬਲ ਕੀਤਾ ਜਾ ਰਿਹਾ ਹੈ। ਜਿਸ ਕਾਰਨ ਕਈ ਲੋਕਾਂ ਦੇ ਕਬਜ਼ੇ ਵਾਲੇ ਮਕਾਨ ਰੇਲਵੇ ਦੇ ਵਿਕਾਸ ਕਾਰਜਾਂ ਦੇ ਵਿੱਚ ਰੁਕਾਵਟ ਪਾ ਰਹੇ ਹਨ। ਜਿਸ ਕਾਰਨ ਵਿਭਾਗ ਵੱਲੋਂ ਉਨਾਂ ਨੂੰ ਹਟਾਉਣ ਲਈ ਕਿਹਾ ਗਿਆ ਹੈ।