ਲੁਧਿਆਣਾ : ਇਕ ਫੈਕਟਰੀ ’ਚ ਬੀਤੀ ਦੇਰ ਰਾਤ 11 ਵਜੇ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਫੈਕਟਰੀ ਦੇ ਅੰਦਰ ਸੌਂ ਰਹੇ 3 ਲੋਕ ਇਸ ਦੀ ਲਪੇਟ ’ਚ ਆ ਕੇ ਬੁਰੀ ਤਰ੍ਹਾਂ ਨਾਲ ਝੁਲਸ ਗਏ, ਜਿਨ੍ਹਾਂ ਨੂੰ ਫਾਇਰ ਬ੍ਰਿਗੇਡ ਕਰਮਚਾਰੀਆਂ ਅਤੇ ਇਲਾਕੇ ਦੇ ਕੁਝ ਲੋਕਾਂ ਦੀ ਮਦਦ ਨਾਲ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਡਿਵੀਜ਼ਨ ਨੰਬਰ 3 ਦੇ ਕੋਲ ਇੱਕ ਹੌਜ਼ਰੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ‘ਚ 3 ਕਰਮਚਾਰੀ ਝੁਲਸ ਗਏ ਅਤੇ ਉਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਮੌਕੇ ’ਤੇ ਮੌਜੂਦ ਫਾਇਰ ਅਧਿਕਾਰੀਆਂ ਅਤੇ ਪੁਲਿਸ ਨੇ ਦੱਸਿਆ ਕਿ ਤਿੰਨ ਮੰਜ਼ਿਲਾ ਫੈਕਟਰੀ ਵਿੱਚ ਅੱਗ ਲੱਗ ਗਈ। ਅੱਗ ਲਗਣ ਦੀ ਸੂਚਨਾ ਫਾਇਰ ਵਿਭਾਗ ਨੂੰ ਰਾਤ ਕਰੀਬ 11 ਵਜੇ ਦਿਤੀ ਗਈ। ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਕੁਝ ਹੀ ਸਮੇਂ ‘ਚ ਅੱਗ ‘ਤੇ ਕਾਬੂ ਪਾ ਲਿਆ। ਤਿੰਨ ਪੀੜਤ ਕਰਮਚਾਰੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਇਕ ਨੇ ਦਮ ਤੋੜ ਦਿੱਤਾ। ਇਹ ਫੈਕਟਰੀ ਕਿਰਾਏ ਦੇ ਮਕਾਨ ਵਿੱਚ ਚੱਲ ਰਹੀ ਸੀ ਅਤੇ ਇਹ ਰਿਹਾਇਸ਼ੀ ਇਲਾਕਾ ਹੈ। ਦੂਜੇ ਪਾਸੇ ਫੈਕਟਰੀ ਦੇ ਮੁਲਾਜ਼ਮ ਰਾਮ ਲਕਸ਼ਮਣ ਨੇ ਦੱਸਿਆ ਕਿ ਫੈਕਟਰੀ ਵਿੱਚ ਉਨ ਤੋਂ ਕੋਟੀ ਬਣਾਈ ਜਾਂਦੀ ਹੈ।