ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ ਅਚਨਚੇਤ ਪੰਥਕ ਮੁੱਦਿਆਂ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਵਿਖੇ ਸ਼ੁਰੂ ਕੀਤੀ ਗਈ ਸੀ। ਜਿਸ ਵਿੱਚ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤਖਤ ਸ਼੍ਰੀ ਪਟਨਾ ਸਾਹਿਬ ਤੋਂ ਗੁਰਦਿਆਲ ਸਿੰਘ ਅਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਤੋਂ ਗ੍ਰੰਥੀ ਗਿਆਨੀ ਬਲਜੀਤ ਸਿੰਘ ਸ਼ਾਮਿਲ ਹੋਏ। 2 ਘੰਟੇ ਦੇ ਕਰੀਬ ਚੱਲੀ ਮੀਟਿੰਗ ਤੋਂ ਬਾਅਦ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਕੱਤਰਿ ਤੋਂ ਬਾਹਰ ਆਏ ਤੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਤੇ ਪੰਥਕ ਮੁੱਦਿਆਂ ਨੂੰ ਲੈ ਕੇ ਮੀਟਿੰਗ ਹੋਈ ਹੈ। ਉਸ ਬਾਰੇ ਵਿਸਤਾਰ ਦੇ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੀ ਖੁਦ ਦੱਸਣਗੇ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮੁੱਦੇ ਤੇ ਐਸਜੀਪੀਸੀ ਹੀ ਦੇਖ ਰਹੀ ਹੈ।
ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਪੰਜਾਬ ਦੇ ਗੁਰਦੁਆਰਿਆਂ ਦੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਸ ਦੇ ਵਿੱਚ ਕਿਤੇ ਨਾ ਕਿਤੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਵੀ ਜਿੰਮੇਵਾਰ ਹਨ। ਜ਼ਿਕਰ ਯੋਗ ਹੈ ਕਿ ਪਟਿਆਲਾ ਜੇਲ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਰੱਖੇ ਜਾਣ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਤਿਆਰ ਰੱਖੀ ਗਈ ਸੀ ਅਤੇ ਆਕਾਸ ਰਾਈਆਂ ਇਹ ਲੱਗ ਰਹੀਆਂ ਹਨ। ਕਿ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਕੋਈ ਅਹਿਮ ਅਦੇਸ਼ ਸਿੱਖ ਪੰਥ ਨੂੰ ਜਾਰੀ ਕੀਤਾ ਜਾ ਸਕਦਾ ਹੈ। ਇਸ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨਾਂ ਦੇ ਵਿੱਚੋਂ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਕੀ ਕੁਝ ਵਿਚਾਰ ਹੋਇਆ ਹੈ। ਇਸ ਦੇ ਬਾਰੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਖੁਦ ਹੀ ਵਿਸਥਾਰ ਨਾਲ ਦੱਸਣਗੇ।