ਅੰਮਿ੍ਤਸਰ : ਅਕਾਲੀ ਦਲ 14 ਦਸੰਬਰ ਨੂੰ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ, ਜਿਸਦੇ ਚਲਦੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਅਖੰਡ ਪਾਠ ਸਾਹਿਬ ਦੇ ਵੀ ਆਰੰਭ ਕਰਵਾਏ ਗਏ ਹਨ। ਜਿਸਦੇ ਭੋਗ 14 ਦਸੰਬਰ ਵਾਲੇ ਦਿਨ ਪੈਣਗੇ। ਇਸ ਦੌਰਾਨ ਤਿੰਨ ਦਿਨ ਤੱਕ ਬਾਦਲ ਪਰਿਵਾਰ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਸੇਵਾ ਕਰਨਗੇ। ਜਿਸਦੇ ਚਲਦੇ ਦੂਸਰੇ ਦਿਨ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਸੁਖਬੀਰ ਸਿੰਘ ਬਾਦਲ ਪਹੁੰਚੇ ਅਤੇ ਉਹਨਾਂ ਵੱਲੋਂ ਜੋੜੇ ਸਾਫ ਕਰਨ ਦੀ ਸੇਵਾ ਕੀਤੀ ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 14 ਦਸੰਬਰ ਨੂੰ ਸਵੇਰੇ 10 ਵਜੇ ਪੈਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਤੇ ਸਮੂਹ ਅਕਾਲੀ ਆਗੂ ਸ੍ਰੀ ਦਰਬਾਰ ਸਾਹਿਬ ਪੁੱਜੇ। 3 ਦਿਨ ਲਗਾਤਾਰ ਸੁਖਬੀਰ ਸਿੰਘ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਖੇ ਸੇਵਾ ਕਰਨਗੇ। ਪਾਠ ਆਰੰਭ ਹੋਣ ਤੋਂ ਬਾਅਦ ਸੁਖਬੀਰ ਬਾਦਲ ਤੇ ਹੋਰ ਆਗੂਆਂ ਨੇ ਜੋੜਿਆਂ ਤੇ ਬਰਤਨਾਂ ਦੀ ਸੇਵਾ ਕੀਤੀ।