ਅੰਮ੍ਰਿਤਸਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨ ਦਸੰਬਰ ਦੇ ਆਖਿਰ ਵਿੱਚ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ। ਦੂਰੋਂ ਦੂਰੋਂ ਸੰਗਤਾਂ ਫਤਹਿਗੜ੍ਹ ਸਾਹਿਬ ਦੀ ਧਰਤੀ ਵਿੱਚ ਜਾ ਕੇ ਨਤਮਸਤਕ ਹੁੰਦੀਆਂ ਹਨ। ਇਸਦੇ ਨਾਲ ਹੀ ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਜ਼ਦੀਕ ਸਕਤਰੀ ਬਾਗ ਵਿਖੇ ਅਕਾਲ ਪੁਰਖ ਕੀ ਫੌਜ ਸੰਸਥਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 25 ਦਸੰਬਰ ਨੂੰ ਮਨਾਏ ਜਾਣ ਵਾਲੇ ਸਾਡਾ ਵਿਰਸਾ ਸਾਡਾ ਪਰਿਵਾਰ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ 3 ਸਾਲ ਤੋਂ ਲੈ ਕੇ 9 ਸਾਲ ਦੇ ਬੱਚਿਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਵਿਚ ਬੱਚਿਆਂ ਵੱਲੋਂ ਦਮਾਲਾ ਸਜਾਉਣ ਦਸਤਾਰਾਂ ਸਜਾ ਕੇ ਮੁਕਾਬਲੇ ਵੀ ਕਰਵਾਏ ਗਏ ਅਤੇ ਛੋਟੇ ਛੋਟੇ ਬੱਚਿਆਂ ਦੇ ਕਵਿਤਾ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਸੰਸਥਾ ਦੇ ਮੁਖੀ ਜਸਵਿੰਦਰ ਸਿੰਘ ਐਡਵੋਕੇਟ ਨੇ ਕਿਹਾ ਕਿ ਅੱਜ ਅਸੀਂ ਆਪਣੇ ਵਿਰਸੇ ਤੋਂ ਦੂਰ ਹੋ ਕੇ ਪੱਛਮੀ ਦੇਸ਼ਾਂ ਦੇ ਪ੍ਰਭਾਵ ਹੇਠ ਆ ਰਹੇ ਹਾਂ।
ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਰੂਰਤ ਹੈ ਕਿ ਧਰਮ ਜਾਤ ਤੋਂ ਉੱਪਰ ਉੱਠ ਕੇ ਅਸੀਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਈਏ। ਉਨ੍ਹਾਂ ਕਿਹਾ ਕਿ ਅੱਜ ਜੋ ਪੰਜਾਬ ਦਾ ਰੂਪ ਹੈ। ਉਹ ਗੁਰੂ ਸਾਹਿਬ ਦੀ ਅਤੇ ਉਨ੍ਹਾਂ ਦੇ ਪਰਵਾਰ ਦੀ ਕੁਰਬਾਨੀ ਸਦਕਾ ਹੈ ਇੰਟਰਨੈੱਟ ਇਸਤੇਮਾਲ ਨੂੰ ਲੈ ਕੇ ਸਰਕਾਰ ਨੂੰ ਅਤੇ ਮਾਤਾ ਪਿਤਾ ਨੂੰ ਇਸ ਦੇ ਇਸਤੇਮਾਲ ਲਈ ਬੱਚਿਆਂ ਨੂੰ ਸਹੀ ਢੰਗ ਨਾਲ ਪ੍ਰੇਰਿਤ ਕਰਨ ਦੀ ਜ਼ਰੂਰਤ ਹੈ। ਅੱਜ ਜ਼ਰੂਰਤ ਹੈ ਕਿ ਇੰਟਰਨੇਟ ਤੋਂ ਪਿੱਛੇ ਹਟ ਕੇ ਅਸੀਂ ਅਜੇਹੇ ਪ੍ਰੋਗਰਾਮ ਕਰਵਾਇਆ ਜਿਸ ਨਾਲ ਸਾਡੇ ਆਉਣ ਵਾਲੇ ਭਵਿੱਖ ਦੇ ਨਾਲ ਆਪਣੇ ਵਿਰਸੇ ਨੂੰ ਪਹਿਚਾਨਣ। ਉਨ੍ਹਾਂ ਕਿਹਾ ਕਿ ਅੱਜ ਹਰ ਇੱਕ ਬੱਚੇ ਨੂੰ ਇਨਾਮ ਦਿੱਤਾ ਜਾਵੇਗਾ। ਕਿਉਂਕਿ ਇਹ ਕੋਈ ਮੁਕਾਬਲਾ ਨਹੀਂ ਬਲਕਿ ਵਿਰਸੇ ਨਾਲ ਜੋੜਨ ਦੀ ਵਿਉਂਤਬੰਦੀ ਹੈ।
