ਅੰਮ੍ਰਿਤਸਰ : ਪੰਜਾਬ ਵਿੱਚ 2016 ਵਿੱਚ ਬਹੁਤ ਸਾਰੇ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਸਾਹਮਣੇ ਆਏ ਸਨ। ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਕਰਨ ਵਾਲੇ ਵਿਅਕਤੀਆਂ ਖਿਲਾਫ ਧਾਰਾ 295 ਏ ਦੇ ਤਹਿਤ ਮਾਮਲੇ ਦਰਜ ਕਰ ਉਹਨਾਂ ਨੂੰ ਜੇਲ ਚ ਭੇਜਿਆ ਸੀ। ਇਸ ਦੌਰਾਨ ਜਿਲਾ ਅੰਮ੍ਰਿਤਸਰ ਦੇ ਪਿੰਡ ਰਾਮਦਵਾਲੀ ਮੁਸਲਮਾਨਾਂ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। ਉਹ ਬੇਅਦਬੀ 3 ਲੋਕਾਂ ਨੇ ਕੀਤੀ ਸੀ, ਜਿਨਾਂ ਨੂੰ ਪੁਲਿਸ ਨੇ ਜੇਲ ਵਿੱਚ ਭੇਜਿਆ ਸੀ। ਤਾਂ ਉੱਥੇ ਸਰਬਜੀਤ ਸਿੰਘ ਪਹਿਲਾਂ ਤੋਂ ਹੀ ਜੇਲ ਵਿੱਚ ਸਜ਼ਾ ਕੱਟ ਰਹੇ ਵਿਅਕਤੀ ਨੇ 2018 ਦੇ ਵਿੱਚ ਜੇਲ ਦੇ ਅੰਦਰ ਇਹਨਾਂ ਆਰੋਪੀਆਂ ਦੇ ਗੁੱਟ ਵੱਢ ਕੇ ਉਹਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਕਤ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿੱਤਾ ਗਿਆ। ਇਸ ਤੋਂ ਬਾਅਦ ਹੁਣ ਮਾਨਯੋਗ ਅਦਾਲਤ ਵੱਲੋਂ ਇਸ ਵਿਅਕਤੀ ਦੇ ਖਿਲਾਫ ਵਾਰੰਟ ਜਾਰੀ ਹੋਏ ਹਨ। ਜਿਸ ਤੋਂ ਬਾਅਦ ਹੁਣ ਵਾਂਟਡ ਵਿਅਕਤੀ ਖੁਦ ਢੋਲ ਦੀ ਥਾਪ ਦੇ ਉੱਪਰ ਭੰਗੜਾ ਪਾਉਂਦਾ ਹੋਇਆ ਆਪਣੀ ਗ੍ਰਿਫਤਾਰੀ ਦੇਣ ਥਾਣਾ ਗੇਟ ਹਕੀਮਾਂ ਪਹੁੰਚਿਆ। ਵਿਅਕਤੀ ਦੇ ਵਰੰਟ ਦੇਖਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਇਸ ਦੀ ਗ੍ਰਿਫਤਾਰੀ ਲੈਣ ਤੋਂ ਮਨਾ ਕਰ ਦਿੱਤਾ ਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਇਹ ਵਿਅਕਤੀ ਦੀ ਗ੍ਰਿਫਤਾਰੀ ਅਸੀਂ ਨਹੀਂ ਪਾ ਸਕਦੇ ਅਤੇ ਇਸ ਮਾਮਲੇ ਵਿੱਚ ਪੁਲਿਸ ਨੇ ਮੀਡੀਆ ਨੂੰ ਵੀ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ।
ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਵੀ ਇੱਕ ਪ੍ਰਵਾਸੀ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਨੂੰ ਕਿ ਮੌਕੇ ਤੇ ਐਸਜੀਪੀਸੀ ਦੇ ਮੈਂਬਰਾਂ ਤੇ ਅਧਿਕਾਰੀਆਂ ਤੇ ਸੰਗਤ ਵੱਲੋਂ ਪੜ ਕੇ ਸੋਧਾ ਲਗਾ ਦਿੱਤਾ ਗਿਆ ਸੀ ਅਤੇ ਉਸ ਮਾਮਲੇ ਵਿੱਚ ਅੱਜ ਤੱਕ ਪੁਲਿਸ ਨੇ ਕਿਸੇ ਵੀ ਵਿਅਕਤੀ ਦੀ ਗ੍ਰਫਤਾਰੀ ਨਹੀਂ ਕੀਤੀ। ਦੂਜੇ ਪਾਸੇ 2016 ਦੇ ਵਿੱਚ ਪੰਜਾਬ ਚ ਵਾਪਰੀਆਂ ਬੇਅਦਵੀ ਦੀਆਂ ਘਟਨਾਵਾਂ ਦੇ ਆਰੋਪੀ ਦਾ 2018 ਦੇ ਵਿੱਚ ਸਰਬਜੀਤ ਸਿੰਘ ਮੀਆਂ ਵਿੰਡ ਵੱਲੋਂ ਜੇਲ ਦੇ ਅੰਦਰ ਹੀ ਸੋਧਾ ਲਗਾ ਦਿੱਤਾ ਗਿਆ ਸੀ। ਜਿਸ ਦੇ ਵਿੱਚ ਉਹ ਮਾਨਯੋਗ ਅਦਾਲਤ ਨੂੰ ਵਾਂਟਡ ਹੈ ਅਤੇ ਉਹ ਹੁਣ ਆਪਣੀ ਗ੍ਰਿਫਤਾਰੀ ਦੇਣ ਖੁਦ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਨਹੀਂ ਕਰਕੇ ਸਵਾਲੀਆ ਨਿਸ਼ਾਨ ਖੜੇ ਕਰ ਦਿੱਤੇ ਗਏ। ਹੁਣ ਦੇਖਣਾ ਹੋਵੇਗਾ ਕਿ ਸਰਬਜੀਤ ਸਿੰਘ ਮੀਆ ਪਿੰਡ ਮਾਨਯੋਗ ਅਦਾਲਤ ਦੇ ਵਿੱਚ ਪੇਸ਼ ਹੁੰਦਾ ਹੈ, ਕੀ ਪੁਲਿਸ ਉਸ ਨੂੰ ਦੁਬਾਰਾ ਗਿਰਫਤਾਰ ਕਰਦੀ ਹੈ ਜਾਂ ਨਹੀਂ।
