ਅੰਮ੍ਰਿਤਸਰ : ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਤੇ ਕਈ ਫਿਲਮ ਸਿਤਾਰੇ ਆਪਣੀ ਫਿਲਮ ਦੀ ਕਾਮਯਾਬੀ ਦੇ ਲਈ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਪਰਮਾਤਮਾ ਦਾ ਓਟ ਆਸਰਾ ਲੈ ਕੇ ਫਿਲਮ ਦੀ ਪ੍ਰਮੋਸ਼ਨ ਦੀ ਸ਼ੁਰੂਆਤ ਕਰਦੇ ਹਨ। ਉਸ ਤੇ ਚਲਦੇ ਹੀ ਅੱਜ ਪੰਜਾਬੀ ਫਿਲਮ ਸੰਗਰਾਂਦ ਦੀ ਸਟਾਰ ਕਾਸਟ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਈ ਅਤੇ ਫਿਲਮ ਦੀ ਕਾਮਯਾਬੀ ਦੇ ਲਈ ਉਹਨਾਂ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਬੇਨਤੀ ਕੀਤੀ।
ਇਸ ਦੇ ਨਾਲ ਹੀ ਫਿਲਮ ਦੀ ਟੀਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇਸੀ ਮਹੀਨੇ ਦੀ ਨਵੇਂ ਸਾਲ ਦੀ ਸ਼ੁਰੂਆਤ ਹੋਈ ਹੈ ਤੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਹੈ। ਅਤੇ ਸੰਗਰਾਦ ਦਿਨ ਹੀ ਉਹ ਆਪਣੀ ਫਿਲਮ ਦੀ ਪ੍ਰਮੋਸ਼ਨ ਸ਼ੁਰੂ ਕਰ ਰਹੇ ਹਨ ਅਤੇ ਉਹਨਾਂ ਦੀ ਫਿਲਮ ਦਾ ਨਾਮ ਵੀ ਸੰਗਰਾਂਦ ਹੀ ਹੈ।
ਇਹ ਫਿਲਮ ਇੱਕ ਫੈਮਲੀ ਫਿਲਮ ਹੈ ਤੇ ਆਮ ਵਿਅਕਤੀ ਦੀ ਜ਼ਿੰਦਗੀ ਨੂੰ ਲੈ ਕੇ ਇਹ ਫਿਲਮ ਬਣਾਈ ਗਈ ਹੈ ਅਤੇ ਉਹਨਾਂ ਨੂੰ ਆਸ ਹੈ ਕਿ ਪੰਜਾਬ ਦੇ ਲੋਕ ਉਹਨਾਂ ਦੀ ਇਸ ਫਿਲਮ ਨੂੰ ਬਹੁਤ ਸਾਰਾ ਪਿਆਰ ਦੇਣਗੇ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਫਿਲਮ ਦੀ ਕਾਮਯਾਬੀ ਦੇ ਲਈ ਵੀ ਦਰਬਾਰ ਸਾਹਿਬ ਵਿੱਚ ਅਰਦਾਸ ਕੀਤੀ ਗਈ ਹੈ।