.
Amritsarਜਲੰਧਰ : 1.05 ਕਿਲੋ ਹੈਰੋਇਨ ਤੇ ਹਥਿਆਰਾਂ ਸਮੇਤ ਨਸ਼ਾ ਤਸਕਰ ਕਾਬੂ

ਜਲੰਧਰ : 1.05 ਕਿਲੋ ਹੈਰੋਇਨ ਤੇ ਹਥਿਆਰਾਂ ਸਮੇਤ ਨਸ਼ਾ ਤਸਕਰ ਕਾਬੂ

WhatsApp Group Join Now
WhatsApp Channel Join Now

ਐਨ.ਡੀ.ਪੀ.ਐਸ. ਐਕਟ ਤਹਿਤ 11 ਹੋਰ ਮੁਲਜ਼ਮ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

ਜਲੰਧਰ (ਵਰੁਣ)। ਕਮਿਸ਼ਨਰੇਟ ਪੁਲਿਸ ਵੱਲੋਂ ਇਕ ਨਸ਼ਾ ਤਸਕਰ ਨੂੰ 1.05 ਕਿਲੋਗ੍ਰਾਮ ਹੈਰੋਇਨ, ਇੱਕ .32 ਬੋਰ ਦੇਸੀ ਹਥਿਆਰ ਅਤੇ ਤਿੰਨ ਜ਼ਿੰਦਾ ਕਾਰਤੂਸ, 1.72 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ,  ਡੀ ਸੀ ਪੀ ਜਸਕਿਰਨ ਸਿੰਘ ਤੇਜਾ ਅਤੇ ਏ.ਡੀ.ਸੀ.ਪੀ ਗੁਰਬਾਜ਼ ਸਿੰਘ ਵੀ ਮੌਜੂਦ ਸਨ, ਨੇ ਦੱਸਿਆ ਕਿ ਉਕਤ ਤਸਕਰ ਦੀ ਪਛਾਣ ਦੀਪਕ ਕਪੂਰ ਉਰਫ਼ ਦੀਪੂ ਵਾਸੀ ਗਾਂਧੀ ਕੈਂਪ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੀਪਕ (38), ਜੋ ਕਿ 7ਵੀਂ ਜਮਾਤ ਦਾ ਸਕੂਲ ਡਰਾਪਆਊਟ ਹੈ, ਲੰਬੇ ਸਮੇਂ ਤੋਂ ਨਸ਼ੇ ਦਾ ਧੰਦਾ ਕਰਦਾ ਆ ਰਿਹਾ ਸੀ ਅਤੇ ਇਸ ਸਮੇਂ ਥਾਣਾ ਲਾਲੜੂ (ਮੁਹਾਲੀ) ਅਤੇ ਸਦਰ ਪੁਲਿਸ ਸਟੇਸ਼ਨ ਜਲੰਧਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਦੋ ਕੇਸਾਂ ਵਿੱਚ ਜ਼ਮਾਨਤ ’ਤੇ ਸੀ। 

ਸੀਪੀ ਤੂਰ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਕਿ ਦੀਪੂ ਬਾਬੂ ਜਗਜੀਵਨ ਰਾਮ ਚੌਕ ਤੋਂ ਘਾਹ ਮੰਡੀ ਤੱਕ ਸੜਕ ’ਤੇ ਕਿਸੇ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਦੇਣ ਵਾਲਾ ਹੈ। ਪੁਲਿਸ ਨੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਦੀਪੂ ਨੂੰ ਬਾਬੂ ਜਗਜੀਵਨ ਰਾਮ ਚੌਕ ਨੇੜਿਓਂ 1.05 ਕਿਲੋਗ੍ਰਾਮ ਹੈਰੋਇਨ, ਇੱਕ .32 ਬੋਰ ਦੇਸੀ ਹਥਿਆਰ ਸਮੇਤ ਤਿੰਨ ਜ਼ਿੰਦਾ ਕਾਰਤੂਸ, 1.72 ਲੱਖ ਦੀ ਡਰੱਗ ਮਨੀ ਅਤੇ ਇੱਕ ਹੀਰੋ ਮੋਟਰਸਾਈਕਲ (ਨੰਬਰ ਪੀਬੀ 08 ਸੀ ਯੂ 3581) ਸਮੇਤ ਗ੍ਰਿਫ਼ਤਾਰ ਕਰ ਲਿਆ।  ਮੁਲਜ਼ਮ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 5 ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 61-85 ਅਤੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।  ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੁਲਿਸ ਵੱਲੋਂ ਕੇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। 

ਕਮਿਸ਼ਨਰੇਟ ਪੁਲਿਸ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਪੂਨਮ, ਰਜਿੰਦਰ ਕੁਮਾਰ ਤੇ ਬਿੰਨੀ, ਗੁਰਜਿੰਦਰ ਸਿੰਘ, ਯਾਦਵਿੰਦਰ ਸਿੰਘ, ਰਾਹੁਲ, ਸੁਰਿੰਦਰ ਕੁਮਾਰ, ਮੰਗਲ ਸਿੰਘ, ਕੁਲਵਿੰਦਰ ਸਿੰਘ ਉਰਫ ਰਾਜੂ, ਮਨੋਹਰ ਲਾਲ ਉਰਫ ਮਨੀ, ਜਾਰਜ ਉਰਫ ਗੋਪੀ ਅਤੇ ਅਖਿਲੇਸ਼ ਕੁਮਾਰ ਸਿੰਘ ਉਰਫ ਰਮੇਸ਼ ਕੁਮਾਰ ਸਮੇਤ 11 ਹੋਰ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਸਮੇਤ ਕਾਬੂ ਕੀਤਾ ਗਿਆ ਹੈ। ਸੀਪੀ ਤੂਰ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Related Articles

Hot this week

बाबा बोदल शाह मंदिर के दंगल मैदान के विकास को 25 लाख : मुकेश अग्निहोत्री

मंदिर परिसर और हाल के निर्माण की सराहना, स्वर्गीय...

‘पंजाब को छापों, धमकियों या डर से नहीं डराया जा सकता’- Harbhajan Singh ETO

चंडीगढ़: पंजाब के कैबिनेट मंत्री हरभजन सिंह ई.टी.ओ. ने...

जिला स्तरीय टेबल टेनिस में स्कॉलर्स यूनिफाइड स्कूल का परचम

अंडर-14 वर्ग में बना विजेता; तीन खिलाड़ी स्टेट लेवल...

भगवंत मान सरकार 3,763 गांवों के विकास पर खर्च करेगी 750 करोड़ रुपये से अधिक की राशि

चंडीगढ़: मुख्यमंत्री भगवंत सिंह मान ने आज राज्य के...

सेंट बीर्स इंटरनेशनल स्कूल में 26 सितंबर को लगेगा भव्य रक्तदान शिविर

पारस हॉस्पिटल के 12 विशेषज्ञ डॉक्टरों की टीम संभालेगी...

बाबा बोदल शाह मंदिर के दंगल मैदान के विकास को 25 लाख : मुकेश अग्निहोत्री

मंदिर परिसर और हाल के निर्माण की सराहना, स्वर्गीय प्रो. सिम्मी अग्निहोत्री की स्मृति में दंगल के लिए एक...

‘पंजाब को छापों, धमकियों या डर से नहीं डराया जा सकता’- Harbhajan Singh ETO

चंडीगढ़: पंजाब के कैबिनेट मंत्री हरभजन सिंह ई.टी.ओ. ने आज पंजाब में प्रवर्तन निदेशालय (ई.डी.) द्वारा की गई छापेमारी...

जिला स्तरीय टेबल टेनिस में स्कॉलर्स यूनिफाइड स्कूल का परचम

अंडर-14 वर्ग में बना विजेता; तीन खिलाड़ी स्टेट लेवल के लिए चयनित ऊना,सुशील पंडित: स्कॉलर्स यूनिफाइड सीनियर सेकेंडरी स्कूल, ऊना के...

भगवंत मान सरकार 3,763 गांवों के विकास पर खर्च करेगी 750 करोड़ रुपये से अधिक की राशि

चंडीगढ़: मुख्यमंत्री भगवंत सिंह मान ने आज राज्य के उन 3,763 गांवों के सर्वांगीण और सामूहिक विकास के लिए...