ਕਪੂਰਥਲਾ/ਚੰਦਰ ਸ਼ੇਖਰ ਕਾਲੀਆ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸਟੇਟ ਗੁਰਦੁਆਰਾ ਸਾਹਿਬ, ਕਪੂਰਥਲਾ ਵਿਖੇ ਮਿਤੀ 28 ਅਗਸਤ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਐਗਜੈਕਟਿਵ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 10 ਵਜੇ ਪਾਏ ਜਾਣਗੇ ਉਪਰੰਤ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂੰ ਕਰਵਾਉਣਗੇ।ਇਸ ਮੌਕੇ ਸਟੇਟ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਸਮਾਗਮ ਵਿੱਚ ਹਾਜ਼ਰੀ ਭਰਨ ਦੀ ਅਪੀਲ ਕੀਤੀ.
ਸਟੇਟ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਅੱਜ 28.08.2022 ਨੂੰ
Disclaimer
All news on Encounter India are computer generated and provided by third party sources, so read and verify carefully. Encounter India will not be responsible for any issues.
- Advertisement -
- Advertisement -
- Advertisement -