Himachalਪੰਜਾਬ : ਚਲਦੀ ਮੀਟਿੰਗ ਦੌਰਾਨ ਸਾਬਕਾ ਖਜ਼ਾਨਾ ਮੰਤਰੀ ਨੇ ਪੱਤਰਕਾਰਾਂ ਨੂੰ ਕਵਰੇਜ਼...

ਪੰਜਾਬ : ਚਲਦੀ ਮੀਟਿੰਗ ਦੌਰਾਨ ਸਾਬਕਾ ਖਜ਼ਾਨਾ ਮੰਤਰੀ ਨੇ ਪੱਤਰਕਾਰਾਂ ਨੂੰ ਕਵਰੇਜ਼ ਕਰਨ ਤੋਂ ਰੋਕਿਆ, ਦੇਖੋ ਵੀਡਿਓ

WhatsApp Group Join Now
WhatsApp Channel Join Now

ਸ਼ਾਹਕੋਟ: ਜਲੰਧਰ ਦੇ ਸ਼ਾਹਕੋਟ ਵਿਖੇ ਭਾਜਪਾ ਦੀ ਚੱਲਦੀ ਮੀਟਿੰਗ ਦੌਰਾਨ ਉਸ ਸਮੇਂ ਸਾਬਕਾ ਖਜ਼ਾਨਾਂ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੱਤਰਕਾਰਾਂ ਪਾਸੋਂ ਮੁਆਫ਼ੀ ਮੰਗਣੀ ਪਈ, ਜਦ ਉਨਾਂ ਵੱਲੋਂ ਕਵਰੇਜ਼ ਕਰ ਰਹੇ ਪੱਤਰਕਾਰਾਂ ਨੂੰ ਕਰਵੇਜ਼ ਕਰਨ ਤੋਂ ਇਹ ਕਹਿ ਕੇ ਰੋਕ ਦਿੱਤਾ ਕਿ ਇਹ ਉਨਾਂ ਦੀ ਨਿੱਜੀ ਮੀਟਿੰਗ ਹੈ, ਜਦਕਿ ਮੀਟਿੰਗ ਸਬੰਧੀ ਸਥਾਨਕ ਭਾਜਪਾ ਆਗੂਆਂ ਵੱਲੋਂ ਖਾਸ ਤੌਰ ਤੇ ਪੱਤਰਕਾਰਾਂ ਨੂੰ ਮੀਟਿੰਗ ਦੀ ਕਵਰੇਜ਼ ਲਈ ਬੁਲਾਇਆ ਗਿਆ ਸੀ।

ਇਥੇ ਦੱਸਣਾ ਬਣਦਾ ਹੈ ਕਿ ਲੋਕ ਸਭਾ ਜਲੰਧਰ ਦੀ 10 ਮਈ ਨੂੰ ਹੋਣ ਵਾਲੀ ਜਿ਼ਮਣੀ ਚੋਣ ਸਬੰਧੀ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਸਾਬਕਾ ਖਜ਼ਾਨਾਂ ਮੰਤਰੀ ਅਤੇ ਭਾਜਪਾ ਆਗੂ ਪਾਰਟੀ ਹਾਈਕਮਾਂਡ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੂੰ ਹਲਕਾ ਇੰਚਾਰਜ਼ ਨਿਯੁਕਤ ਕੀਤਾ ਗਿਆ ਹੈ। ਸੋਮਵਾਰ ਬਾਅਦ ਦੁਪਹਿਰ ਭਾਜਪਾ ਜਿਲ੍ਹਾਂ ਜਲੰਧਰ ਦਿਹਾਤੀ ਦੱਖਣੀ ਦੀ ਮੀਟਿੰਗ ਮੰਡਲ ਸ਼ਾਹਕੋਟ ਵਿਖੇ ਰੱਖੀ ਗਈ ਸੀ, ਜਿਸ ਵਿੱਚ ਮਨਪ੍ਰੀਤ ਸਿੰਘ ਬਾਦਲ ਜਦ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਨਾਂ ਵੱਲੋਂ ਬੜ੍ਹੇ ਹੀ ਗਲਤ ਲਿਹਾਜੇ ਨਾਲ ਪੱਤਰਕਾਰਾਂ ਨੂੰ ਕਵਰੇਜ਼ ਕਰਨ ਤੋਂ ਰੋਕਿਆ ਗਿਆ, ਜਦ ਉਨਾਂ ਨੂੰ ਦੱਸਿਆ ਕਿ ਉਹ ਪੱਤਰਕਾਰ ਹਨ ਤਾਂ ਉਨਾਂ ਕਿਹਾ ਕਿ ਇਹ ਸਾਡੀ ਨਿੱਜੀ ਮੀਟਿੰਗ ਹੈ। ਜਦ ਉਨਾਂ ਨੂੰ ਪੱਤਰਕਾਰਾਂ ਵੱਲੋਂ ਸਵਾਲ ਪੁੱਛਿਆ ਗਿਆ ਕਿ ਜਦ ਭਾਜਪਾ ਆਗੂਆਂ ਵੱਲੋਂ ਪੱਤਰਕਾਰਾਂ ਨੂੰ ਕਵਰੇਜ਼ ਲਈ ਸੱਦਾ ਦਿੱਤਾ ਗਿਆ ਸੀ ਤਾਂ ਇਹ ਨਹੀਂ ਦੱਸਿਆ ਕਿ ਇਹ ਭਾਜਪਾ ਦੀ ਨਿੱਜੀ ਮੀਟਿੰਗ ਹੈ ਤਾਂ ਉਹ ਇਸ ਸਬੰਧੀ ਕੋਈ ਸਹੀ ਜਵਾਬ ਨਾ ਦੇ ਸਕੇ ਅਤੇ ਪੱਤਰਕਾਰਾਂ ਵੱਲੋਂ ਬਾਰ-ਬਾਰ ਪੁੱਛੇ ਜਾਣ ਤੇ ਉਨਾਂ ਸੌਰੀ ਕਹਿ ਕੇ ਗੱਲ ਖ਼ਤਮ ਕਰਨ ਲਈ ਕਿਹਾ।

ਇਸ ਦੌਰਾਨ ਮੀਟਿੰਗ ‘ਚ ਮੌਜੂਦ ਕੁੱਝ ਭਾਜਪਾ ਆਗੂਆਂ ਨੇ ਵੀ ਮਨਪ੍ਰੀਤ ਬਾਦਲ ਦੇ ਪੱਤਰਕਾਰਾਂ ਪ੍ਰਤੀ ਇਸ ਰਵਾਈਏ ਨੂੰ ਗਲਤ ਦੱਸਿਆ। ਜਦ ਉਨਾਂ ਨੂੰ ਅੱਜ ਦੀ ਮੀਟਿੰਗ ਬਾਰੇ ਪੁੱਛਿਆ ਗਿਆ ਤਾਂ ਉਨਾਂ ਨੇ ਪੱਤਰਕਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਜੇਕਰ ਪੰਜਾਬ ਦੇ ਸੀਨੀਅਰ ਸਿਆਸੀ ਆਗੂਆਂ ਵੱਲੋਂ ਪੱਤਰਕਾਰਾਂ ਨਾਲ ਅਜਿਹਾ ਵਤੀਰਾ ਕੀਤਾ ਜਾ ਰਿਹਾ ਹੈ ਤਾਂ ਆਮ ਲੋਕਾਂ ਨਾਲ ਇਹ ਕਿਸ ਤਰ੍ਹਾਂ ਦਾ ਵਤੀਰਾ ਕਰਦੇ ਹੋਣਗੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...