Himachalਪੰਜਾਬ : ਫ਼ੌਜ 'ਚ ਭਰਤੀ ਲਈ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ

ਪੰਜਾਬ : ਫ਼ੌਜ ‘ਚ ਭਰਤੀ ਲਈ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ

WhatsApp Group Join Now
WhatsApp Channel Join Now

ਫਿਰੋਜ਼ਪੁਰ : ਸਰਹੱਦੀ ਖੇਤਰ ਦੇ ਨੌਜਵਾਨਾਂ ਵਿੱਚ ਫੌਜ ਅਤੇ ਕੇਂਦਰੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਪ੍ਰਤੀ ਵੱਧਦੇ ਰੁਝਾਨ ਨੂੰ ਦੇਖਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿੱਚ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਦੀ ਅਗਵਾਈ ਵਿਚ ਬੀ.ਐਸ.ਐਫ. 136 ਬਟਾਲੀਅਨ ਦੇ ਸੀ.ਈ.ਓ. ਡਾ. ਐਸ ਸੋਨਕਰ ਦੇ ਸਹਿਯੋਗ ਨਾਲ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਤਹਿਤ ਸਕੂਲ ਦੇ ਐਨ.ਸੀ.ਸੀ. ਯੂਨਿਟ ਵੱਲੋਂ ਵਿਸ਼ੇਸ਼ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿਚ ਹੂਸੈਨੀਵਾਲਾ ਚੈਕ ਪੋਸਟ ਦੇ ਕੰਪਨੀ ਕਮਾਂਡੈਟ ਬੰਸੀ ਲਾਲ ਜਾਟ ਅਤੇ ਮਨੀਸ਼ ਕੁਮਾਰ ਇੰਸਪੈਕਟਰ ਨੇ ਵਿਦਿਆਰਥੀਆਂ ਨਾਲ ਫੌਜ ਵਿੱਚ ਭਰਤੀ ਤੋਂ ਇਲਾਵਾ ਕੇਂਦਰੀ ਹਥਿਆਰਬੰਦ ਸੈਨਾਵਾਂ ਜਿਸ ਵਿਚ ਬਾਰਡਰ ਸਕਿਉਰਟੀ ਫੋਰਸਿਜ, ਇੰਡੋ-ਤਿੱਬਤੀਅਨ ਫੋਰਸ, ਸੈਂਟਰਲ ਇੰਡਸਟਰੀ ਸਕਿਉਰਟੀ ਫੋਰਸ, ਨੈਸ਼ਨਲ ਸਕਿਉਰਟੀ ਗਾਰਡ, ਅਸਮ ਰਾਈਫ਼ਲ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਵਿੱਚ ਭਰਤੀ ਹੋਣ ਸਬੰਧੀ ਵੱਡਮੁੱਲੀ ਜਾਣਕਾਰੀ ਦਿੰਦਿਆਂ ਭਰਤੀ ਦੀ ਯੋਗਤਾ, ਨਿਯਮ ਅਤੇ ਸਰੀਰਕ ਯੋਗਤਾ ਸਬੰਧੀ ਵਿਸਥਾਰ ਸਹਿਤ ਦੱਸਿਆ ਗਿਆ। ਇਸ ਤੋਂ ਇਲਾਵਾ ਸਕੂਲ ਵਿਦਿਆਰਥੀਆਂ ਦੀਆ ਭਰਤੀ ਸਬੰਧੀ ਪਾਈਆਂ ਜਾਂਦੀਆਂ ਸ਼ੰਕਾਵਾਂ ਨੂੰ ਦੂਰ ਕਰਦਿਆਂ ਉਨ੍ਹਾਂ ਦੇ ਪ੍ਰਸ਼ਨਾਂ ਦੇ ਉੱਤਰ ਸੁਚੱਜੇ ਢੰਗ ਨਾਲ ਦਿੱਤੇ।

ਸਰਹੱਦੀ ਖੇਤਰ ਦੀਆਂ ਲੜਕੀਆਂ ਨੂੰ ਅੱਗੇ ਵੱਧ ਕੇ ਕਾਮਯਾਬ ਹੋਣ ਦੀ ਪ੍ਰੇਰਨਾ ਦਿੰਦਿਆਂ ਬੀ.ਐੱਸ.ਐੱਫ. ਦੀਆਂ ਮਹਿਲਾ ਕਾਂਸਟੇਬਲ ਪੱਲਵੀ, ਅਸਮਿਤਾ, ਸੋਮਿਆਂ ਰਾਣੀ ਅਤੇ ਰਜਨੀ ਦੇਵੀ ਨੇ 11ਵੀਂ ਅਤੇ 12ਵੀਂ ਦੀਆਂ ਵਿਦਿਆਰਥਣਾਂ ਨਾਲ ਆਪਣੇ ਫੌਜ ਦੇ ਤਜਰਬੇ ਸਾਂਝੇ ਕਰਦਿਆਂ ਸਰਹੱਦੀ ਖੇਤਰ ਦੀਆਂ ਲੜਕੀਆਂ ਵਿੱਚ ਖੂਬ ਜੋਸ਼ ਭਰਿਆ ਅਤੇ ਉਨ੍ਹਾਂ ਨੂੰ ਫੌਜ ਵਿੱਚ ਭਰਤੀ ਹੋਣ ਲਈ ਜ਼ਰੂਰਤ ਅਨੁਸਾਰ ਹਰ ਸੰਭਵ ਮਦਦ ਕਰਨ ਦਾ ਵਿਸ਼ਵਾਸ ਪ੍ਰਗਟਾਇਆ। ਮਹਿਲਾ ਕਾਂਸਟੇਬਲਾਂ ਨਾਲ ਰੂ-ਬ-ਰੂ ਕਰਨ ਦਾ ਇਹ ਉਪਰਾਲਾ ਵਿਦਿਆਰਥਣਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਇਆ।
 
ਸਕੂਲ ਦੇ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੇ ਬੀ.ਐਸ.ਐਫ. ਦੀ 136 ਬਟਾਲੀਅਨ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਦੇ ਸਹਿਯੋਗ ਨਾਲ ਸਕੂਲ ਵਿਚ ਵਿਦਿਆਰਥੀਆਂ ਦੀ ਭਲਾਈ ਲਈ ਅਨੇਕਾਂ ਪ੍ਰੋਜੈਕਟ ਸਫਲਤਾ ਪੂਰਵਕ ਨੇਪਰੇ ਚੜੇ ਹਨ। ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਵੱਲੋਂ ਅਜਿਹੇ ਸਮਾਗਮ ਵਿੱਚ ਦਿੱਤੀ ਜਾਣਕਾਰੀ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਵਿਦਿਆਰਥੀ ਵਰਗ ਲਈ ਵਰਦਾਨ ਸਾਬਿਤ ਹੋਵੇਗੀ। ਉਨ੍ਹਾਂ ਆਪਣੇ ਸੰਬੋਧਨ ਵਿਚ ਬੀ.ਐਸ.ਐਫ. ਦੀਆਂ ਮਹਿਲਾ ਕਰਮਚਾਰੀਆਂ ਵੱਲੋਂ ਜੋਸ਼ ਅਤੇ ਤਨਦੇਹੀ ਨਾਲ ਦੇਸ਼ ਦੀ ਸੁਰੱਖਿਆ ਲਈ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਦੀ ਭਰਪੂਰ ਪ੍ਰਸੰਸਾ ਕੀਤੀ।

ਇਸ ਮੌਕੇ ਬੀ.ਐਸ.ਐਫ. ਦੇ ਇੰਸਪੈਕਟਰ ਕੁਲਦੀਪ ਸਿੰਘ, ਇੰਸਪੈਕਟਰ ਸੀ ਬਾਰਦੇਵਾ ਅਤੇ ਕੈਲਾਸ਼ ਭਾਂਗੇ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਐਨ.ਸੀ.ਸੀ. ਇੰਚਾਰਜ ਪ੍ਰਿਤਪਾਲ ਸਿੰਘ ਸਟੇਟ ਐਵਾਰਡੀ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ। ਇਸ ਮੌਕੇ ਸਕੂਲ ਅਧਿਆਪਕ ਗੁਰਪ੍ਰੀਤ ਕੌਰ, ਗਾਇਡੈੰਸ ਕਾਉੰਸਲਰ ਅਮਰਜੀਤ ਕੌਰ, ਸੰਦੀਪ ਕੁਮਾਰ, ਮਨਦੀਪ ਸਿੰਘ ਵਿਸ਼ਾਲ ਗੁਪਤਾ, ਅਰੁਣ ਕੁਮਾਰ, ਗੀਤਾ, ਦਵਿੰਦਰ ਕੁਮਾਰ ਅਤੇ ਜਸਪਾਲ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Fatty Liver का कारण बनेंगी आपकी ये आदतें, ऐसे रखें अपना Liver Healthy

सेहत: गलत-खान पान के चलते काफी लोग फैटी लिवर...

Punjab News: पूर्व सरपंच पर पूर्व फौजी ने चलाई ताबड़तोड़ गोलियां, देखें वीडियो

मोहाली: हल्का खरड़ के ब्लॉक माजरी के पास गांव...

चेहरे पर आएगा नैचुरल निखार मुल्तानी मिट्टी में मिलाकर लगाएं ये 4 चीजें

लाइफस्टाइल: बिजी शैड्यूल के चलते काफी लोग अपनी स्किन...

Punjab News: दुर्गियाना मंदिर का दान पात्र तोड़े जाने का वीडियो वायरल, मैनेजमेंट पर उठे सवाल, देखें वीडियो

अमृतसरः काली सेना के राष्ट्रीय उपाध्यक्ष (हरिद्वार) अमृतसर के...

‘मेरी बेटी के लिए यह नया जन्म है’ PM Modi के खिलाफ अभद्र टिप्पणी करने वाली लड़की की मां ने दिया बयान

नई दिल्ली: पीएम नरेंद्र मोदी के खिलाफ टिप्पणी करने वाले वायरल वीडियो में नजर आने वाली नाबालिग लड़की की...

Fatty Liver का कारण बनेंगी आपकी ये आदतें, ऐसे रखें अपना Liver Healthy

सेहत: गलत-खान पान के चलते काफी लोग फैटी लिवर की समस्या से जूझ रहे हैं। लिवर की बीमारी की...

Punjab News: पूर्व सरपंच पर पूर्व फौजी ने चलाई ताबड़तोड़ गोलियां, देखें वीडियो

मोहाली: हल्का खरड़ के ब्लॉक माजरी के पास गांव फतेहपुर सियालवा के अंदर उस दौरान हड़कंप मच गया जब...

चेहरे पर आएगा नैचुरल निखार मुल्तानी मिट्टी में मिलाकर लगाएं ये 4 चीजें

लाइफस्टाइल: बिजी शैड्यूल के चलते काफी लोग अपनी स्किन केयर करनी भूल जाती हैं। महंगे-महंगे ब्यूटी प्रोडक्ट्स स्किन को...