Himachalਪੰਜਾਬ: ਕਿਸਾਨਾ ਨੇ ਕੇਂਦਰ ਸਰਕਾਰ ਦਾ ਫੂਕਿਆ ਗਿਆ ਪੁਤਲਾ, ਦੇਖੋ ਵੀਡਿਓ

ਪੰਜਾਬ: ਕਿਸਾਨਾ ਨੇ ਕੇਂਦਰ ਸਰਕਾਰ ਦਾ ਫੂਕਿਆ ਗਿਆ ਪੁਤਲਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਫਿਰੋਜ਼ਪੁਰ ਦੀ ਜਿਲ੍ਹਾ ਕਮੇਟੀ ਦੀ ਹੰਗਾਮੀ ਮੀਟਿੰਗ ਪਿੰਡ ਆਸਲ ਵਿੱਖੇ ਜਿਲ੍ਹਾ ਪ੍ਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਆਗੂ ਸਤਨਾਮ ਸਿੰਘ ਪੰਨੂੰ ਤੇ ਸੂਬਾ ਮੀਤ ਪ੍ਧਾਨ ਵਿਸ਼ੇਸ਼ ਤੌਰ ਤੇ ਪਹੁੰਚੇ। 

ਮੀਟਿੰਗ ਸਬੰਧੀ ਜਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ਨੇ ਦੱਸਿਆ ਕਿ ਭਾਜਪਾ ਸੰਸਦ ਅਤੇ ਕੁਸ਼ਤੀ ਮਹਾਂਸੰਘ ਦੇ ਮੁਖੀ ਬ੍ਰਿਜਭੁਸ਼ਣ ਸ਼ਰਨ ਸਿੰਘ ਵਲੋ ਮਹਿਲਾ ਪਹਿਲਵਾਨਾਂ ਨਾਲ ਯੋਨ ਸੋਸ਼ਣ ਕਰਨ ਖਿਲਾਫ ਪਹਿਲਵਾਨਾਂ ਵਲੋ ਜੰਤਰ ਮੰਤਰ ਦਿੱਲੀ ਵਿਖੇ ਪਿਛਲੇ 12 ਦਿਨਾਂ ਤੋਂ ਲਗਾਏ ਧਰਨੇ ਦੀ ਹਮਾਇਤ ਵਿੱਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਜੱਥਾ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜਰਨਲ ਸਕੱਤਰ ਰਾਣਾ ਰਣਬੀਰ ਸਿੰਘ, ਸੂਬਾ ਆਗੂ ਡਾ:ਕੰਵਰਦਲੀਪ ਸਿੰਘ,ਸਤਨਾਮ ਸਿੰਘ ਹਰੀਕੇ, ਹਰਿਆਣਾ ਦੇ ਕਿਸਾਨ ਆਗੂ ਅਭਿਮੰਨਉ ਕੋਹਾੜ,ਸੰਜੇ ਖਰੇਟਾ ਦੀ ਅਗਵਾਈ ਹੇਠ ਜਾ ਰਹੇ ਜਥੇ ਨੂੰ  ਦਿੱਲੀ ਪੁਲਿਸ ਵੱਲੋਂ ਦਿੱਲੀ ਸਿੰਘੁ ਬਾਰਡਰ ਵਿਖੇ ਗਿਰਫ਼ਤਾਰ ਕਰਕੇ ਬਵਾਨਾ ਥਾਣੇ ਲਿਜਾਇਆ ਗਿਆ ਹੈ।  

ਜਿਸਦੀ ਮੀਟਿੰਗ ਵਿੱਚ ਮਤਾ ਪਾਸ ਕਰਕੇ ਜਥੇਬੰਦੀ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਤੇ ਕੇਂਦਰ ਸਰਕਾਰ ਦਾ ਪੁਤਲਾ  ਪੁਤਲਾ ਫੂਕ ਕੇ ਜੋਰਦਾਰ ਨਾਰੇਬਾਜੀ ਕੀਤੀ ਗਈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆ ਕਿਹਾ ਕਿ ਜੰਤਰ ਮੰਤਰ ਵਿਖੇ ਪੁਰਅਮਨ ਤਰੀਕੇ ਨਾਲ ਧਰਨਾ ਪ੍ਰਦਰਸ਼ਨ ਕਰਨਾ ਅਤੇ ਦੇਸ਼ ਵਾਸੀਆਂ ਵੱਲੋਂ ਉਸਦਾ ਸਮਰਥਨ ਕਰਨਾ ਲੋਕਤੰਤਰੀ ਅਤੇ ਜਮਹੂਰੀ ਹੱਕ ਹੈ, ਜੇਕਰ ਦਿੱਲੀ ਪੁਲਿਸ ਹਰਿਆਣਾ ਅਤੇ ਯੂ ਪੀ ਦੇ ਕਿਸਾਨ ਆਗੂਆਂ ਸਮੇਤ ਜਥੇਬੰਦੀ ਦੇ ਆਗੂਆਂ ਨੂੰ ਰਿਹਾਅ ਨਹੀਂ ਕਰਦੀ ਤਾਂ ਕੱਲ ਨੂੰ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।ਜਿਸਦੀ ਜਿੰਮੇਵਾਰ ਕੇਂਦਰ ਸਰਕਾਰ ਹੋਵੇਗੀ।

ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪਹਿਲਵਾਨਾਂ ਨੂੰ ਨਿਆਂ ਦਿਵਾਉਣ ਦੀ ਜਗ੍ਹਾ ਦੋਸ਼ੀ ਭਾਜਪਾ ਸੰਸਦ ਬ੍ਰਿਜ਼ਭੂਸ਼ਣ ਸ਼ਰਨ ਸਿੰਘ ਦੇ ਹੱਕ ਵਿੱਚ ਖੜਨਾ ਦੇਸ਼ ਹਿੱਤ ਲਈ ਚੰਗਾ ਸੰਕੇਤ ਨਹੀਂ ਹੈ।ਕੇਂਦਰ ਸਰਕਾਰ ਦੇਸ਼ ਦੇ ਆਮ ਲੋਕਾਂ ਲਈ ਕਨੂੰਨ ਕੁਝ ਹੋਰ ਅਤੇ ਭਾਜਪਾ ਆਗੂਆਂ ਲਈ ਕਾਨੂੰਨ ਕੁਝ ਹੋਰ ਵਰਤ ਰਹੀ ਹੈ,ਜਿਸਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਮੌਕੇ ਧਰਮ ਸਿੰਘ ਸਿੱਧੂ, ਨਰਿੰਦਰਪਾਲ ਸਿੰਘ ਜਤਾਲਾ,ਬੂਟਾ ਸਿੰਘ, ਰਣਜੀਤ ਸਿੰਘ ਖੱਚਰ ਵਾਲਾ, ਖਿਲਾਰਾ ਸਿੰਘ, ਸੁਰਜੀਤ ਸਿੰਘ ਫੌਜੀ, ਹਰਫੂਲ ਸਿੰਘ ਦੂਲੇਵਾਲਾ, ਅਮਨਦੀਪ ਸਿੰਘ ਕੱਚਰਭੰਨ, ਸੁਖਵੰਤ ਸਿੰਘ ਲਹੁਕਾ,ਮੱਖਣ ਸਿੰਘ, ਲਖਵਿੰਦਰ ਸਿੰਘ, ਮੰਗਲ ਸਿੰਘ, ਦਵਿੰਦਰ ਸਿੰਘ ਆਦਿ ਆਗੂ ਵੀ ਹਾਜਰ ਸਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...