Himachalਪੰਜਾਬ : 50 ਰੁਪਏ ਨੂੰ ਲੈ ਕੇ ਕੀਤਾ ਹਮਲਾ, ਚਲਾਇਆਂ ਗੋਲੀਆਂ, ਦੇਖੋ...

ਪੰਜਾਬ : 50 ਰੁਪਏ ਨੂੰ ਲੈ ਕੇ ਕੀਤਾ ਹਮਲਾ, ਚਲਾਇਆਂ ਗੋਲੀਆਂ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ : ਆਏ ਦਿਨ ਗੁੰਡਾਗਰਦੀ ਦੀਆਂ ਵਾਰਦਾਤਾਂ ਦੇਖਣ ਨੂੰ ਮਿਲਦੀਆਂ ਹਨ, ਇਸੇ ਤਰਾਂ ਹੀ ਕਸਬਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਵਿਠੱਵਾ ਵਿੱਚ ਵਾਟਰ ਸਪਲਾਈ ਦੇ 50 ਰੁਪਏ ਦੇ ਬਿੱਲ ਨੂੰ ਲੈ ਕੇ ਗੁੰਡਾਗਰਦੀ ਦੇਖਣ ਨੂੰ ਮਿਲੀ। ਜਾਣਕਾਰੀ ਦਿੰਦਿਆਂ ਪੀੜਤ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੈਂ ਆਪਣੇ ਅਫਸਰ ਦੇ ਨਾਲ ਪਿੰਡ ਵਿੱਚੋਂ ਪਾਣੀ ਦਾ ਬਿੱਲ ਇਕੱਠਾ ਕਰਨ ਲਈ ਗਿਆ ਸੀ, ਜਦੋਂ ਮੈਂ ਇੱਕ ਘਰ ਵਿੱਚ ਗਿਆ ਤਾਂ ਉਨ੍ਹਾਂ ਨੇ ਮੈਨੂੰ ਪੈਸੇ ਦੇਣ ਦੀ ਬਜਾਏ ਗਾਲੀ-ਗਲੋਚ ਕੀਤਾ, ਜਿਸਦੀ ਰਿਪੋਰਟ ਮੈਂ ਥਾਣੇ ਵਿੱਚ ਅਤੇ ਆਨਲਾਇਨ ਵੀ ਕੀਤੀ, ਪਰ ਕੁਝ ਦੇਰ ਬਾਅਦ ਹੀ ਉਸ ਪਰਿਵਾਰ ਵੱਲੋਂ ਆਪਣੇ 30-35 ਸਾਥੀਆਂ ਨੂੰ ਨਾਲ ਲੈ ਕੇ ਮੇਰੇ ਘਰ ਤੇ ਹਮਲਾ ਕਰ ਦਿੱਤਾ ਅਤੇ ਮੇਰੀ, ਮੇਰੇ ਪਿਤਾ ਅਤੇ ਮੇਰੀ ਪਤਨੀ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਵੀ ਕੀਤੀ ਅਤੇ ਉਹਨਾਂ ਵੱਲੋਂ ਹਵਾਈ ਫਾਇਰ ਵੀ ਕੀਤੇ ਗਏ।

ਪੁਲਿਸ ਵੱਲੋਂ ਇਸ ਮਾਮਲੇ ਚ ਕੇਸ ਦਰਜ ਕਰਲਿਆ ਗਿਆ ਹੈ, ਉਥੇ ਹੀ ਸ਼ਕਾਇਤ ਕਰਤਾ ਦਾ ਕਹਿਣਾ ਹੈ ਕਿ ਕੇਸ ਦਰਜ ਕਰਨ ਤੋਂ ਬਾਅਦ 4 ਦਿਨ ਬੀਤ ਗਏ ਹਨ, ਇਸਦੇ ਬਾਵਜੂਦ ਵੀ ਕੋਈ ਵੀ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਉਹਨਾਂ ਨੂੰ ਅਜੇ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਥੇ ਹੀ ਪਿੰਡ ਵਾਸੀਆਂ ਅਤੇ ਸਰਪੰਚ ਨੇ ਕਿਹਾ ਕਿ ਇਸ ਤਰ੍ਹਾਂ ਪਿੰਡ ਵਿੱਚ ਗੁੰਡਾਗਰਦੀ ਹੋਣੀ ਬਹੁਤ ਹੀ ਮਾੜੀ ਗੱਲ ਹੈ। ਇਸ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਉਹਨਾਂ ਪ੍ਰਸ਼ਾਸ਼ਨ ਤੋਂ ਮੰਗ ਕਰਦੇ ਕਿਹਾ ਕਿ ਪੀੜਤ ਪਰਿਵਾਰ ਨੂੰ ਜਲਦ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਜਿਹਨਾਂ ਹਮਲਾ ਕੀਤਾ ਹੈ ਉਹਨਾਂ ਲੋਕਾਂ ਦੇ ਖ਼ਿਲਾਫ਼ ਕੜੀ ਕਾਰਵਾਈ ਹੋਵੇ। 

ਉਧਰ ਦੂਜੀ ਧਿਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਆਪਣੇ ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਨਕਾਰਦੇ ਹੋਏ ਕਿਹਾ ਕਿ ਸਾਡੇ ਬੱਚਿਆਂ ਦਾ ਕੋਈ ਕਸੂਰ ਨਹੀਂ, ਸਗੋਂ ਉਨ੍ਹਾਂ ਵੱਲੋਂ ਸਾਡੇ ਘਰ ਆ ਕੇ ਗੋਲੀਆਂ ਚਲਾਈਆਂ ਗਈਆਂ ਹਨ, ਪਰ ਸਾਡੀ ਕੋਈ ਕਾਰਵਾਈ ਨਹੀਂ ਕੀਤੀ ਗਈ। ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਸਾਨੂੰ ਇਨਸਾਫ  ਦਿੱਤਾ ਜਾਵੇ। ਉਥੇ ਹੀ ਸ੍ਰੀ ਹਰਗੋਬਿੰਦਪੁਰ ਪੁਲਿਸ ਥਾਣਾ ਇੰਚਾਰਜ ਬਲਜੀਤ ਕੌਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਤਫਤੀਸ਼ ਕਰ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...