ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਕੈਬਨਟ ਮੰਤਰੀ ਧਾਲੀਵਾਲ ਦਾ ਆਇਆ ਬਿਆਨ, ਦੇਖੋ ਵੀਡਿਓ

ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਕੈਬਨਟ ਮੰਤਰੀ ਧਾਲੀਵਾਲ ਦਾ ਆਇਆ ਬਿਆਨ, ਦੇਖੋ ਵੀਡਿਓ

ਅੰਮ੍ਰਿਤਸਰ : 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਹੀ ਸਿਆਸਤ ਦਰਮਿਆਨ ਰੱਖਿਆ ਮੰਤਰਾਲੇ ਨੇ ਸਥਿਤੀ ਸਪੱਸ਼ਟ ਕੀਤੀ ਹੈ। ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਝਾਕੀ ਦੀ ਚੋਣ ਕਰਨ ਵਾਲੀ ਵਿਸ਼ੇਸ਼ ਕਮੇਟੀ ਨੇ ਤੀਜੇ ਗੇੜ ਤੋਂ ਬਾਅਦ ਪੰਜਾਬ ਦੀ ਝਾਕੀ ਬਾਰੇ ਵਿਚਾਰ ਨਹੀਂ ਕੀਤਾ। ਕਿਉਂਕਿ ਝਾਕੀ ਨਿਰਧਾਰਤ ਥੀਮ ਅਨੁਸਾਰ ਨਹੀਂ ਸੀ। ਨਾਲ ਹੀ ਇਸ ਮੁੱਦੇ 'ਤੇ ਸੂਬੇ ਦੀ ਸਿਆਸਤ ਭਖ ਗਈ ਹੈ। ਅਤੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਹ ਚਿੱਠੀ ਲੈ ਕੇ ਜਲਿਆਂਵਾਲਾ ਬਾਗ ਵਿਖੇ ਪਹੁੰਚੇ। ਪਹਿਲਾਂ ਉਹਨਾਂ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹ ਤੇ ਫਿਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਿੱਠੀ ਦਿਖਾਂਦਿਆਂ ਹੋਇਆ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਝੂਠ ਬੋਲਿਆ ਹੈ ਅਤੇ ਝੂਠਾ ਪ੍ਰਚਾਰ ਕੀਤਾ ਹੈ। ਅੱਗੇ ਬੋਲਦੇ ਹੋਏ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਭਗਤ ਸਿੰਘ, ਮਾਈ ਭਾਗੋ, ਕਰਤਾਰ ਸਿੰਘ ਸਰਾਭਾ, ਗਦਰੀ ਬਾਬਾ ਤੇ ਮਹਾਰਾਜਾ ਰਣਜੀਤ ਸਿੰਘ ਦੀਆਂ ਕੁਰਬਾਨੀਆਂ ਨੂੰ ਰੱਦ ਦੀ ਸ਼੍ਰੇਣੀ ਵਿੱਚ ਨਹੀਂ ਭੇਜਾਂਗੇ। ਇਹ ਸਾਰੇ ਸਾਡੇ ਹੀਰੋ ਹਨ।

ਅਸੀਂ ਜਾਣਦੇ ਹਾਂ ਕਿ ਇਨ੍ਹਾਂ ਸਾਰਿਆਂ ਦਾ ਸਨਮਾਨ ਕਿਵੇਂ ਕਰਨਾ ਹੈ। ਸਾਨੂੰ ਭਾਜਪਾ ਤੋਂ ਐਨਓਸੀ ਦੀ ਜ਼ਰੂਰਤ ਨਹੀਂ ਹੈ। ਹੁਣ ਪੰਜਾਬ ਸਰਕਾਰ ਆਪਣੇ ਬਲਬੂਤੇ ਦੇ ਉੱਪਰ ਪੰਜਾਬ ਦੀ ਝਾਕੀ ਪੰਜਾਬ ਵਿੱਚ ਅਤੇ ਦਿੱਲੀ ਵਿੱਚ ਦਿਖਾਵੇਗੀ। ਉਹਨਾਂ ਕਿਹਾ ਕਿ ਜੋ ਝੂਠ ਸੁਨੀਲ ਜਾਖੜ ਵੱਲੋਂ ਬੋਲਿਆ ਗਿਆ ਹੈ ਉਸ ਨੂੰ ਲੈ ਕੇ ਸੁਨੀਲ ਜਾਖੜ ਨੂੰ ਪੰਜਾਬ ਦੇ ਲੋਕਾਂ ਤੋਂ ਹੱਥ ਜੋੜ ਕੇ ਮਾਫੀ ਮੰਗਣੀ ਚਾਹੀਦੀ ਹੈ। ਇੱਥੇ ਹੀ ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਰੱਖਿਆ ਮੰਤਰਾਲੇ ਦੇ ਬਿਆਨ ਤੋਂ ਬਾਅਦ ਹੁਣ ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਪਾਈ ਹੈ ਦੂਸਰੇ ਪਾਸੇ ਪੰਜਾਬ ਦੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਅੰਮ੍ਰਿਤਸਰ ਜਲਿਆਂਵਾਲਾ ਬਾਗ ਵਿਖੇ ਪਹੁੰਚੇ ਤੇ ਉਹਨਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਇਹ ਚਿੱਠੀ ਮੀਡੀਆ ਦੇ ਸਾਹਮਣੇ ਦਿਖਾਉਂਦੇ ਹੋਏ, ਸੁਨੀਲ ਜਾਖੜ ਦੇ ਉੱਪਰ ਸਵਾਲ ਖੜੇ ਕੀਤੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਹੁਣ ਇਸ ਬਾਰੇ ਸੁਨੀਲ ਜਾਖੜ ਦਾ ਕੀ ਬਿਆਨ ਸਾਹਮਣੇ ਆਉਂਦਾ ਹੈ।