ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਨੰਦਪੁਰ ਸਾਹਿਬ ਨੂੰ ਸੁੰਦਰ ਅਤੇ ਸਾਫ ਸੁਥਰਾ ਬਣਾਉਣ ਲਈ ਕੀਤੇ ਪ੍ਰਬੰਧ 

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਨੰਦਪੁਰ ਸਾਹਿਬ ਨੂੰ ਸੁੰਦਰ ਅਤੇ ਸਾਫ ਸੁਥਰਾ ਬਣਾਉਣ ਲਈ ਕੀਤੇ ਪ੍ਰਬੰਧ 

ਸ੍ਰੀ ਅਨੰਦਪੁਰ ਸਾਹਿਬ/ਸੰਦੀਪ ਸ਼ਰਮਾ : ਹੋਲੇ ਮਹੱਲੇ ਦੇ ਤਿਉਹਾਰ ਨੂੰ ਲੈ ਕੇ ਜਿਥੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਆਪ ਮੁਹਾਰੇ ਹੋਕੇ ਨਾਲ ਮੀਟਿੰਗ ਕਰ ਸ੍ਰੀ ਅਨੰਦਪੁਰ ਸਾਹਿਬ ਨੂੰ ਸੁੰਦਰ ਅਤੇ ਸਾਫ ਸੁਥਰਾ ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਲਈ ਹਰ ਪ੍ਰਬੰਧ ਕੀਤੇ ਜਾ ਰਹੇ ਨੇ ਉਥੇ ਹੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਅਧਿਕਾਰੀਆਂ ਥਾਣਾ ਮੁਖੀ ਸਿਮਰਨਜੀਤ ਸਿੰਘ ਅਤੇ ਸਵਾਤੀ ਧੀਮਾਨ ਵੱਲੋਂ ਨਗਰ ਕੌਂਸਲ ਅਧਿਕਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਦਾ ਦੌਰਾ ਕਰਕੇ ਦੁਕਾਨਦਾਰਾਂ ਅਤੇ ਰੇਹੜੀ ਲਗਾਉਣ ਵਾਲਿਆਂ ਨੂੰ ਸੂਚਿਤ ਕੀਤਾ ਗਿਆ ਕਿ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਮਾਰਗਾਂ ਦੇ ਉਪਰ ਕਬਜ਼ੇ ਨਾ ਕੀਤੇ ਜਾਣ ਉਨ੍ਹਾਂ ਵੱਲੋਂ ਦੁਕਾਨਾਂ ਅਤੇ ਰੇਹੜੀਆਂ ਲਗਾਈ ਜਾਣੀ ਮਾਰਗ ਤੋਂ ਹਟ ਕੇ ਲਗਾਏ ਜਾਣ ਤਾਂ ਕਿ ਆਵਾਜਾਈ ਵਿਚ ਕੋਈ ਵਿਘਨ ਨਾ ਪਵੇ । 

ਇਹ ਕਿਹਾ ਗਿਆ ਕਿ ਕਿ ਟ੍ਰੈਫਿਕ ਨੂੰ ਸੁਚਾਰੂ ਬਣਾਉਣ ਦੇ ਲਈ ਉਹਨਾਂ ਵੱਲੋਂ ਮਾਰਗ ਦੇ ਉਤੇ ਖੜ੍ਹੀਆਂ ਕੀਤੀਆਂ ਜਾ ਰਹੀਆਂ ਗੱਡੀਆਂ ਦੀ ਵੀ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਨੇ ਤੇ ਉਹਨਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਮਾਰਗ ਤੇ ਗੱਡੀਆਂ ਦੀ ਨਾਜਾਇਜ਼ ਪਾਰਕਿੰਗ ਨਾ ਕੀਤੀ ਜਾਵੇ। ਪੁਲਿਸ ਅਧਿਕਾਰੀਆਂ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਦੁਕਾਨਦਾਰਾਂ ਅਤੇ ਮਾਰਗ ਤੇ ਪਾਰਕਿੰਗ ਨਾ ਕਰਨ ਵਾਸਤੇ ਹਦਾਇਤਾਂ ਕੀਤੀਆਂ ਗਈਆਂ ਅਤੇ ਕੱਲ ਫੇਰ ਸ਼ਹਿਰ ਦਾ ਦੌਰਾ ਕੀਤਾ ਜਾਏਗਾ ਅਗਰ ਸੜਕ ਮਾਰਗ ਤੇ ਨਾਜਾਇਜ਼ ਕਬਜ਼ਾ ਨਾਜਾਇਜ਼ ਪਾਰਕਿੰਗ ਦੇਖੀ ਗਈ ਤਾਂ ਕਾਰਵਾਈ ਕੀਤੀ ਜਾਵੇਗੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਤਿਉਹਾਰ ਹੋਲੇ ਮਹੱਲੇ ਦੇ ਉੱਪਰ ਜਿੱਥੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼ ਵਿਦੇਸ਼ ਵਿਚੋੰ ਵੱਡੀ ਗਿਣਤੀ ਵਿਚ ਸੰਗਤ ਪਹੁੰਚਦੀ ਹੈ, ਲੱਖਾਂ ਸ਼ਰਧਾਲੂ ਆਪਣੇ ਵਾਹਨਾਂ ਤੇ ਗੁਰੂ ਨਗਰੀ ਵਿਚ ਪਹੁੰਚੇ ਨੇ ਟਰੈਫਿਕ ਨੂੰ ਸੁਚਾਰੂ ਉਪਰਾਲੇ ਕੀਤੇ ਜਾ ਰਹੇ ਨੇ ਤਾਂ ਕਿ ਪੈਦਲ ਚੱਲਣ ਵਾਲੇ ਸ਼ਰਧਾਲੂ ਜਾਂ ਆਪਣੇ ਵਾਹਨ ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਦਿੱਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨ।