ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ, ਕੜਾਕੇ ਦੀ ਠੰਡ ਹੋਈ ਸ਼ੁਰੂ, ਦੇਖੋ ਵੀਡਿਓ

ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ, ਕੜਾਕੇ ਦੀ ਠੰਡ ਹੋਈ ਸ਼ੁਰੂ, ਦੇਖੋ ਵੀਡਿਓ

ਬਟਾਲਾ : ਪੰਜਾਬ 'ਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਸ਼ੁਰੂ ਹੋ ਗਈ ਹੈ।  ਪੰਜਾਬ ਵਿੱਚ ਠੰਡ ਬਹੁਤ ਜ਼ਿਆਦਾ ਵੱਧ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਵਿੱਚ ਫਿਰ ਤੋਂ ਸੰਘਣੀ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਜ਼ਿਲ੍ਹੇ ਬਟਾਲਾ ਦੀ ਗੱਲ ਕੀਤੀ ਜਾਵੇ ਤਾਂ ਸ਼ਹਿਰ ਵਿੱਚ ਠੰਡ ਦੇ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਅੱਜ ਠੰਡ ਅਤੇ ਧੁੰਦ ਨੇ ਵੀ ਜੋਰ ਫੜਿਆ ਹੈ। 

 ਅੱਜ ਬਟਾਲਾ ਦੇ ਆਸ ਪਾਸ ਗਹਿਰੀ ਧੁੰਦ ਛਾਈ ਹੋਈ ਹੈ। ਅਗਰ ਵਾਹਨਾਂ ਦੀ ਗੱਲ ਕੀਤੀ ਜਾਵੇ ਤੇ ਬਹੁਤ ਧੀਮੀ ਗਤੀ ਨਾਲ ਵਾਹਨ ਚਲ ਰਹੇ ਹਨ। ਵਾਹਨ ਚਾਲਕਾਂ ਨੇ ਕਿਹਾ ਕਿ 2 ਮੀਟਰ ਤੱਕ ਹੀ ਨਜ਼ਰ ਆ ਰਹਾ ਹੈ। ਉਸਤੋਂ ਅੱਗੇ ਬਿਲਕੁਲ ਨਜ਼ਰ ਨਹੀਂ ਆ ਰਿਹਾ। ਅਗਰ ਕਿਸੇ ਨੂੰ ਕੋਈ ਜਰੂਰੀ ਕੰਮ ਹੈ ਤਦ ਹੀ ਘਰੋਂ ਨਿਕਲੋ, ਖਾਸ ਕਰ ਬੱਚੇ ਅਤੇ ਬਜ਼ੁਰਗਾਂ ਨੂੰ ਇਸ ਮੋਸਮ ਵਿੱਚ ਘਰੋਂ ਨਹੀਂ ਨਿਕਲਣਾ ਚਾਹੀਦਾ।