ਹੁਸ਼ਿਆਰਪੁਰ: ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਨੂੰ ਦਿੱਤਾ ਮੰਗ ਪੱਤਰ, ਦੇਖੋ ਵੀਡਿਓ

ਹੁਸ਼ਿਆਰਪੁਰ: ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਨੂੰ ਦਿੱਤਾ ਮੰਗ ਪੱਤਰ, ਦੇਖੋ ਵੀਡਿਓ

ਹੁਸ਼ਿਆਰਪੁਰ/ਸੌਨੂੰ ਥਾਪਰ/ਅਨਿਕੇਤ : ਅੱਜ ਹੁਸਿ਼ਆਰਪੁਰ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਹੁਸਿ਼ਆਰਪੁਰ ਕੋਮਲ ਮਿੱਤਲ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਵਲੋਂ ਡੀਸੀ ਦਫਤਰ ਬਾਹਰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਜ਼ੋਰਦਾਰ ਨਾਅਰੇਬਾਰ਼ੀ ਕੀਤੀ ਗਈ। ਗੱਲਬਾਤ ਦੌਰਾਨ ਕਿਸਾਨਾਂ ਨੇ ਕਿਹਾ ਕਿ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਬਹੁਤ ਜਿ਼ਆਦਾ ਨੁਕਸਾਨ ਹੋਇਆ ਹੈ ਤੇ ਸਰਕਾਰ ਸਿਰਫ 15 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਗੱਲ ਕਹਿ ਰਹੀ ਹੈ ਜੋ ਕਿ ਬਹੁਤ ਘੱਟ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਜਾਰੀ ਕਰਨਾ ਚਾਹੀਦਾ ਹੈ। ਮਾਨ ਨੂੰ ਲੰਮੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਸਾਡੇ ਖੇਤਾਂ 'ਚ ਅੱਜ ਤੱਕ ਨਾ ਤਾਂ ਕੋਈ ਵਿਧਾਇਕ ਆਇਆ ਹੈ ਤੇ ਨਾ ਹੀ ਕੋਈ ਮੰਤਰੀ, ਤਾਂ ਫਿਰ ਭਗਵੰਤ ਮਾਨ ਪਤਾ ਨਹੀਂ ਕਿਹੜੇ ਮੂੰਹ ਨਾਲ ਬਿਆਨ ਦੇ ਰਹੇ ਹਨ।