ਪੰਜਾਬ : ਭੇਤਭਰੇ ਹਾਲਾਤਾ 'ਚ ਵਿਅਕਤੀ ਦੀ ਹੋਈ ਮੌਤ, ਦੇਖੋ ਵੀਡਿਓ

ਪੰਜਾਬ : ਭੇਤਭਰੇ ਹਾਲਾਤਾ 'ਚ ਵਿਅਕਤੀ ਦੀ ਹੋਈ ਮੌਤ, ਦੇਖੋ ਵੀਡਿਓ

ਅੰਮ੍ਰਿਤਸਰ : ਪੰਜਾਬ ਵਿੱਚ ਜਦੋਂ ਵੀ ਚੋਣਾਂ ਹੁੰਦੀਆਂ ਹਨ ਉਸ ਵੇਲੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਬਹੁਤ ਸਾਰੀ ਸਿਆਸਤ ਗਰਮਾਈ ਜਾਂਦੀ ਹੈ। ਲੇਕਿਨ ਨਸ਼ਾ ਲਗਾਤਾਰ ਹੀ ਆਪਣਾ ਪੈਰ ਪੰਜਾਬ ਵਿੱਚ ਪਰਸਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਨਸ਼ੇ ਦੇ ਕਰਕੇ ਬਹੁਤ ਸਾਰੇ ਵਿਅਕਤਿਆਂ ਦੀ ਮੌਤ ਵੀ ਹੋ ਰਹੀ ਹੈ। ਉੱਥੇ ਹੀ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦੇ ਵਿੱਚ ਇੱਕ ਕੁਲਦੀਪ ਸਿੰਘ ਨਾਮਕ ਵਿਅਕਤੀ ਦੀ ਨਸ਼ੇ ਦੀ ਓਵਰਡੋਜ਼ ਕਰਕੇ ਮੌਤ ਹੋਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਅਤੇ ਉਹਨਾਂ ਵੱਲੋਂ ਛਾਣਬੀਨ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ ਵਿਅਕਤੀ ਜਿਸਦਾ ਨਾਮ ਬਲਵੰਤ ਸਿੰਘ ਦੱਸਿਆ ਜਾ ਰਿਹਾ ਸੀ, ਉਸ ਵੱਲੋਂ ਛੇਹਰਟਾ ਦੇ ਚੌਂਕ ਵਿੱਚੋਂ ਇੱਕ ਮਿਸਤਰੀ ਅਤੇ 2 ਮਜ਼ਦੂਰ ਆਪਣੇ ਘਰ ਵਿੱਚ ਕੰਮ ਕਰਵਾਉਣ ਵਾਸਤੇ ਲਿਜਾਇਆ ਸੀ। ਤਾਂ ਉਹਨਾਂ ਵਿੱਚੋਂ ਇੱਕ ਮਜ਼ਦੂਰ ਜਦੋਂ ਦੁਪਹਿਰ ਦੇ ਖਾਣੇ ਦੇ ਸਮੇਂ ਤੋਂ ਬਾਅਦ ਆਇਆ ਤਾਂ ਉਹ ਬੇਹੋਸ਼ੀ ਦੀ ਹਾਲਤ ਦੇ ਵਿੱਚ ਉੱਥੇ ਬੈਠਾ ਹੋਇਆ ਸੀ। ਜਿਸ ਤਰ੍ਹਾਂ ਹੀ ਬਲਵੰਤ ਸਿੰਘ ਨੇ ਉਸ ਨੂੰ ਬੁਲਾਇਆ ਤਾਂ ਉਸ ਦੀ ਮੌਕੇ ਤੇ ਹੀ ਮੌਤ ਹੋ ਚੁੱਕੀ ਸੀ।

ਪੁਲਿਸ ਦਾ ਕਹਿਣਾ ਹੈ ਕਿ ਇਸ ਦਾ ਨਸ਼ੇ ਦੇ ਨਾਲ ਕੋਈ ਲੈਣਾ ਦੇਣਾ ਹੈ ਜਾਂ ਨਹੀਂ ਇਹ ਤੇ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗ ਪਵੇਗਾ। ਉਥੇ ਹੀ ਪੁਲਿਸ ਦਾ ਕਹਿਣਾ ਸੀ ਕਿ ਅਸੀਂ ਇਸ ਦੀ ਤਸਵੀਰ ਵੀ ਅਖਬਾਰ ਦੇ ਵਿੱਚ ਦਿੱਤੀ ਹੋਈ ਸੀ। ਜਿਸ ਕਰਕੇ ਇਸ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਸਾਨੂੰ ਸੰਪਰਕ ਕੀਤਾ ਗਿਆ। ਅਸੀਂ ਹੁਣ ਇਸ ਦਾ ਪੋਸਟਮਾਰਟਮ ਕਰਵਾ ਕੇ ਧਾਰਾ 174 ਦੇ ਤਹਿਤ ਕਾਰਵਾਈ ਕਰਕੇ ਮ੍ਰਿਤਕ ਦੇਹ ਪਰਿਵਾਰਿਕ ਮੈਂਬਰਾਂ ਨੂੰ ਦੇ ਰਹੇ ਹਾਂ। ਉੱਥੇ ਹੀ ਦੂਸਰੇ ਪਾਸੇ ਪੁਲਿਸ ਵੱਲੋਂ ਬੇਸ਼ੱਕ ਨਸ਼ੇ ਦੀ ਓਵਰਡੋਜ ਕਰਕੇ ਮੌਤ ਨਾ ਹੋਣ ਦੀ ਸੂਚਨਾ ਦੱਸਦੇ ਹੋਏ, ਆਪਣਾ ਪੱਲਾ ਝਾੜਦੇ ਹੋਏ ਨਜ਼ਰ ਆ ਰਹੇ ਸਨ। ਲੇਕਿਨ ਆਸ ਪਾਸ ਦੇ ਲੋਕਾਂ ਦਾ ਕਹਿਣਾ ਸੀ ਕਿ ਮ੍ਰਿਤਕ ਦੀ ਜੇਬ ਵਿੱਚੋਂ ਇੱਕ ਸਰਿੰਜ ਵੀ ਬਰਾਮਦ ਹੋਈ ਸੀ।