ਅੰਮ੍ਰਿਤਸਰ : ਕੱਲ ਦੇਰ ਰਾਤ ਜੰਡਿਆਲਾ ਗੁਰੂ ਵਿਖੇ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਇੱਕ ਗੱਡੀ ਸਵਾਰ ਵੱਲੋਂ ਇੱਕ ਵਿਅਕਤੀ ਨੂੰ ਬੁਰੀ ਤਰ੍ਹਾਂ ਕੁਚਲਿਆ ਗਿਆ। ਜਿਸ ਨਾਲ ਉਹ ਵਿਅਕਤੀ ਗੰਭੀਰ ਰੂਪ ਜਖਮੀ ਹੋ ਗਿਆ। ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਥਾਣਾ ਜੰਡਿਆਲਾ ਗੁਰੂ ਦੇ ਪੁਲਿਸ ਅਧਿਕਾਰੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਇਹ ਸ਼ਰਾਬ ਦੇ ਨਸ਼ੇ ਦੇ ਵਿੱਚ ਸਵਾਰ ਵਿਅਕਤੀ ਦਾ ਨਾਂ ਅਰਸ਼ਪ੍ਰੀਤ ਸਿੰਘ ਹੈ ਜੋ ਕਿ ਤਰਨਤਾਰਨ ਦਾ ਰਹਿਣ ਵਾਲਾ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਵਲੋਂ ਲੜਕੇ ਨੂੰ ਬੁਰੀ ਤਰਹਾਂ ਘਸੀੜਦੇ ਹੋਏ ਅੱਗੇ ਖੜੀਆਂ 3 ਹੋਰ ਐਟੀਵਾ ਗੱਡੀਆਂ ਵਿੱਚ ਵੀ ਆਪਣੀ ਕਾਰ ਨੂੰ ਮਾਰਿਆ। ਜਿਸ ਦੇ ਨਾਲ ਉਹ ਐਕਟੀਵਾ ਵੀ ਬੁਰੀ ਤਰ੍ਹਾਂ ਟੁੱਟ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਮੌਕੇ ਤੋਂ ਹੀ ਅਰਸ਼ਪ੍ਰੀਤ ਸਿੰਘ ਉਰਫ ਕਾਲਾ ਨੂੰ ਕਾਬੂ ਕਰ ਲਿਆ ਹੈ। ਉਹਨਾਂ ਦੱਸਿਆ ਕਿ ਇਸ ਦੇ ਖਿਲਾਫ ਪਹਿਲਾਂ ਵੀ ਐਨਡੀਪੀਸੀ ਐਕਟ ਦੇ ਮਾਮਲੇ ਦਰਜ ਹਨ। ਉਸ ਦੇ ਖਿਲਾਫ ਅਸੀਂ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਸ ਦਾ ਰਿਮਾਂਡ ਹਾਸਲ ਕਰਾਂਗੇ, ਤਾਂ ਕਿ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।