ਲੁਧਿਆਣਾ : ਪੰਜਾਬ ‘ਚ ਲਗਾਤਾਰ ਪਰਾਲੀ ਸਾੜਨ ਦੇ ਮੁੱਦੇ ‘ਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਸਥਿਤੀ ‘ਚ ਕਾਫੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸਾਲਾਨਾ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਪਰਾਲੀ ਸਿਰਫ਼ 10 ਦਿਨ ਹੀ ਸੜਦੀ ਹੈ।
ਫਿਰ ਸਾਰਾ ਸਾਲ ਪ੍ਰਦੂਸ਼ਣ ਕੌਣ ਫੈਲਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਪੰਜਾਬ ਪੂਰੇ ਦੇਸ਼ ਨੂੰ ਅਨਾਜ ਦਿੰਦਾ ਹੈ, ਉਸ ਤੋਂ ਬਾਅਦ ਰਹਿੰਦ ਖੂਹੰਦ ਤਾਂ ਬਚੇਗੀ ਹੀ। ਜਦੋਂ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਸਥਿਤੀ ਵਿੱਚ ਕਾਫੀ ਸੁਧਾਰ ਹੋਇਆ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੀ ਗੱਲ ਵੀ ਕਹੀ। ਇਸੇ ਤਰ੍ਹਾਂ ਉਨ੍ਹਾਂ ਪ੍ਰੋਗਰਾਮ ਦੇ ਆਯੋਜਨ ਸਬੰਧੀ ਵੀ ਜਾਣਕਾਰੀ ਦਿੱਤੀ।