ਪੰਜਾਬ : ਬਿਕਰਮ ਮਜੀਠੀਆ ਨੇ AAP ਪਾਰਟੀ 'ਤੇ ਕਸੇ ਤੰਜ, ਦੇਖੋ ਵੀਡਿਓ

ਪੰਜਾਬ : ਬਿਕਰਮ ਮਜੀਠੀਆ ਨੇ AAP ਪਾਰਟੀ 'ਤੇ ਕਸੇ ਤੰਜ, ਦੇਖੋ ਵੀਡਿਓ

ਅੰਮ੍ਰਿਤਸਰ :  ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਹੈ। ਮਜੀਠੀਆ ਨੇ ਕਿਹਾ ਕਿ ਭਾਈ ਰਾਜੋਆਣਾ ਦੀ ਇਹੋ ਮੰਗ ਹੈ ਕਿ ਜਾਂ ਉਨ੍ਹਾਂ ਨੂੰ ਫਾਂਸੀ ਦਿੱਤੀ ਜਾਵੇ ਜਾਂ ਫਾਂਸੀ ਨੂੰ ਉਮਰ ਕੈਦ ਚ ਤਬਦੀਲ ਕਰਨ ਸਬੰਧੀ ਅਪੀਲ ਵਾਪਿਸ ਹੋਵੇ, ਊਨਾ ਕਿਹਾ ਕਿ ਭਾਈ ਰਾਜੋਆਣਾ ਦੀ ਪੰਥ ਨੂੰ ਵੱਡੀ ਦੇਣ ਹੈ। ਉਨ੍ਹਾਂ ਸਮੂਹ ਸਿਆਸੀ ਤੇ ਪੰਥਕ ਧਿਰਾਂ ਨੂੰ ਇਸ ਮੁੱਦੇ ਤੇ ਇੱਕਠੇ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ। ਬਿਕਰਮ ਸਿੰਘ ਮਜੀਠੀਆ ਨੇ ਬੋਲਦੇ ਹੋਏ ਕਿਹਾ ਕਿ ਜੇਕਰ ਪੰਜਾਬ ਵਿੱਚ ਸਭ ਤੋਂ ਵੱਡਾ ਮਾਫੀਆ ਅਗਰ ਹੁਣ ਤੱਕ ਨਜ਼ਰ ਆ ਰਿਹਾ ਹੈ ਤਾਂ ਉਹ ਆਮ ਆਦਮੀ ਪਾਰਟੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ 2 ਸਾਲ ਦੇ ਉੱਪਰ ਦਾ ਸਮਾਂ ਹੋ ਚੁੱਕਾ ਹੈ। ਲੇਕਿਨ ਆਮ ਆਦਮੀ ਪਾਰਟੀ ਵੱਲੋਂ ਕਿਸੇ ਵੀ ਤਰ੍ਹਾਂ ਦੇ ਮਾਫੀਆ ਨੂੰ ਖਤਮ ਨਹੀਂ ਕੀਤਾ ਜਾ ਰਿਹਾ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਟਿਆਲਾ ਜੇਲ ਵਿੱਚ ਬੰਦ ਬਲਵੰਤ ਸਿੰਘ ਰਾਜੋਵਾਣਾ ਦੀ ਸਜ਼ਾ ਨੂੰ ਮਾਫੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਉਚਿਤ ਕਦਮ ਚੁੱਕਣੇ ਚਾਹੀਦੇ ਹਨ। ਲੇਕਿਨ ਸਰਕਾਰ ਚਾਹੁੰਦੀ ਹੈ ਕਿ ਬੰਦੀ ਸਿੰਘ ਜੇਲਾਂ ਦੇ ਅੰਦਰ ਹੀ ਆਪਣੀ ਸਜ਼ਾਵਾਂ ਭੁਗਤ ਲੈਣ। ਉਥੇ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਦੇਸ਼ ਵਿੱਚ ਬਹੁਤ ਸਾਰੇ ਵੱਡੇ ਕਾਂਡ ਹੋ ਚੁੱਕੇ ਹਨ।

ਲੇਕਿਨ ਉਹਨਾਂ ਦੇ ਦੋਸ਼ੀਆਂ ਨੂੰ ਅੱਜ ਵੀ ਬਰੀ ਕੀਤਾ ਹੋਇਆ ਹੈ ਅਤੇ ਕਿਸੇ ਵੀ ਤਰਹਾਂ ਦੀ ਸਜ਼ਾ ਉਹਨਾਂ ਨੂੰ ਨਹੀਂ ਦਿੱਤੀ ਗਈ ਅੱਗੇ ਬੋਲਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਜਿਨਾਂ ਵੱਲੋਂ ਲੰਮਾ ਚਿਰ ਜੇਲ ਕੱਟੀ ਜਾ ਚੁੱਕੀ ਹੈ ਉਹਨਾਂ ਨੂੰ ਹਜੇ ਤੱਕ ਮਾਫੀ ਨਹੀਂ ਦਿੱਤੀ ਜਾ ਰਹੀ ਉਥੇ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਜੋ ਵੀ ਅੱਜ ਤੱਕ ਪੰਜਾਬ ਵਿੱਚ ਕੀਤਾ ਜਾ ਰਿਹਾ ਹੈ ਉਹ ਪੰਜਾਬ ਦੇ ਉਲਟ ਹੀ ਨਜ਼ਰ ਆ ਰਿਹਾ ਹੈ ਅਤੇ ਹਰ ਇੱਕ ਵਰਗ ਆਮ ਆਦਮੀ ਪਾਰਟੀ ਦੇ ਖਿਲਾਫ ਨਜ਼ਰ ਆ ਰਿਹਾ ਹੈ ਉੱਥੇ ਹੀ ਉਹਨਾਂ ਨੇ ਕਿਹਾ ਕਿ ਜੇਕਰ ਸਭ ਤੋਂ ਵੱਡਾ ਕੋਈ ਮਾਫੀਆ ਹੈ ਤਾਂ ਉਹ ਆਮ ਆਦਮੀ ਪਾਰਟੀ ਹੈ। ਬਲਵੰਤ ਸਿੰਘ ਰਾਜੋਵਾਣਾ ਦੀ ਸਜ਼ਾ ਮੁਾਫੀ ਨੂੰ ਲੈ ਕੇ ਲਗਾਤਾਰ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਜਥੇਦਾਰ ਸ਼੍ਰੀ ਅਕਾਲ ਤਖਤ ਵੱਲੋਂ ਮੀਟਿੰਗਾਂ ਕਰ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਉਥੇ ਹੀ ਬਲਵੰਤ ਸਿੰਘ ਰਾਜੋਣਾ ਵੱਲੋਂ ਅੱਜ ਭੁੱਖ ਹੜਤਾਲ ਤੀਸਰੇ ਦਿਨ ਵੀ ਜਾਣੀ ਹੈ। ਉੱਥੇ ਹੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਨੂੰ ਕਠਗਰੇ ਚ ਖੜਾ ਕਰਕੇ ਉਹਨਾਂ ਤੋਂ ਕਈ ਸਵਾਲ ਖੜੇ ਕੀਤੇ ਜਾ ਰਹੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਡਾ ਮਾਫੀਆ ਬਿਕਰਮ ਸਿੰਘ ਮਜੀਠੀਆ ਵੱਲੋਂ ਦੱਸਿਆ ਗਿਆ ਹੈ। ਹੁਣ ਵੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਬਿਕਰਮ ਸਿੰਘ ਮਜੀਠੀਆ ਦੀ ਇਸ ਬਿਆਨ ਤੋਂ ਬਾਅਦ ਕੀ ਕਾਰਵਾਈ ਕਰਦੀ ਅਤੇ ਕੀ ਬਿਆਨ ਜਾਰੀ ਕਰਦੀ ਹੈ।