ਪੰਜਾਬ : 3 ਦਿਨ ਤੋਂ ਲਾਪਤਾ ਵਿਅਕਤੀ ਦੀ ਮਿਲੀ ਲਾਸ਼, ਦੇਖੋ ਵੀਡਿਓ

ਪੰਜਾਬ :  3 ਦਿਨ ਤੋਂ ਲਾਪਤਾ ਵਿਅਕਤੀ ਦੀ ਮਿਲੀ ਲਾਸ਼, ਦੇਖੋ ਵੀਡਿਓ

ਪਰਿਵਾਰ ਨੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਲਗਾਏ ਆਰੋਪ 

ਅੰਮ੍ਰਿਤਸਰ : ਇੱਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਵਿਅਕਤੀ 3 ਦਿਨ ਤੋਂ ਗਾਇਬ ਰਿਹਾ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਵੱਲੋਂ ਹੀ ਉਸ ਨੂੰ ਲੱਭ ਲਿੱਤਾ ਗਿਆ। ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਪੁਲਿਸ ਉੱਤੇ ਰੋਸ਼ ਜਤਾਇਆ ਗਿਆ ਕਿ ਜੇਕਰ ਉਹ ਸਮੇਂ ਚ ਉਸਦੀ ਪੈਰਵਾਈ ਕਰਦੇ ਤੇ ਸ਼ਾਇਦ ਉਸਦਾ ਪਰਿਵਾਰਿਕ ਮੈਂਬਰ ਦੀ ਮੌਤ ਹੋ ਹੋਈ। ਉਥੇ ਹੀ ਪਰਿਵਾਰਿਕ ਮੈਂਬਰ ਦਾ ਕਹਿਣਾ ਹੈ ਕਿ ਉਸ ਵੱਲੋਂ 3 ਦਿਨ ਤੋਂ ਪੁਲਿਸ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਸੀ ਅਤੇ ਉਹਨਾਂ ਨੂੰ ਆਪਣੇ ਪਿਤਾ ਦੇ ਗਾਇਬ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਲੇਕਿਨ ਪੁਲਿਸ ਵੱਲੋਂ ਢਿੱਲੀ ਕਾਰਗੁਜ਼ਾਰੀ ਕੀਤੀ ਗਈ ਅਤੇ ਉਨਾਂ ਦੇ ਨਾਲ ਟਾਲ ਮਟੋਲ ਕੀਤਾ ਗਿਆ। ਜਿਸ ਕਰਕੇ ਉਹਨਾਂ ਦੇ ਪਿਤਾ ਦੀ ਅੱਜ ਮ੍ਰਿਤਕ ਦੇ ਬਰਾਮਦ ਹੋਈ ਹੈ। ਉਥੇ ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਪੈਸਿਆਂ ਦੀ ਮੰਗ ਵੀ ਕੀਤੀ ਜਾ ਰਹੀ ਸੀ ਅਤੇ ਇਸੇ ਕਰਕੇ ਹੀ ਢਿੱਲੀ ਕਾਰਗੁਜ਼ਾਰੀ ਹੋਈ ਹੈ। ਉਥੇ ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਐਕਸੀਡੈਂਟ ਹੈ। ਲੇਕਿਨ ਜਦੋਂ ਅਸੀਂ ਆਪਣੇ ਪਿਤਾ ਦੀ ਲਾਸ਼ ਵੇਖੀ ਸੀ ਉਸ ਵੇਲੇ ਉਹਨਾਂ ਦੇ ਸਿਰ ਅਤੇ ਮੱਥੇ ਦੇ ਉੱਤੇ ਸੱਟ ਦਾ ਨਿਸ਼ਾਨ ਨਜ਼ਰ ਆ ਰਿਹਾ ਸੀ। ਉੱਥੇ ਹੀ ਉਹਨਾਂ ਨੇ ਕਿਹਾ ਕਿ ਜੇਕਰ ਪੁਲਿਸ ਵੱਲੋਂ ਸਾਨੂੰ ਇਨਸਾਫ ਨਾ ਦਿੱਤਾ ਗਿਆ ਤਾਂ ਅਸੀਂ ਧਰਨਾ ਲਗਾਉਣ ਲਈ ਮਜਬੂਰ ਹੋਵਾਂਗੇ।

ਉਥੇ ਦੂਸਰੇ ਪਾਸੇ ਵਾਲਮੀਕੀ ਸਮਾਜ ਦੇ ਆਗੂ ਮੌਕੇ ਤੇ ਪਹੁੰਚੇ ਅਤੇ ਪੀੜਿਤ ਪਰਿਵਾਰ ਨੂੰ ਇਨਸਾਫ ਦਵਾਉਣ ਦੀ ਗੱਲ ਕੀਤੀ ਜਾ ਰਹੀ ਹੈ। ਉਹਨਾਂ ਦਾ ਕਹਿਣਾ ਹੈ ਕਿ ਬਾਰ-ਬਾਰ ਪੁਲਿਸ ਦੇ ਨਾਲ ਤਾਲੁਕਾਤ ਰੱਖਣ ਦੇ ਬਾਵਜੂਦ ਵੀ ਅੱਜ ਇਸ ਦੇ ਪਿਤਾ ਦੀ ਲਾਸ਼ ਮਿਲੀ ਹੈ। ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਹੀ ਇਸ ਦਾ ਮੁਤਾ ਕਾਰਨ ਹੈ। ਉਹਨਾਂ ਨੇ ਕਿਹਾ ਕਿ ਜੇਕਰ ਇਹਨਾਂ ਬੱਚਿਆਂ ਨੂੰ ਇਨਸਾਫ ਨਾ ਮਿਲਿਆ ਤਾਂ ਅਸੀਂ ਸੰਘਰਸ਼ ਤਿੱਖਾ ਵਿਡ ਸਕਦੇ ਹਾਂ। ਉਥੇ ਹੀ ਦੂਸਰੇ ਪਾਸੇ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਉਹਨਾਂ ਵੱਲੋਂ ਮ੍ਰਿਤਕ ਦੇਹ ਨੂੰ ਲੈ ਕੇ ਸਭ ਤੋਂ ਪਹਿਲਾਂ ਉਸਦਾ ਪੋਸਟਮਾਰਟਮ ਕਰਵਾਇਆ ਗਿਆ ਅਤੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਇੱਕ ਐਕਸੀਡੈਂਟ ਕੇਸ ਹੈ ਅਤੇ ਧਾਰਾ 304ਏ ਦੇ ਤਹਿਤ ਮਾਮਲਾ ਦਰਜ ਕਰ ਲਿੱਤਾ ਗਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਇਹ ਇੱਕ ਵਿਅਕਤੀ ਜੋ ਸੀ ਇਹ ਦਿਹਾੜੀਦਾਰ ਸੀ ਅਤੇ ਦਿਹਾੜੀ ਲਗਾ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਘਰ ਦਾ ਸੀ ਪੁਲਿਸ ਨੇ ਕਿਹਾ ਕਿ ਪਰਿਵਾਰ ਨੂੰ ਹਰ ਇੱਕ ਮਦਦ ਕੀਤੀ ਜਾਵੇਗੀ। ਜਲਦ ਤੋਂ ਜਲਦ ਆਰੋਪੀਆਂ ਨੂੰ ਗ੍ਰਿਫਤਾਰ ਵੀ ਕੀਤਾ ਜਾਵੇਗਾ।

 ਉਥੇ ਹੀ ਪੁਲਿਸ ਅਧਿਕਾਰੀ ਦਾ ਕਹਿਣਾ ਸੀ ਕਿ ਅਸੀਂ ਜਲਦ ਤੋਂ ਜਲਦ ਆਰੋਪੀਆਂ ਨੂੰ ਗ੍ਰਿਫਤਾਰ ਕਰਕੇ ਸਲਾਖਾ ਪਿੱਛੇ ਭੇਜਾਂਗੇ ਅਤੇ ਅਸੀਂ ਸੀਸੀਟੀਵੀ ਕੈਮਰਿਆਂ ਦੀ ਜਾਂਚ ਵੀ ਕਰ ਰਹੇ ਹਾਂ।  ਇੱਥੇ ਦੱਸਣ ਯੋਗ ਕਿਹਾ ਹੈ ਕਿ ਮ੍ਰਿਤਕ ਦੇ ਬੇਟੇ ਵੱਲੋਂ ਲਗਾਤਾਰ ਹੀ ਪੁਲਿਸ ਨੂੰ ਆਪਣੇ ਪਿਤਾ ਦੇ ਗਾਇਬ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਜਾ ਰਹੀ ਸੀ ਉਤੇ ਹੀ ਅਗਰ ਸਮੇਂ ਰਹਿੰਦਿਆਂ ਪੁਲਿਸ ਵੱਲੋਂ ਸਹੀ ਢੰਗ ਦੇ ਨਾਲ ਕਾਰਵਾਈ ਕੀਤੀ ਜਾਂਦੀ ਤਾਂ ਸ਼ਾਇਦ ਪਰਿਵਾਰਿਕ ਮੈਂਬਰਾਂ ਨੂੰ ਉਹਨਾਂ ਦਾ ਪਰਿਵਾਰਿਕ ਮੈਬਰ ਠੀਕ ਠਾਕ ਮਿਲ ਸਕਦਾ ਸੀ। ਪਰਿਵਾਰਿਕ ਮੈਂਬਰਾਂ ਵੱਲੋਂ ਪੁਲਿਸ ਉੱਤੇ ਦੋਸ਼ ਲਗਾਏ ਜਾ ਰਹੇ ਹਨ ਅਤੇ ਇਹ ਦੋਸ਼ ਕਿੰਨੇ ਕੁ ਸਹੀ ਹਨ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।  ਹੁਣ ਵੇਖਣਾ ਹੋਵੇਗਾ ਕਿ ਪੁਲਿਸ ਕਦੋਂ ਤੱਕ ਆਰੋਪੀਆਂ ਨੂੰ ਗ੍ਰਿਫਤਾਰ ਕਰਦੀ ਹੈ। ਜਾਂ ਇਹ ਵੀ ਮਾਮਲਾ ਠੰਡੇ ਬਿਸਤਰੇ ਵਿੱਚ ਪੈ ਜਾਂਦਾ ਹੈ।